ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖ਼ੁਰਾਣਾ) : ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜਾਂਚ ਲਈ ਭੇਜੇ ਗਏ ਸੈਂਪਲਾਂ ਵਿਚੋਂ ਅੱਜ 62 ਹੋਰ ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆ ਗਈ ਹੈ, ਜਦਕਿ ਬਾਕੀ ਰਹਿੰਦੇ 80 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲੇ ਵਿਚ ਹੁਣ ਤੱਕ 66 ਮਰੀਜ਼ ਪਾਜ਼ੇਟਿਵ ਪਾਏ ਹਨ, ਜਿਨ੍ਹਾਂ ਵਿਚੋਂ 4 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ, ਜਦੋਂਕਿ 62 ਮਰੀਜ਼ ਕੋਵਿਡ 19 ਹਸਪਤਾਲ ਵਿਚ ਇਲਾਜ ਅਧੀਨ ਹਨ।
ਇਥੇ ਇਹ ਵੀ ਦੱਸਣਯੋਗ ਹੈ ਕਿ ਜਿੱਥੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿਚ ਆਪਣਾ ਕਹਿਰ ਢਾਇਆ ਹੋਇਆ ਹੈ, ਉਥੇ ਹੀ ਪੰਜਾਬ ਵਿਚ ਹੁਣ ਤਕ ਇਸ ਦੇ 1960 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ। ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚ ਹੁਣ ਤਕ 120 ਤੋਂ ਵੱਧ ਮਰੀਜ਼ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ। ਇਸ ਤੋਂ ਇਲਾਵਾ ਸੂਬੇ ਵਿਚ ਹੁਣ ਤਕ 33 ਮੌਤਾਂ ਕੋਰੋਨਾ ਵਾਇਰਸ ਕਾਰਨ ਹੋ ਚੁੱਕੀਆਂ ਹਨ। ਸਰਕਾਰ ਵਲੋਂ ਵੀ ਕੋਰੋਨਾ ਨਾਲ ਨਜਿੱਠਣ ਲਈ ਸਮੇਂ-ਸਮੇਂ 'ਤੇ ਐਡਵਾਇਜ਼ਰੀ ਜਾਰੀ ਕੀਤੀ ਜਾ ਰਹੀ ਹੈ ਅਤੇ ਲਗਾਤਾਰ ਘਰ ਤੋਂ ਬਾਹਰ ਨਾ ਨਿਕਲਣ ਅਤੇ ਭੀੜ-ਭਾੜ ਵਾਲੀਆਂ ਥਾਵਾਂ 'ਤੇ ਨਾ ਜਾਣ ਦੀ ਅਪੀਲ ਕੀਤੀ ਜਾ ਰਹੀ ਹੈ। ਭਾਵੇਂ ਸਰਕਾਰ ਨੇ ਲਾਕ ਡਾਊਨ ਵਿਚ ਕੁਝ ਛੋਟ ਦਿੱਤੀ ਹੈ ਪਰ ਇਸ ਦੇ ਬਾਵਜੂਦ ਲੋਕਾਂ ਨੂੰ ਘਰੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਜਾ ਰਹੀ ਹੈ। ਸਿਰਫ ਉਸ ਸਮੇਂ ਹੀ ਘਰੋਂ ਬਾਹਰ ਨਿਕਲਣ ਲਈ ਆਖਿਆ ਜਾ ਰਿਹਾ ਹੈ ਜਦੋਂ ਬੇਹੱਦ ਜ਼ਰੂਰੀ ਕੰਮ ਹੋਵੇ।
ਪੰਜਾਬ 'ਚ 14-15 ਮਈ ਨੂੰ ਖਰਾਬ ਰਹੇਗਾ ਮੌਸਮ, ਜਾਰੀ ਹੋਇਆ ਵਿਸ਼ੇਸ਼ ਬੁਲੇਟਿਨ
NEXT STORY