ਸੰਗਰੂਰ (ਬੇਦੀ, ਕੋਹਲੀ): ਪੰਜਾਬ 'ਚ ਜਿੱਥੇ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ, ਉੱਥੇ ਹੀ ਦਿਨ-ਬ-ਦਿਨ ਮੌਤ ਦਰ ਵਧ ਰਹੀ ਹੈ। ਜਾਣਕਾਰੀ ਮੁਤਾਬਕ ਅੱਜ ਸੰਗਰੂਰ ਦੇ ਲਹਿਰਾਗਾਗਾ 'ਚ ਕੋਰੋਨਾ ਨਾਲ 77 ਸਾਲ ਦੇ ਬਜ਼ੁਰਗ ਤੇ ਸੰਗਰੂਰ ਦੇ ਧੂਰੀ 'ਚ 55 ਸਾਲ ਦੀ ਬੀਬੀ ਅਤੇ ਸੰਗਰੂਰ ਦੇ ਹੀ ਇਕ 35 ਸਾਲਾ ਮੁੰਨਾ ਨਾਂ ਦੀ ਵਿਅਕਤੀ ਵੀ ਕੋਰੋਨਾ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਣਯੋਗ ਹੈ ਕਿ ਲਹਿਰਾਗਾਗਾ ਚ ਕੋਰੋਨਾ ਨਾਲ ਪਹਿਲੀ ਮੌਤ ਹੋਈ ਹੈ ਅਤੇ ਸੰਗਰੂਰ ਜਿਲ੍ਹੇ 'ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 26 ਹੋ ਗਈ ਹੈ। ਸੰਗਰੂਰ ਜ਼ਿਲ੍ਹੇ 'ਚ ਹੁਣ ਤੱਕ 222 ਐਕਟਿਵ ਕੇਸ ਹਨ।
ਦੱਸ ਦੇਈਏ ਕਿ ਹੁਣ ਤੱਕ ਦੇਸ਼ ਭਰ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਕੋਰੋਨਾ ਵਾਇਰਸ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ। ਮੰਗਲਵਾਰ ਨੂੰ ਦੇਸ਼ ਵਿਚ ਕੋਰੋਨਾ ਵਾਇਰਸ ਦਾ ਅੰਕੜਾ 50 ਹਜ਼ਾਰ ਦੇ ਕਰੀਬ ਜਾ ਪੁੱਜਾ। ਇਕ ਦਿਨ ਵਿਚ ਕੋਰੋਨਾ ਦੇ 47,703 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ 'ਚ ਵਾਇਰਸ ਦੇ ਕੇਸ ਵੱਧ ਕੇ 14,83,156 ਹੋ ਗਏ ਹਨ।
ਪਿੰਡ ਭੜ੍ਹੋਂ ਅਤੇ ਨਾਗਰਾ ਦੇ ਦੋ ਵਿਅਕਤੀਆਂ ਦੀ ਰਿਪੋਰਟ ਆਈ ਪਾਜ਼ੇਟਿਵ
NEXT STORY