ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖ਼ੁਰਾਣਾ) : ਸ੍ਰੀ ਮੁਕਤਸਰ ਸਾਹਿਬ ਜ਼ਿਲੇ ਤੋਂ ਇਕ ਰਾਹਤ ਭਰੀ ਖ਼ਬਰ ਆਈ ਹੈ। ਵਿਭਾਗ ਵਲੋਂ ਲਏ ਗਏ 106 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਦੀ ਸੰਬੰਧੀ ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਭਰ ਅੰਦਰੋਂ ਜਾਂਚ ਲਈ ਭੇਜੇ ਗਏ ਸੈਂਪਲਾਂ ਵਿਚੋਂ 106 ਹੋਰ ਸੈਂਪਲਾਂ ਦੀ ਰਿਪੋਰਟ ਆ ਗਈ ਹੈ ਜੋ ਕਿ ਨੈਗੇਟਿਵ ਆਈ ਹੈ, ਜਦੋਂਕਿ 75 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਉਨ੍ਹਾਂ ਦੱਸਿਆ ਕਿ ਬਾਕੀ ਰਹਿੰਦੇ ਸੈਂਪਲਾਂ ਦੀ ਰਿਪੋਰਟ ਆਉਣ ਤੋਂ ਬਾਅਦ ਪੁਸ਼ਟੀ ਕੀਤੀ ਜਾਵੇਗੀ।ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਦੀ ਮਰੀਜ਼ਾਂ ਦੀ ਗਿਣਤੀ 66 ਤਕ ਪਹੁੰਚ ਚੁੱਕੀ ਹੈ। ਇਨ੍ਹਾਂ ਵਿਚ ਜ਼ਿਆਦਾਤਰ ਮਰੀਜ਼ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ।
ਇਹ ਵੀ ਪੜ੍ਹੋ : ਵੱਡੀ ਖਬਰ : ਪੰਜਾਬ 'ਚ ਕੋਰੋਨਾ ਕਾਰਨ 30ਵੀਂ ਮੌਤ, ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਨੇ ਤੋੜਿਆ ਦਮ
ਪੰਜਾਬ 'ਚ 'ਕੋਰੋਨਾ' ਪਾਜ਼ੇਟਿਵ ਕੇਸਾਂ ਦਾ ਅੰਕੜਾ 1764 ਤੱਕ ਪੁੱਜਾ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 1764 ਤੱਕ ਪਹੁੰਚ ਗਈ ਹੈ। ਇਨ੍ਹਾਂ 'ਚ ਜ਼ਿਆਦਾਤਰ ਮਰੀਜ਼ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 296, ਲੁਧਿਆਣਾ 125, ਜਲੰਧਰ 155, ਮੋਹਾਲੀ 'ਚ 97, ਪਟਿਆਲਾ 'ਚ 101, ਹੁਸ਼ਿਆਰਪੁਰ 'ਚ 90, ਤਰਨਾਰਨ 161, ਪਠਾਨਕੋਟ 'ਚ 27, ਮਾਨਸਾ 'ਚ 20, ਕਪੂਰਥਲਾ 24, ਫਰੀਦਕੋਟ 45, ਸੰਗਰੂਰ 'ਚ 97, ਨਵਾਂਸ਼ਹਿਰ 'ਚ 104, ਰੂਪਨਗਰ 17, ਫਿਰੋਜ਼ਪੁਰ 'ਚ 44, ਬਠਿੰਡਾ 41, ਗੁਰਦਾਸਪੁਰ 117, ਫਤਿਹਗੜ੍ਹ ਸਾਹਿਬ 'ਚ 23, ਬਰਨਾਲਾ 21, ਫਾਜ਼ਿਲਕਾ 39 ਮੋਗਾ 54, ਮੁਕਤਸਰ ਸਾਹਿਬ 66 ਕੇਸ ਪਾਏ ਹਨ ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 29 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਤੋਂ ਬਚਾਅ ਦਾ ਸੰਦੇਸ਼ ਦੇਣ ਲਈ ਧਨੌਲਾ ਦੇ ਨੌਜਵਾਨ ਨੇ ਅਪਣਾਇਆ ਅਨੋਖਾ ਢੰਗ (ਤਸਵੀਰਾਂ)
ਕੋਰੋਨਾ ਵਾਇਰਸ ਤੋਂ ਬਚਾਅ ਦਾ ਸੰਦੇਸ਼ ਦੇਣ ਲਈ ਧਨੌਲਾ ਦੇ ਨੌਜਵਾਨ ਨੇ ਅਪਣਾਇਆ ਅਨੋਖਾ ਢੰਗ (ਤਸਵੀਰਾਂ)
NEXT STORY