ਅੰਮ੍ਰਿਤਸਰ : ਕੋਰੋਨਾ ਵਾਇਰਸ ਤੋਂ ਬਚਾਅ ਲਈ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਵੇਸ਼ ਦੁਆਰ ਪਲਾਜ਼ਾ ਦੇ ਜ਼ਮੀਨਦੋਜ ਹਿੱਸੇ ਵਿਚ ਬਣਾਈਆਂ ਗੈਲਰੀਆਂ ਨੂੰ ਯਾਤਰੂਆਂ ਲਈ ਬੰਦ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਐੱਸ. ਜੀ. ਪੀ. ਸੀ. ਵੱਲੋਂ ਵੀ ਆਪਣੇ ਸਮੂਹ ਵਿਦਿਅਕ ਅਦਾਰੇ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਵੇਸ਼ ਦੁਆਰ ਪਲਾਜ਼ਾ ਦੇ ਜ਼ਮੀਨਦੋਜ਼ ਹਿੱਸੇ ਵਿਚ ਯਾਤਰੂਆਂ ਨੂੰ ਸਿੱਖ ਧਰਮ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਤੋਂ ਜਾਣੂ ਕਰਾਉਣ ਲਈ ਬਣਾਈਆਂ ਗਈਆਂ ਗੈਲਰੀਆਂ ਨੂੰ ਅਗਲੇ ਹੁਕਮਾਂ ਤਕ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸਰਕਾਰੀ ਬੁਲਾਰੇ ਮੁਤਾਬਕ ਦੁਨੀਆ ਭਰ ਵਿਚ ਕੋਰੋਨਾਵਾਇਰਸ ਕਾਰਨ ਪੈਦਾ ਹੋਈ ਸਥਿਤੀ ਨੂੰ ਦੇਖਦਿਆਂ ਅਹਿਤਿਆਤ ਵਜੋਂ ਇਹ ਫੈਸਲਾ ਲਿਆ ਗਿਆ ਹੈ।
ਇਹ ਵੀ ਪੜ੍ਹੋ : ਕੋਰੋਨਾ ਕਾਰਨ ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ ਕਰਨ ਦੇ ਫੈਸਲੇ 'ਤੇ ਜਥੇਦਾਰ ਦਾ ਵੱਡਾ ਬਿਆਨ
ਸ਼੍ਰੋਮਣੀ ਕਮੇਟੀ ਨੇ ਵੀ ਸਾਵਧਾਨੀ ਵਜੋਂ ਆਪਣੇ ਸਮੂਹ ਵਿਦਿਅਕ ਅਦਾਰੇ 31 ਮਾਰਚ ਤਕ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਕੋਰੋਨਾਵਾਇਰਸ ਕਾਰਨ ਬਣੇ ਚਿੰਤਾਜਨਕ ਹਾਲਾਤ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਨੂੰ 31 ਮਾਰਚ ਤਕ ਬੰਦ ਕਰ ਦਿੱਤਾ ਹੈ। ਚਲ ਰਹੀਆਂ ਪ੍ਰੀਖਿਆਵਾਂ ਬਾਰੇ ਸਬੰਧਤ ਬੋਰਡਾਂ ਦੀਆਂ ਹਦਾਇਤਾਂ ਨੂੰ ਲਾਗੂ ਕੀਤਾ ਜਾਵੇਗਾ।
ਭਤੀਜੀ ਦੇ ਸਹੁਰੇ ਘਰ ਰਾਜ਼ੀਨਾਮਾ ਕਰਵਾਉਣ ਗਏ ਵਿਅਕਤੀ ਦਾ ਕਤਲ
NEXT STORY