ਜਲੰਧਰ (ਰੱਤਾ) : ਲਾਕ ਡਾਊਨ ਵਿਚ ਢਿੱਲ ਦੇਣ ਤੋਂ ਬਾਅਦ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਜਲੰਧਰ ਵਿਚ ਕੋਰੋਨਾ ਦੇ 8 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਅੰਮ੍ਰਿਤਸਰ ਸਥਿਤ ਗੁਰੂ ਨਾਨਕ ਮੈਡੀਕਲ ਕਾਲਜ ਵਿਚ ਹੋਏ ਟੈਸਟ ਦੀਆਂ ਰਿਪੋਰਟਾਂ ਦੌਰਾਨ 8 ਵਿਅਕਤੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਤੋਂ ਇਲਾਵਾ ਸਥਾਨਕ ਰਵਿੰਦਰ ਨਗਰ ਦਾ ਇਕ 28 ਸਾਲਾ ਨੌਜਵਾਨ ਵੀ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਉਕਤ ਨੌਜਵਾਨ ਕੁਝ ਦਿਨ ਪਹਿਲਾਂ ਹੀ ਮੁੰਬਈ ਤੋਂ ਪਰਤਿਆ ਸੀ। ਜਿਸ ਦੀ ਰਿਪੋਰਟ ਅੱਜ ਪਾਜ਼ੇਟਿਵ ਆਈ ਹੈ। ਇਸ ਤੋਂ ਬਾਅਦ ਜਲੰਧਰ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 247 'ਤੇ ਪਹੁੰਚ ਚੁੱਕੀ ਹੈ। ਜਿਨ੍ਹਾਂ ਵਿਚੋਂ 206 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ 8 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਵਿਭਾਗ ਦੇ ਅੰਕੜਿਆਂ ਮੁਤਾਬਕ ਜ਼ਿਲਾ ਜਲੰਧਰ ਵਿਚ ਹੁਣ 33 ਐਕਟਿਵ ਕੇਸ ਹਨ। ਜਿਨ੍ਹਾਂ ਦਾ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਸੰਗਰੂਰ 'ਚ ਕਹਿਰ ਬਣ ਕੇ ਵਰ੍ਹਿਆ ਮੀਂਹ, ਸੁੱਤੇ ਪਰਿਵਾਰ 'ਤੇ ਆ ਡਿੱਗੀ ਛੱਤ
ਕਰੋਲ ਬਾਗ ਦੇ ਰਹਿਣ ਵਾਲੇ ਆਰ. ਪੀ. ਐੱਫ. ਦੇ ਜਵਾਨ ਦੀ ਮੌਤ
ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਨਾਲ ਜਲੰਧਰ ਦੇ ਕਰੋਲ ਬਾਗ ਦੇ ਰਹਿਣ ਵਾਲੇ ਆਰ. ਪੀ. ਐੱਫ. ਜਵਾਨ ਪਵਨ ਕੁਮਾਰ (48) ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਪਵਨ ਕੁਮਾਰ ਪਿਛਲੇ ਕੁਝ ਸਾਲਾਂ ਤੋਂ ਲੁਧਿਆਣਾ ਆਰ. ਪੀ. ਐੱਫ. ਵਿਚ ਤਾਇਨਾਤ ਸੀ। 18 ਮਈ ਨੂੰ ਕੋਰੋਨਾ ਪਾਜ਼ੇਟਿਵ ਹੋਣ ਕਾਰਣ ਉਸਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਹਾਲਤ ਵਿਚ ਸੁਧਾਰ ਨਾ ਹੁੰਦਾ ਦੇਖ ਉਸਨੂੰ ਸੀ. ਐੱਮ. ਸੀ. ਵਿਚ ਭਰਤੀ ਕਰਵਾਇਆ ਗਿਆ ਜਿਥੇ ਉਨ੍ਹਾਂ ਨੂੰ ਵੈਂਟੀਲੇਟਰ 'ਤੇ ਰੱਖਿਆ ਹੋਇਆ ਸੀ। ਜ਼ਿੰਦਗੀ ਅਤੇ ਮੌਤ ਦਰਮਿਆਨ ਕਈ ਦਿਨਾਂ ਤੱਕ ਜੰਗ ਲੜਨ ਤਂ ਬਾਅਦ ਵੀਰਵਾਰ ਨੂੰ ਪਵਨ ਨੇ ਸੀ. ਐੱਮ. ਸੀ. ਵਿਚ ਦਮ ਤੋੜ ਦਿੱਤਾ। ਕੋਰੋਨਾ ਵਾਇਰਸ ਕਾਰਨ ਜਲੰਧਰ ਵਿਚ ਇਹ 8ਵੀਂ ਮੌਤ ਹੋ ਗਈ ਹੈ। ਇਸ ਤੋਂ ਪਹਿਲਾਂ ਕੋਰੋਨਾ ਜਲੰਧਰ ਜ਼ਿਲ੍ਹੇ ਦੇ 7 ਲੋਕਾਂ ਦੀ ਜਾਨ ਲੈ ਚੁੱਕਾ ਹੈ ਜਦਕਿ ਪੰਜਾਬ ਭਰ ਵਿਚ ਕੋਰੋਨਾ ਵਾਇਰਸ ਕਾਰਨ 44 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਗਰਮੀ ਨਾਲ ਹਾਲੋ-ਬੇਹਾਲ ਹੋਏ ਪੰਜਾਬ ਵਾਸੀਆਂ ਨੂੰ ਮਿਲੇਗੀ ਰਾਹਤ, ਮੌਸਮ ਵਿਭਾਗ ਨੇ ਸੁਣਾਈ ਚੰਗੀ ਖਬਰ
ਪੰਜਾਬ ਸਰਕਾਰ ਲਈ ਸੌਖਾ ਨਹੀਂ ਕਿਸਾਨਾਂ ਨੂੰ DBT ਮੁਹੱਈਆ ਕਰਾਉਣ ਦਾ ਰਾਹ
NEXT STORY