ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) : ਬੀਤੀ ਸ਼ਾਮ 7 ਮਰੀਜ਼ਾਂ ਨੂੰ ਛੁੱਟੀ ਦੇਣ ਉਪਰੰਤ ਸ੍ਰੀ ਮੁਕਤਸਰ ਸਾਹਿਬ ਨੂੰ ਕੋਰੋਨਾ ਮੁਕਤ ਐਲਾਨ ਦਿਤਾ ਗਿਆ ਸੀ ਪਰ ਜ਼ਿਲ੍ਹਾ 24 ਘੰਟੇ ਵੀ ਕੋਰੋਨਾ ਮੁਕਤ ਨਹੀਂ ਰਹਿ ਸਕਿਆ। ਸ਼ਨੀਵਾਰ ਸਵੇਰੇ ਹੀ ਲੰਬੀ ਹਲਕੇ ਦਾ ਇਕ ਹੋਰ ਪਾਜ਼ੇਟਿਵ ਕੇਸ ਸਾਹਮਣੇ ਆਇਆ ਹੈ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਨੇ ਕੀਤੀ ਹੈ। ਇਹ ਕੇਸ ਲੰਬੀ ਹਲਕੇ ਦੇ ਪਿੰਡ ਮਾਹਣੀ ਖੇੜਾ ਨਾਲ ਸੰਬੰਧਤ ਹੈ। ਪਾਜ਼ੇਟਿਵ ਵਿਅਕਤੀ ਪੈਰਾ ਮਿਲਟਰੀ ਫੋਰਸ ਦਾ ਜਵਾਨ ਹੈ ਅਤੇ ਉਸ ਨੂੰ ਘਰ ਵਿਚ ਹੀ ਕੁਆਰੰਟਾਈਨ ਕੀਤਾ ਗਿਆ ਸੀ ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਹੁਣ ਪਾਜ਼ੇਟਿਵ ਆਉਣ ਤੋਂ ਬਾਅਦ ਇਸ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਆਈਸੋਲੇਟ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਕੋਰੋਨਾ ਦੀ ਆਫ਼ਤ ਅਜੇ ਠੱਲ੍ਹੀ ਨਹੀਂ, ਪੰਜਾਬ ਦੇ ਸਰਹੱਦੀ ਇਲਾਕਿਆਂ 'ਤੇ ਮੰਡਰਾਇਆ ਇਕ ਹੋਰ ਖਤਰਾ
ਦੁਨੀਆ ਭਰ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 52 ਲੱਖ ਤੋਂ ਪਾਰ
ਦੱਸਣਯੋਗ ਹੈ ਕਿ ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਪੂਰੀ ਦੁਨੀਆ ਵਿਚ ਆਪਣਾ ਕਹਿਰ ਢਾਹ ਰਿਹਾ ਹੈ। ਦੁਨੀਆ ਭਰ ਵਿਚ ਹੁਣ ਤਕ ਕੋਰੋਨਾ ਵਾਇਰਸ ਦੇ 52,65,750 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਿਕ ਇਸ ਨਾਲ ਹੁਣ ਤਕ ਵਿਸ਼ਵ ਵਿਚ 3,37,988 ਮੌਤਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 21,27, 606 ਲੋਕ ਸਿਹਤਯਾਬ ਵੀ ਹੋ ਚੁੱਕੇ ਹਨ। ਇਸ ਤੋਂ ਇਲਾਵਾ ਭਾਰਤ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤ ਵਿਚ ਹੁਣ ਤਕ ਲਗਭਗ 124462 ਤੋਂ ਵੱਧ ਲੋਕ ਕੋਰੋਨਾ ਦੀ ਲਪੇਟ ਵਿਚ ਆ ਚੁੱਕੇ ਹਨ ਜਦਕਿ ਦੇਸ਼ ਵਿਚ ਹੁਣ ਤਕ 3712 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਉਧਰ ਪੰਜਾਬ ਵਿਚ ਹੁਣ ਤਕ ਕੋਰੋਨਾ ਦੇ 2000 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 40 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਥੇ ਰਾਹਤ ਦੀ ਗੱਲ ਇਹ ਹੈ ਕਿ ਪੰਜਾਬ ਵਿਚ ਵੱਡੀ ਗਿਣਤੀ ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਤੋਂ ਇਲਾਵਾ ਪੰਜਾਬ ਵਿਚ 5 ਜ਼ਿਲ੍ਹੇ ਕੋਰੋਨਾ ਮੁਕਤ ਐਲਾਨੇ ਜਾ ਚੁੱਕੇ ਹਨ।
ਇਹ ਵੀ ਪੜ੍ਹੋ : ਅੰਮ੍ਰਿਤਸਰ : ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ ਦੀ ਹਾਲਤ ਗੰਭੀਰ
ਜਲੰਧਰ 'ਚ 'ਕੋਰੋਨਾ' ਦਾ ਕਹਿਰ ਜਾਰੀ, 3 ਹੋਰ ਪਾਜ਼ੇਟਿਵ ਕੇਸਾਂ ਦੀ ਹੋਈ ਪੁਸ਼ਟੀ
NEXT STORY