ਚੰਡੀਗੜ੍ਹ : ਪੰਜਾਬ ਸਰਕਾਰ ਨੇ ਕਰਫਿਊ ਵਿਚ ਵਾਧੇ ਵਾਲਾ ਪੱਤਰ ਵਾਪਿਸ ਲੈ ਲਿਆ ਹੈ। ਸੂਤਰਾਂ ਮੁਤਾਬਕ ਕਰਫਿਊ/ਲਾਕਡਾਊਨ 'ਚ ਵਾਧੇ ਵਾਲਾ ਇਹ ਪੱਤਰ ਅੱਜ ਹੀ ਜਾਰੀ ਕੀਤਾ ਗਿਆ ਸੀ, ਜਿਸ ਨੂੰ ਤੁਰੰਤ ਵਾਪਸ ਲੈ ਲਿਆ ਗਿਆ ਹੈ। ਮੀਡੀਆ ਵਿਚ ਕੁਰਫ਼ਿਊ/ਲਾਕਡਾਊਨ ਵਿਚ ਵਾਧੇ ਦੀਆਂ ਖ਼ਬਰ ਆਉਣ ਤੋਂ ਤੁਰੰਤ ਬਾਅਦ ਸਰਕਾਰ ਨੇ ਇਹ ਪੱਤਰ ਵਾਪਸ ਲੈ ਲਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਪੇਂਡੂ ਇਲਾਕਿਆਂ ''ਚ ਜ਼ਿਆਦਾ ਕਹਿਰ ਢਾਹ ਰਿਹਾ ਕੋਰੋਨਾ, ਜਾਣੋ ਪੂਰੀ ਰਿਪੋਰਟ
ਖਬਰਾਂ ਇਹ ਵੀ ਹਨ ਕਿ ਪੰਜਾਬ ਵਿਚ ਕਰਫਿਊ/ਲਾਕ ਡਾਊਨ ਦੀ ਮਿਆਦ ਵਧਾਉਣ ਬਾਰੇ ਸਰਕਾਰ ਭਲਕੇ ਹੋਣ ਵਾਲੀ ਮੀਟਿੰਗ ਵਿਚ ਕੋਈ ਫੈਸਲਾ ਲੈ ਸਕਦੀ ਹੈ। ਸੂਤਰਾਂ ਮੁਤਾਬਕ ਕੋਰੋਨਾ ਵਾਇਰਸ ਦੇ ਵੱਧਦੇ ਸੰਕਟ ਦੇ ਚੱਲਦੇ ਪੰਜਾਬ ਸਰਕਾਰ ਨੇ ਕਰਫਿਊ/ਲਾਕ ਡਾਊਨ ਦੀ ਮਿਆਦ ਵਧਾਉਣ ਬਾਰੇ ਵਿਚਾਰ ਕਰ ਰਹੀ ਹੈ। ਹੁਣ ਤਕ ਦੇ ਅੰਕੜਿਆਂ ਮੁਤਾਬਕ ਪੰਜਾਬ ਵਿਚ ਹੁਣ ਤਕ ਕੋਰੋਨਾ ਵਾਇਰਸ ਦੇ 101 ਪਾਜ਼ੇਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਜਿਸ ਦੇ ਚੱਲਦੇ ਮਾਹਿਰਾਂ ਵਲੋਂ ਸਰਕਾਰ ਨੂੰ ਲਗਾਤਾਰ ਕਰਫਿਊ/ਲਾਕ ਡਾਊਨ ਦੀ ਮਿਆਦ ਵਧਾਉਣ ਦੀ ਗੁਜ਼ਾਰਿਸ਼ ਕੀਤੀ ਜਾ ਰਹੀ ਹੈ। ਜਿਸ ਦੇ ਚੱਲਦੇ ਪੰਜਾਬ ਸਰਕਾਰ ਹੁਣ ਕਰਫਿਊ/ਲਾਕ ਡਾਊਨ ਦੀ ਮਿਆਦ ਹੋਰ ਅੱਗੇ ਵਧਾ ਸਕਦੀ ਹੈ।
ਇਹ ਵੀ ਪੜ੍ਹੋ : ਤਬਲੀਗੀ ਜਮਾਤ ਦੇ ਗਾਇਬ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ 24 ਘੰਟਿਆਂ ਦਾ ਅਲਟੀਮੇਟਮ
ਸ਼ਹਿਰ ’ਚ ਇਕੋ ਰਾਤ ’ਚ ਹੋਈਆਂ 10 ਚੋਰੀਆਂ, ਪੁਲਸ ਸੁਰੱਖਿਆ ਪ੍ਰਬੰਧਾਂ ’ਤੇ ਖੜ੍ਹੇ ਹੋਏ ਸਵਾਲ
NEXT STORY