ਮੋਹਾਲੀ (ਪਰਦੀਪ) : ਪੰਜਾਬ ਵਿਚ ਕੋਰੋਨ ਵਾਇਰਸ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਰਿਹਾ ਹੈ। ਮੋਹਾਲੀ ਵਿਚ ਵੀ ਤਿੰਨ ਹੋਰ ਪਾਜ਼ੇਟਿਵ ਕੇਸ ਰਿਪੋਰਟ ਕੀਤੇ ਗਏ ਹਨ। ਇਕ ਮਰੀਜ਼ ਪਿੰਡ ਜਵਾਹਰਪੁਰ ਦਾ ਸਾਹਮਣੇ ਆਇਆ ਹੈ। ਜਵਾਹਰਪੁਰ ਦੇ ਪਹਿਲਾਂ ਕੋਰੋਨਾ ਪਾਜ਼ੇਟਿਵ ਆਏ ਵਿਅਕਤੀ ਦੇ 20 ਸਾਲਾ ਪੁੱਤਰ ਦੀ ਰਿਪੋਰਟ ਵੀ ਪਾਜ਼ੇਟਿਵ ਆਈ ਹੈ। ਇਸ ਤੋਂ ਇਲਾਵਾ ਗੁਰਦੁਆਰਾ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ 2 ਸ਼ਰਧਾਲੂਆਂ ਦੇ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਮੋਹਾਲੀ ਵਿਚ ਕੋਰੋਨਾ ਵਾਇਰਸ ਮਰੀਜ਼ਾਂ ਦੀ ਗਿਣਤੀ ਵੱਧ ਕੇ 92 ਪਹੁੰਚ ਗਈ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸ਼ੁੱਕਰਵਾਰ ਸਵੇਰੇ ਵੀ ਮੋਹਾਲੀ ਵਿਚ ਤਿੰਨ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਸਨ। ਇਨ੍ਹਾਂ ਵਿਚ 56 ਸਾਲਾ ਔਰਤ ਅਤੇ ਉਸ ਦੇ 30 ਸਾਲਾ ਪੁੱਤਰ ਦੀ ਰਿਪੋਰਟ ਪਾਜ਼ੇਟਿਵ ਆਈ ਸੀ। ਇਸ ਤੋਂ ਪਹਿਲਾਂ ਮੋਹਾਲੀ ਦੇ ਪਿੰਡ ਵਡਾਲਾ 'ਚ 30 ਸਾਲਾ ਵਿਅਕਤੀ ਦੀ ਰਿਪੋਰਟ ਪਾਜ਼ੇਟਿਵ ਆਈ ਸੀ।
ਇਹ ਵੀ ਪੜ੍ਹੋ : ਜਲੰਧਰ 'ਚ ਮੁੜ ਕੋਰੋਨਾ ਦਾ ਧਮਾਕਾ, 16 ਨਵੇਂ ਪਾਜ਼ੇਟਿਵ ਕੇਸ ਆਏ ਸਾਹਮਣੇ
ਪੰਜਾਬ 'ਚ ਤੇਜ਼ੀ ਨਾਲ ਵੱਧ ਰਹੀ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ
ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 588 ਹੋ ਗਈ ਹੈ। ਇਨ੍ਹਾਂ ਵਿਚ ਜ਼ਿਆਦਾਤਰ ਮਰੀਜ਼ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਮਿਲੀ ਜਾਣਕਾਰੀ ਮੁਤਾਬਕ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਲਗਭਗ 200 ਸ਼ਰਧਾਲੂ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 105, ਮੋਹਾਲੀ 'ਚ 92, ਪਟਿਆਲਾ 'ਚ 64, ਅੰਮ੍ਰਿਤਸਰ 'ਚ 97, ਲੁਧਿਆਣਾ 'ਚ 77, ਪਠਾਨਕੋਟ 'ਚ 25, ਨਵਾਂਸ਼ਹਿਰ 'ਚ 23, ਤਰਨਾਤਰਨ 15, ਮਾਨਸਾ 'ਚ 13, ਕਪੂਰਥਲਾ 12, ਹੁਸ਼ਿਆਰਪੁਰ 'ਚ 11, ਫਰੀਦਕੋਟ 6, ਸੰਗਰੂਰ 'ਚ 7 ਕੇਸ, ਮੁਕਤਸਰ ਅਤੇ ਗਰਦਾਸਪੁਰ 'ਚ 4-4 ਕੇਸ, ਮੋਗਾ 'ਚ 5, ਬਰਨਾਲਾ 'ਚ 2, ਫਤਿਹਗੜ੍ਹ ਸਾਹਿਬ 'ਚ 3, ਜਲਾਲਾਬਾਦ 4, ਬਠਿੰਡਾ 'ਚ 2 ਰੋਪੜ 'ਚ 5 ਅਤੇ ਫਿਰੋਜ਼ਪੁਰ 'ਚ 16 ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 20 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਵੱਡੀ ਖਬਰ, ਕਰਫਿਊ ਦੌਰਾਨ ਪੰਜਾਬ ਸਰਕਾਰ ਦਾ ਉਦਯੋਗ ਖੋਲ੍ਹਣ ਸੰਬੰਧੀ ਨਵਾਂ ਫਰਮਾਨ
ਸੰਗਰੂਰ 'ਚ ਪੇਂਡੂ ਅਤੇ ਸ਼ਹਿਰੀ ਦੁਕਾਨਾਂ ਨੂੰ ਖੋਲ੍ਹਣ ਲਈ ਸ਼ਰਤਾਂ ਸਮੇਤ ਛੋਟਾਂ ਦੇ ਹੁਕਮ ਜਾਰੀ
NEXT STORY