ਜਲੰਧਰ (ਸੋਨੂੰ)— ਇਕ ਪਾਸੇ ਜਿੱਥੇ ਕੋਰੋਨਾ ਵਾਇਰਸ ਤੋਂ ਬਚਣ ਲਈ ਸਰਕਾਰਾਂ ਅਤੇ ਪ੍ਰਸ਼ਾਸਨ ਵੱਲੋਂ ਸਮਾਜਿਕ ਦੂਰੀ ਦੀ ਗੱਲ ਕਹੀ ਜਾ ਰਹੀ ਹੈ, ਉਥੇ ਹੀ ਸਬਜ਼ੀ ਮੰਡੀ 'ਚ ਸਬਜ਼ੀ ਵਿਕਰੇਤਾਵਾਂ ਵੱਲੋਂ ਆਪਣੀਆਂ ਦੁਕਾਨਾਂ ਲਗਾਉਣ ਨੂੰ ਲੈ ਕੇ ਇਨ੍ਹਾਂ ਸਾਰੇ ਦਾਅਵਿਆਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਜਲੰਧਰ ਦੀ ਮਕਸੂਦਾਂ ਸਬਜ਼ੀ ਮੰਡੀ 'ਚ ਸਬਜ਼ੀ ਵਿਕਰੇਤਾਵਾਂ ਵੱਲੋਂ ਇਨ੍ਹਾਂ ਸਾਰੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਗਈ ਹੈ। ਸਬਜ਼ੀ ਵਿਕਰੇਤਾ ਸਬਜ਼ੀ ਦੁਕਾਨਾਂ ਨੂੰ ਲੈ ਕੇ ਇਕ-ਦੂਜੇ 'ਤੇ ਦੋਸ਼ ਲਗਾਉਂਦੇ ਹੋਏ ਨਜ਼ਰ ਆਏ।
ਪੀੜਤ ਸਬਜ਼ੀ ਵਿਕਰੇਤਾ ਅੰਮ੍ਰਿਤਪਾਲ ਸਿੰਘ ਨੇ ਆਪਣੇ ਉੱਪਰ ਧੱਕੇਸ਼ਾਹੀ ਦੇ ਦੋਸ਼ ਲਗਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਾਰੇ ਲੋਕ ਆਪਣੀਆਂ ਦੁਕਾਨਾਂ ਲਗਾ ਕੇ ਬੈਠੇ ਹਨ ਪਰ ਉਨ੍ਹਾਂ ਨੂੰ ਸਬਜ਼ੀ ਮੰਡੀ 'ਚ ਦੁਕਾਨ ਨਹੀਂ ਲਗਾਉਣ ਦਿੱਤੀ ਜਾ ਰਹੀ।
ਉਥੇ ਹੀ ਸਬਜ਼ੀ ਵਿਕਰੇਤਾ ਐਸੋਸੀਏਸ਼ਨ ਦੇ ਪ੍ਰਧਾਨ ਡਿੰਪਲ ਉਰਫ ਡਿੰਪੀ ਨੇ ਦੱਸਿਆ ਕਿ ਕੁਝ ਲੋਕ ਸਬਜ਼ੀ ਮੰਡੀ 'ਚ ਦੁਕਾਨਾਂ ਲਗਾਉਣ ਨੂੰ ਲੈ ਕੇ ਧੱਕੇਸ਼ਾਹੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੁਲਸ ਨੂੰ ਵੀ ਸੂਚਨਾ ਦੇ ਦਿੱਤੀ ਗਈ ਹੈ।
ਪ੍ਰਵਾਸੀ ਮਜ਼ਦੂਰਾਂ ਦਾ ਕਹਿਣਾ ਹੈ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਸਬਜ਼ੀ ਵੇਚਣ ਦਾ ਕੰਮ ਕਰਦਾ ਹੈ ਪਰ ਅੱਜ ਸਵੇਰੇ ਕੁਝ ਨੌਜਵਾਨਾਂ ਵੱਲੋਂ ਉਸ ਨੂੰ ਧਮਕਾਇਆ ਗਿਆ ਅਤੇ ਉਸ ਦੇ ਅੱਡੇ 'ਤੇ ਆਪਣੀ ਸਬਜ਼ੀ ਵੇਚਣ ਨੂੰ ਲੈ ਕੇ ਉਸ ਨਾਲ ਝਗੜਾ ਕਰਨ ਲੱਗੇ।
ਇਸ ਦੇ ਇਲਾਵਾ ਉਨ੍ਹਾਂ ਨੂੰ ਜਾਨ ਤੋਂ ਮਾਰਨ ਦੀਆਂ ਵੀ ਧਮਕੀਆਂ ਦਿੱਤੀਆਂ। ਉਥੇ ਹੀ ਇਸ ਮਾਮਲੇ 'ਚ ਥਾਣਾ ਨੰਬਰ ਦੇ ਐੱਸ.ਐੱਚ.ਓ. ਰਾਜੇਸ਼ ਠਾਕੁਰ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਕੋਲ ਸ਼ਿਕਾਇਤ ਆਈ ਹੈ ਅਤੇ ਇਸ ਮਾਮਲੇ 'ਚ ਜੋ ਵੀ ਦੋਸ਼ੀ ਪਾਇਆ ਗਿਆ, ਉਸ 'ਤੇ ਕਾਰਵਾਈ ਕੀਤੀ ਜਾਵੇਗੀ।
ਪੰਜਾਬ 'ਚ 'ਘੱਲੂਘਾਰਾ ਹਫਤੇ' ਸਬੰਧੀ ਸੁਰੱਖਿਆ ਸਖਤ, ਸਰਹੱਦ 'ਤੇ ਪੁਲਸ ਦੀ ਤਿੱਖੀ ਨਜ਼ਰ
NEXT STORY