ਚੰਡੀਗੜ੍ਹ : ਕੋਰੋਨਾ ਵਾਇਰਸ ਦੇ ਵੱਧਦੇ ਸੰਕਟ ਦੇ ਚੱਲਦੇ ਪੰਜਾਬ ਸਰਕਾਰ ਨੇ 14 ਅਪ੍ਰੈਲ ਤਕ ਸੂਬੇ 'ਚ ਲਗਾਏ ਗਏ ਕਰਫਿਊ/ਲਾਕ ਡਾਊਨ ਦੀ ਮਿਆਦ ਵਧਾ ਕੇ 1 ਮਈ ਤਕ ਕਰ ਦਿੱਤੀ ਹੈ। ਇਹ ਫੈਸਲਾ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਲਿਆ ਗਿਆ ਹੈ। ਸਰਕਾਰ ਵਲੋਂ ਜਾਰੀ ਹੁਕਮਾਂ ਮੁਤਾਬਕ ਇਹ ਫੈਸਲਾ ਸੂਬੇ ਵਿਚ ਕੋਰੋਨਾ ਵਾਇਰਸ ਨੂੰ ਵਧਣ ਤੋਂ ਰੋਕਣ ਲਈ ਲਿਆ ਗਿਆ ਹੈ। ਪੰਜਾਬ ਵਿਚ ਹੁਣ ਤਕ ਕੋਰੋਨਾ ਵਾਇਰਸ ਦੇ 132 ਪਾਜ਼ੇਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਜਿਸ ਦੇ ਚੱਲਦੇ ਮਾਹਿਰਾਂ ਵਲੋਂ ਸਰਕਾਰ ਨੂੰ ਲਗਾਤਾਰ ਕਰਫਿਊ/ਲਾਕ ਡਾਊਨ ਵਧਾਉਣ ਦੀ ਗੁਜ਼ਾਰਿਸ਼ ਕੀਤੀ ਜਾ ਰਹੀ ਸੀ। ਜਿਸ ਦੇ ਚੱਲਦੇ ਪੰਜਾਬ ਸਰਕਾਰ ਨੇ ਹੁਣ ਕਰਫਿਊ/ਲਾਕ ਡਾਊਨ ਦੀ ਮਿਆਦ ਹੋਰ 16 ਦਿਨਾਂ ਲਈ ਵਧਾ ਦਿੱਤੀ ਹੈ।
ਜਦੋਂ CM ਦਫਤਰ ਨੂੰ ਕੀਤੇ ਟਵੀਟ ਤੋਂ ਬਾਅਦ ਬਜ਼ੁਰਗ ਔਰਤ ਲਈ ਦਵਾਈ ਲੈ ਪਹੁੰਚੀ ਟਾਂਡਾ ਪੁਲਸ ਦੀ ਟੀਮ
NEXT STORY