ਖੰਨਾ (ਬਿਪਨ) : ਜ਼ਿਲਾ ਲੁਧਿਆਣਾ 'ਚ ਖੰਨਾ ਦੇ ਬੀਜਾ ਬਲਾਕ ਦੇ ਪਿੰਡ ਕਿਸ਼ਨਗੜ੍ਹ ਵਿਖੇ ਇਕ ਕੋਰੋਨਾ ਦਾ ਮਰੀਜ਼ ਪਾਜ਼ੇਟਿਵ ਆਉਣ 'ਤੇ ਪਿੰਡ ਦਾ ਮਾਹੌਲ ਤਣਾਅ ਪੂਰਨ ਬਣ ਗਿਆ ਹੈ। ਕਿਸ਼ਨਗੜ੍ਹ ਦਾ ਰਹਿਣ ਵਾਲਾ ਇਹ ਕੋਰੋਨਾ ਦਾ ਪਾਜ਼ੇਟਿਵ ਵਿਅਕਤੀ ਲੁਧਿਆਣਾ ਦੀ ਇਕ ਟਾਇਰ ਫੈਕਟਰੀ 'ਚ ਕੰਮ ਕਰਦਾ ਸੀ ਅਤੇ ਪਿੰਡ 'ਚ ਵੀ ਇਕ ਕਰਿਆਨਾ ਦੀ ਦੁਕਾਨ ਹੈ। ਇਸ ਵਿਅਕਤੀ ਨੂੰ ਖੰਨਾ ਦੇ ਸਿਵਲ ਹਸਪਤਾਲ 'ਚ ਭੇਜ ਦਿੱਤਾ ਹੈ ਤੇ ਉਸ ਦੇ ਪਰਿਵਾਰ ਦੇ 5 ਮੈਂਬਰਾ ਨੂੰ ਵੀ ਕੁਆਰੰਟਾਈਨ ਕਰਨ ਲਈ ਹਸਪਤਾਲ ਲੈ ਗਏ ਹਨ।
ਇਹ ਵੀ ਪੜ੍ਹੋ : ਕੋਰੋਨਾ ਖਿਲਾਫ ਜੰਗ 'ਚ ਮਰਨ ਵਾਲੇ ਕਰਮਚਾਰੀਆਂ ਦੇ ਪਰਿਵਾਰਾਂ ਲਈ ਕੈਪਟਨ ਦਾ ਵੱਡਾ ਐਲਾਨ
ਇਸ ਤੋਂ ਇਲਾਵਾ ਜਿਨ੍ਹਾਂ ਤੋਂ ਇਹ ਦੁੱਧ ਲੈ ਕੇ ਆਉਂਦਾ ਸੀ, ਉਸ ਦੇ ਪਰਿਵਾਰ ਵਾਲਿਆਂ ਨੂੰ ਵੀ ਕੁਆਰੰਟਾਈਨ ਕੀਤਾ ਜਾ ਰਿਹਾ ਹੈ।ਜਿਸ ਦੀ ਜਾਣਕਾਰੀ ਹੈਲਥ ਇੰਸਪੈਕਟਰ ਗੁਰਵਿੰਦਰ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪਿੰਡ ਨੂੰ ਸੈਨੇਟਾਈਜ਼ ਕਰਕੇ ਸੀਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਘਰ 'ਚ ਏਕਾਂਤਵਾਸ ਸਬੰਧੀ ਐਡਵਾਇਜ਼ਰੀ ਜਾਰੀ
ਜਲੰਧਰ : ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ 48 ਸ਼ਰਧਾਲੂਆਂ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
NEXT STORY