ਫਤਿਹਗੜ੍ਹ ਸਾਹਿਬ (ਵਿਪਨ): ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਦਿਨ-ਬ-ਦਿਨ ਲਗਾਤਾਰ ਵੱਧਦਾ ਜਾ ਰਿਹਾ ਹੈ। ਫਤਿਹਗੜ੍ਹ ਸਾਹਿਬ 'ਚ ਇਕ ਹੋਰ ਕੋਰੋਨਾ ਪਾਜ਼ੇਟਿਵ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਪੀੜਤ ਵਿਅਕਤੀ ਸਰਹੰਦ ਦਾ ਰਹਿਣ ਵਾਲਾ ਹੈ ਅਤੇ ਕੰਬਾਇਨ ਚਾਲਕ ਹੈ। ਫਤਿਹਗੜ੍ਹ ਸਾਹਿਬ ਜ਼ਿਲੇ 'ਚ ਹੁਣ ਕੋਰੋਨਾ ਪਾਜ਼ੇਟਿਵ ਦੀ ਕੁੱਲ ਗਿਣਤੀ 18 ਹੋ ਗਈ ਹੈ, ਜਿਨ੍ਹਾਂ 'ਚੋਂ 16 ਐਕਟਿਵ ਕੇਸ ਹਨ ਅਤੇ 2 ਠੀਕ ਹੋ ਚੁੱਕੇ ਹਨ।ਸਿਵਲ ਸਰਜਨ ਡਾ. ਐਨ. ਕੇ. ਅਗਰਵਾਲ ਨੇ ਦੱਸਿਆ ਕਿ ਦੋ ਮਹੀਨੇ ਉੱਤਰ ਪ੍ਰਦੇਸ਼ ਰਹਿ ਕੇ ਪਰਤੇ ਸਰਹਿੰਦ ਦੇ ਅਦਰਸ਼ ਨਗਰ ਵਾਸੀ ਇਕ ਵਿਅਕਤੀ ਦੀ ਕੋਰੋਨਾ ਸਬੰਧੀ ਰਿਪੋਰਟ ਪਾਜ਼ੇਟਿਵ ਆਉਣ 'ਤੇ ਉਸ ਨੂੰ ਗਿਆਨ ਸਾਗਰ ਹਸਪਤਾਲ, ਬਨੂੜ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਵੱਡੀ ਵਾਰਦਾਤ: ਪਟਿਆਲਾ 'ਚ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਕਾਂਗਰਸੀ ਸਰਪੰਚ
ਇੱਥੇ ਇਹ ਵੀ ਦੱਸਣਯੋਗ ਹੈ ਕਿ ਫਤਿਹਗੜ੍ਹ ਸਾਹਿਬ 'ਚ ਹੁਣ ਤੱਕ 1005 ਟੈਸਟ ਹੋ ਚੁੱਕੇ ਹਨ, ਜਿਨ੍ਹਾਂ 'ਚੋਂ 18 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 677 ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਇਨ੍ਹਾਂ 'ਚੋਂ ਅਜੇ 311 ਦੀ ਰਿਪੋਰਟ ਆਉਣੀ ਬਾਕੀ ਹੈ। ਫਤਿਹਗੜ੍ਹ ਸਾਹਿਬ 'ਚ ਕੋਰੋਨਾ ਦੇ 2 ਮਰੀਜ਼ ਠੀਕ ਵੀ ਹੋ ਗਏ ਹਨ।
ਇਹ ਵੀ ਪੜ੍ਹੋ: ਜੱਗੂ ਭਗਵਾਨਪੁਰੀਏ ਦੇ ਜੇਲ ਵਿਚਲੇ ਸਾਥੀਆਂ ਦਾ ਭਲਕੇ ਹੋਵੇਗਾ ਕੋਰੋਨਾ ਟੈਸਟ
ਫਾਜ਼ਿਲਕਾ 'ਚ ਇਕ ਹੋਰ 'ਕੋਰੋਨਾ' ਦਾ ਨਵਾਂ ਮਾਮਲਾ ਆਇਆ ਸਾਹਮਣੇ
NEXT STORY