ਤਲਵੰਡੀ ਸਾਬੋ (ਮੁਨੀਸ਼): ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਦੇਸ਼ਾਂ 'ਚ ਰਹਿੰਦੇ ਸਿੱਖਾਂ ਨੂੰ ਅਪੀਲ ਕੀਤੀ ਹੈ। ਉਨ੍ਹਾਂ ਨੇ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਦੀ ਬਿਪਤਾ ਦੀ ਇਸ ਘੜੀ 'ਚ ਅਕਾਲ ਪੁਰਖ ਤੇ ਭਰੋਸਾ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਭਾਰਤ 'ਚ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਆਏ ਪ੍ਰਵਾਸੀ ਸਿੱਖਾਂ ਨੂੰ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਕਰਨ ਦੀ ਅਪੀਲ ਕਰਦੇ ਹੋਏ ਸਿਹਤ ਕਰਮਚਾਰੀਆਂ ਤੇ ਪੁਲਸ ਪ੍ਰਸ਼ਾਸਨ ਨੂੰ ਪ੍ਰਵਾਸੀਆਂ ਪ੍ਰਤੀ ਸਨਮਾਨ ਜਨਤਕ ਰਵੱਈਆ ਧਾਰਨ ਕਰਨ ਦੀ ਅਪੀਲ ਕੀਤੀ ਹੈ। ਸਿੰਘ ਸਾਹਿਬ ਨੇ ਪ੍ਰਵਾਸੀਆਂ ਪ੍ਰਤੀ ਮਜ਼ਾਕੀਆ ਟਿੱਪਣੀਆਂ ਤੇ ਵੀਡੀਓਜ਼ ਬਣਾਉਣ ਦੀ ਨਿਖੇਧੀ ਕਰਦੇ ਹਓ ਅਜਿਹਾ ਨਾ ਕਰਨ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਲੱਗਾ ਕਰਫਿਊ, ਹਰ ਤਰ੍ਹਾਂ ਦੀ ਰਿਆਇਤ 'ਤੇ ਰੋਕ
ਇਥੇ ਦੱਸ ਦੇਈਏ ਕਿ ਪੰਜਾਬ 'ਚ ਵੀ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਹੁਣ ਤੱਕ ਇਥੇ 21 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ 'ਚੋਂ 1 ਦੀ ਮੌਤ ਹੋ ਗਈ ਹੈ।
ਪੰਜਾਬ 'ਚ ਲੱਗਾ ਕਰਫਿਊ, ਹਰ ਤਰ੍ਹਾਂ ਦੀ ਰਿਆਇਤ 'ਤੇ ਰੋਕ
NEXT STORY