ਹੁਸ਼ਿਆਰਪੁਰ/ਟਾਂਡਾ(ਘੁੰਮਣ,ਵਰਿੰਦਰ)— ਹੁਸ਼ਿਆਰਪੁਰ ਜ਼ਿਲੇ 'ਚ ਅੱਜ ਕੋਰੋਨਾ ਵਾਇਰਸ ਦੇ ਕੁੱਲ 7 ਪਾਜ਼ੇਟਿਵ ਕੇਸ ਸਾਹਮਣੇ ਆਏ। ਇਨ੍ਹਾਂ 'ਚੋਂ 5 ਕੇਸ ਕੋਰੋਨਾ ਕਾਰਨ ਮਰੇ ਲਖਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਹਨ। ਇਸ ਦੇ ਨਾਲ ਹੀ ਹੁਸ਼ਿਆਰਪੁਰ 'ਚ ਕੁੱਲ ਅੰਕੜਾ 103 ਤੱਕ ਪਹੁੰਚ ਗਿਆ ਹੈ। ਜ਼ਿਲੇ 'ਚ ਕੋਵਿਡ-19 ਸਬੰਧੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਜ਼ਿਲੇ 'ਚ ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕ 'ਚ ਆਉਣ ਵਾਲੇ ਵਿਅਕਤੀਆਂ ਦੇ ਲਏ ਗਏ ਸੈਂਪਲਾਂ 'ਚੋਂ 92 ਸੈਂਪਲਾਂ ਦੀ ਰਿਪੋਰਟ ਅੱਜ ਪ੍ਰਾਪਤ ਹੋ ਗਈ ਹੈ, ਇਨ੍ਹਾਂ 'ਚੋਂ 7 ਨਵੇਂ ਪਾਜ਼ੇਵਿਟ ਕੇਸ ਸਾਹਮਣੇ ਆਏ ਹਨ।
ਉਨ੍ਹਾਂ ਕਿਹਾ ਕਿ ਹੁਣ ਜ਼ਿਲੇ 'ਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 103 ਹੋ ਗਈ ਹੈ, ਜਿਸ 'ਚੋਂ 9 ਐਕਟਿਵ ਕੇਸ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 1710 ਸੈਂਪਲ ਲਏ ਜਾ ਚੁੱਕੇ ਹਨ, ਜਿਸ 'ਚੋਂ 1462 ਸੈਂਪਲ ਨੈਗੇਟਿਵ ਆਏ ਹਨ ਅਤੇ 115 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 29 ਸੈਂਪਲ ਇਨਵੈਲਿਡ ਪਾਏ ਗਏ ਹਨ।
ਸਿਵਲ ਸਰਜਨ ਨੇ ਦੱਸਿਆ ਕਿ ਇਕ ਪਾਸੇ ਜਿਥੇ ਮਰੀਜ਼ਾਂ ਦੀ ਗਿਣਤੀ ਵਧੀ ਹੈ, ਉਥੇ ਹੁਣ ਤੱਕ 89 ਮਰੀਜ ਠੀਕ ਹੋ ਕੇ ਘਰ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਨਵੇਂ ਪਾਜ਼ੇਟਿਵ ਮਰੀਜ਼ਾਂ 'ਚ 5 ਮਰੀਜ਼ ਪਿੰਡ ਜਲਾਲਪੁਰ ਦੇ ਹਨ। ਉਨ੍ਹਾਂ ਕਿਹਾ ਕਿ ਇਹ ਪੰਜ ਮਰੀਜ਼ ਉਸ ਕਿਡਨੀ ਪ੍ਰਭਾਵਿਤ ਵਿਅਕਤੀ ਦੇ ਸੰਪਰਕ 'ਚ ਸਨ, ਜਿਸ ਦੀ ਪਿਛਲੇ ਦਿਨੀਂ ਜਲੰਧਰ ਦੇ ਇਕ ਹਸਪਤਾਲ 'ਚ ਮੌਤ ਹੋ ਗਈ ਸੀ। ਉਨ੍ਹਾਂ ਕਿਹਾ ਕਿ ਇਕ ਮਰੀਜ਼ ਮਹਾਰਾਸ਼ਟਰ ਤੋਂ ਵਾਪਸ ਆਇਆ ਹੈ ਅਤੇ ਇਕ ਨਵਾਂ ਮਰੀਜ਼ ਦਸੂਹਾ ਸਬ-ਡਿਵੀਜ਼ਨ ਦੇ ਪਿੰਡ ਦਾਤਾ ਦਾ ਹੈ, ਜਿਸ ਦਾ ਮੈਡੀਕਲ ਕਾਲਜ ਅੰਮ੍ਰਿਤਸਰ ਤੋਂ ਸੈਂਪਲ ਜਾਂਚ ਦੇ ਬਾਅਦ ਪਾਜ਼ੇਟਿਵ ਪਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਘਰਾਂ ਤੋਂ ਜ਼ਰੂਰੀ ਕੰਮ ਲਈ ਬਾਹਰ ਨਿਕਲਣ ਵਾਲੇ ਹਰ ਵਿਅਕਤੀ ਲਈ ਮੂੰਹ 'ਤੇ ਮਾਸਕ ਲਗਾਉਣਾ ਜ਼ਰੂਰੀ ਹੈ ਅਤੇ ਜੇਕਰ ਕੋਈ ਇਸ ਦੀ ਪਾਲਣਾ ਨਹੀਂ ਕਰਦਾ ਤਾਂ ਉਸ ਨੂੰ 200 ਰੁਪਏ ਜ਼ੁਰਮਾਨਾਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਜਨਤਕ ਸਥਾਨਾਂ 'ਤੇ ਥੁੱਕਣ ਵਾਲੇ ਵਿਅਕਤੀ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਨਵੀਂ ਡਿਸਚਾਰਜ ਪਾਲਿਸੀ 'ਚ ਘੱਟ ਲਛਣਾ ਵਾਲੇ ਪਾਜ਼ੇਟਿਵ ਨੂੰ 100 ਰੁਪਏ ਜ਼ੁਰਮਾਨਾ ਕੀਤਾ ਜਾਵੇਗਾ।
..ਆਖਰ ਪੁਲਸ ਇੰਸਪੈਕਟਰ ਨੂੰ 3 ਸਾਲ ਬਾਅਦ ਮਿਲਿਆ ਇਨਸਾਫ
NEXT STORY