ਬਟਾਲਾ (ਗੁਰਪ੍ਰੀਤ) : ਸਿਵਲ ਹਸਪਤਾਲ ਬਟਾਲਾ 'ਚ ਇਕ 60 ਸਾਲਾ ਬਜ਼ੁਰਗ ਦੀ ਇਲਾਜ ਦੌਰਾਨ ਮੌਤ ਹੋ ਗਈ। ਸਿਵਲ ਹਸਪਤਾਲ ਬਟਾਲਾ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸੰਜੀਵ ਭੱਲਾ ਨੇ ਦੱਸਿਆ ਕਿ ਉਕਤ ਮਰੀਜ਼ ਕਸਬਾ ਕਾਦੀਆਂ ਦਾ ਰਹਿਣ ਵਾਲਾ ਸੀ ਅਤੇ ਟੀਬੀ ਨਾਲ ਪੀੜਤ ਸੀ ਅਤੇ ਹਾਈ ਰਿਸਕ ਮਰੀਜ਼ ਸੀ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਹੀ ਉਕਤ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ ਅਤੇ ਇਲਾਜ ਦੌਰਾਨ ਸ਼ਨੀਵਾਰ ਸਵੇਰੇ ਉਸ ਦੀ ਮੌਤ ਹੋ ਗਈ। ਡਾ. ਸੰਜੀਵ ਨੇ ਦੱਸਿਆ ਕਿ ਮ੍ਰਿਤਕ ਦੇ ਸੈਂਪਲ ਲੈ ਕੇ ਕੋਰੋਨਾ ਵਾਇਰਸ ਦੇ ਟੈਸਟ ਲਈ ਭੇਜੇ ਗਏ ਹਨ। ਜਿਸ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਇਹ ਸਪੱਸ਼ਟ ਹੋ ਸਕੇਗਾ ਕਿ ਮ੍ਰਿਤਕ ਕੋਰੋਨਾ ਵਾਇਰਸ ਦਾ ਮਰੀਜ਼ ਸੀ ਜਾਂ ਨਹੀਂ।
ਇਹ ਵੀ ਪੜ੍ਹੋ : ਕੋਰੋਨਾ ਆਫਤ ਦੇ ਚੱਲਦੇ ਪੰਜਾਬ ਸਰਕਾਰ ਨੇ ਮਾਸਕ ਸੰਬੰਧੀ ਜਾਰੀ ਕੀਤਾ ਨੋਟੀਫਿਕੇਸ਼ਨ
ਉਨ੍ਹਾਂ ਦੱਸਿਆ ਕਿ ਭਾਵੇਂ ਅਜੇ ਤਕ ਮ੍ਰਿਤਕ ਦੇ ਟੈਸਟ ਦੀ ਰਿਪੋਰਟ ਨਹੀਂ ਆਈ ਹੈ ਪਰ ਇਹਤਿਆਤ ਦੇ ਤੌਰ 'ਤੇ ਜਿਸ ਇਲਾਕੇ ਤੋਂ ਇਹ ਮਰੀਜ਼ ਆਇਆ ਹੈ, ਉਸ ਇਲਾਕੇ ਨੂੰ ਪੂਰੀ ਤਰ੍ਹਾਂ ਸਿਲ ਕਰ ਦਿਤਾ ਗਿਆ ਹੈ। ਇਸ ਤੋਂ ਇਲਾਵਾ ਕੋਈ ਵੀ ਜ਼ੋਖਿਮ ਨਾ ਲੈਂਦੇ ਹੋਏ ਮ੍ਰਿਤਕ ਦੇ ਪਰਿਵਾਰ ਨੂੰ ਵੀ ਫਿਲਹਾਲ ਕੁਆਰੰਟਾਈਨ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਕੈਪਟਨ ਦਾ ਵੱਡਾ ਐਲਾਨ : 30 ਜੂਨ ਤੱਕ ਬੰਦ ਰਹਿਣਗੇ ਸਾਰੇ ਵਿਦਿਅਕ ਅਦਾਰੇ
ਕੈਪਟਨ ਦਾ ਵੱਡਾ ਐਲਾਨ : 30 ਜੂਨ ਤੱਕ ਬੰਦ ਰਹਿਣਗੇ ਸਾਰੇ ਵਿਦਿਅਕ ਅਦਾਰੇ
NEXT STORY