ਜਲਾਲਾਬਾਦ (ਸੇਤੀਆ,ਸੁਮਿਤ): ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਦਿਨ-ਬ-ਦਿਨ ਲਗਾਤਾਰ ਵੱਧਦਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅੱਜ ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਪਾਜ਼ੇਟਿਵ ਮਰੀਜਾਂ 'ਚ ਹੋਰ ਵਾਧਾ ਹੋਇਆ ਹੈ। ਇਥੋਂ ਭੇਜੇ ਗਏ ਕੋਰੋਨਾ ਜਾਂਚ ਸੈਂਪਲਾਂ 'ਚ ਫ਼ਾਜ਼ਿਲਕਾ ਨਾਲ ਸਬੰਧਤ ਵਸਨੀਕ ਇਕ ਔਰਤ ਤੇ ਪੁਰਸ਼ ਪਾਜ਼ੇਟਿਵ ਪਾਏ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਚੰਦਰ ਮੋਹਨ ਕਟਾਰੀਆ ਨੇ ਦੱਸਿਆ ਕਿ ਇਨ੍ਹਾਂ ਦੀ ਕੋਈ ਵੀ ਟਰੈਵਲ ਹਿਸਟਰੀ ਨਹੀਂ ਹੈ ਅਤੇ ਬੀਤੇ ਦਿਨੀਂ ਦਿੱਲੀ ਤੋਂ ਆਏ ਵਰਮਾ ਪਰਿਵਾਰ ਦੇ ਸੰਪਰਕ 'ਚ ਆਏ ਸਨ ਜੋ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ।
ਇਹ ਵੀ ਪੜ੍ਹੋ: ਅਸਲਾ ਧਾਰਕਾਂ ਲਈ ਨਵੀਂ ਡੈੱਡਲਾਈਨ ਜਾਰੀ,ਹੁਣ 2 ਤੋਂ ਵੱਧ ਹਥਿਆਰ ਰੱਖਣ ਵਾਲੇ ਹੋ ਜਾਣ ਸਾਵਧਾਨ!
ਦੱਸਣਯੋਗ ਹੈ ਕਿ ਦੇਸ਼ 'ਚ ਕੋਰੋਨਾ ਵਾਇਰਸ ਦੇ ਰੋਜ਼ਾਨਾ ਰਿਕਾਡ ਤੋੜ ਮਾਮਲੇ ਸਾਹਮਣੇ ਆ ਰਹੇ ਹਨ। ਜਾਨਲੇਵਾ ਮਹਾਮਾਰੀ ਕਾਰਨ ਹੁਣ ਤੱਕ 4 ਲੱਖ 73 ਹਜ਼ਾਰ 105 ਮਰੀਜ਼ਾਂ ਦੀ ਗਿਣਤੀ ਪਹੁੰਚ ਗਈ ਹੈ। ਇਨ੍ਹਾਂ 'ਚੋਂ 14,894 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 1,86,514 ਸਰਗਰਮ ਕੇਸ ਹਨ। ਪਿਛਲੇ 24 ਘੰਟਿਆਂ ਵਿਚ ਦੇਸ਼ ਅੰਦਰ ਕੋਰੋਨਾ ਦੇ 16,922 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 418 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ 'ਚ ਕੋਰੋਨਾ ਦਾ ਰਫ਼ਤਾਰ ਹੈ ਪਰ ਇਸ ਦੇ ਨਾਲ ਹੀ ਚੰਗੀ ਖ਼ਬਰ ਇਹ ਵੀ ਹੈ ਕਿ ਵੱਡੀ ਗਿਣਤੀ ਵਿਚ ਲੋਕ ਠੀਕ ਵੀ ਹੋ ਰਹੇ ਹਨ। ਹੁਣ ਤੱਕ 2,71,697 ਮਰੀਜ਼ ਠੀਕ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਲਗਾਤਾਰ ਜਾਰੀ ਕੋਰੋਨਾ ਦਾ ਕਹਿਰ, ਬਠਿੰਡਾ 'ਚ ਪਹਿਲੀ ਮੌਤ
ਪੰਜਾਬ ਬੋਰਡ ਨੂੰ ਵਾਇਰਲ ਫਰਜ਼ੀ 'ਡੇਟਸ਼ੀਟ' ਨੇ ਪਾਈ ਟੈਂਸ਼ਨ
NEXT STORY