ਨਾਭਾ (ਰਾਹੁਲ ਖੁਰਾਣਾ) : ਕੋਰੋਨਾ ਵਾਇਰਸ ਦੇ ਸੰਕਟ ਦਰਮਿਆਨ ਪੰਜਾਬ ਸਰਕਾਰ ਨੇ ਸਾਦੇ ਢੰਗ ਨਾਲ ਪੰਥ ਰਤਨ ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਬਰਸੀ ਮਨਾਈ ਹੈ। ਪਿੰਡ ਟੌਹੜਾ ਵਿਖੇ ਇਸ ਬਰਸੀ ਸਮਾਗਮ ਦੌਰਾਨ ਟੌਹੜਾ ਪਰਿਵਾਰ ਦੇ ਮੈਂਬਰਾਂ ਤੋਂ ਇਲਾਵਾ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਨੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਬਰਸੀ ਸਮਾਗਮ ਦੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਸੀ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਵੱਡਾ ਇਕੱਠ ਨਹੀਂ ਕੀਤਾ ਗਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਥ ਰਤਨ ਗੁਰਚਰਨ ਸਿੰਘ ਟੌਹੜਾ ਦੀ ਬਰਸੀ ਵੱਡੇ ਪੱਧਰ ਮਨਾਉਣ ਦਾ ਪ੍ਰੋਗਰਾਮ ਉਲੀਕਿਆ ਸੀ ਪਰ ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਹਾਲਾਤ ਨੂੰ ਦੇਖਦੇ ਹੋਏ ਸਿਰਫ ਤੇ ਸਿਰਫ ਪਰਿਵਾਰਕ ਮੈਂਬਰਾਂ ਦੀ ਮੌਜੂਦਗੀ ਵਿਚ ਹੀ ਇਹ ਬਰਸੀ ਸਮਾਗਮ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਕਾਰਨ ਦਸੂਹਾ ਦੇ ਜੰਮਪਲ ਕਰਨੈਲ ਸਿੰਘ ਦੀ ਨਿਊਯਾਰਕ ਵਿਚ ਮੌਤ
ਧਰਮਸੌਤ ਨੇ ਕਿਹਾ ਕਿ ਬਹੁਤ ਹੀ ਸਾਦੇ ਢੰਗ ਨਾਲ ਇਹ ਬਰਸੀ ਸਮਾਗਮ ਕਰਵਾਇਆ ਗਿਆ ਹੈ, ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਜਥੇਦਾਰ ਗੁਰਚਰਨ ਸਿੰਘ ਟੌਹੜਾ ਅਜਿਹੇ ਲੋਹਪੁਰਸ਼ ਸਨ ਜਿਨ੍ਹਾਂ ਦੀ ਮਿਸਾਲ ਪੂਰੀ ਦੁਨੀਆ ਵਿਚ ਕਾਇਮ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਟੌਹੜਾ ਨੇ 30 ਸਾਲ ਤਕ ਸ਼੍ਰੋਮਣੀ ਕਮੇਟੀ ਪ੍ਰਧਾਨ ਰਹੇ ਸਨ, ਜਿਨ੍ਹਾਂ ਨੂੰ ਬਰਸੀ 'ਤੇ ਪੰਜਾਬ ਸਰਕਾਰ ਸ਼ਰਧਾ ਦੇ ਫੁੱਲ ਭੇਟ ਕਰਦੀ ਹੈ।
ਇਹ ਵੀ ਪੜ੍ਹੋ : ਹਰਿਮੰਦਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਨਿਰਮਲ ਸਿੰਘ ਖਾਲਸਾ ਨੂੰ ਹੋਇਆ ਕੋਰੋਨਾ ਵਾਇਰਸ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਦਿਖਾਈ ਦਿੱਤਾ ਸੰਗਤਾਂ ਦਾ ਇਕੱਠ, ਦੁਪਹਿਰ ਸਮੇਂ ਏਕਾਂਤ
NEXT STORY