ਨਵਾਂਸ਼ਹਿਰ (ਤ੍ਰਿਪਾਠੀ) : ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਪੂਰੀ ਦੁਨੀਆ 'ਚ ਵਧਦਾ ਹੀ ਜਾ ਰਿਹਾ ਹੈ। ਦੁਨੀਆ ਭਰ ਵਿਚ ਇਸ ਵਾਇਰਸ ਸਬੰਧੀ ਮਾਮਲਿਆਂ 'ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਬੀਤੇ ਦਿਨੀਂ ਨਵਾਂਸ਼ਹਿਰ ਜ਼ਿਲੇ ਦੇ ਇਕ ਸਰਕਾਰੀ ਹਸਪਤਾਲ 'ਚ ਜਾਨ ਗਵਾਉਣ ਵਾਲਾ 72 ਸਾਲਾਂ ਸ਼ਖ਼ਸ ਕੋਰੋਨਾ ਵਾਇਰਸ ਨਾਲ ਪੀੜਤ ਸੀ। ਜਿਸ ਨੂੰ ਲੈ ਕੇ ਅੱਜ ਨਵੀਂ ਗੱਲ ਸਾਹਮਣੇ ਆਈ ਹੈ। ਇਸ ਗੱਲ ਦੀ ਪੁਸ਼ਟੀ ਹੋਈ ਹੈ ਕਿ ਮ੍ਰਿਤਕ ਬਲਦੇਵ ਸਿੰਘ ਸ੍ਰੀ ਆਨੰਦਪੁਰ ਸਾਹਿਬ ਹੋਲੇ-ਮਹੱਲੇ 'ਚ ਗਿਆ ਸੀ, ਜਿੱਥੇ ਉਹ ਤਿੰਨ ਦਿਨ ਰਿਹਾ ਸੀ। ਮ੍ਰਿਤਕ ਬਲਦੇਵ ਸਿੰਘ ਦੇ ਸੰਪਰਕ 'ਚ ਆਏ 17 ਪਰਿਵਾਰਕ ਮੈਂਬਰਾਂ ਸਮੇਤ ਕੁਲ 56 ਲੋਕਾਂ ਦੀ ਪਛਾਣ ਹੋ ਗਈ, ਜੋ ਉਸ ਦੇ ਨਾਲ ਰਹੇ ਸਨ। ਪੁਲਸ ਦੇ ਸਖਤ ਹੁਕਮਾਂ ਨਾਲ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਵੀ ਟੈਸਟ ਕਰਵਾਏ ਜਾ ਰਹੇ ਹਨ। ਭਰੋਸੇਯੋਗ ਸੂਤਰਾਂ ਅਨੁਸਾਰ ਮ੍ਰਿਤਕ ਬਲਦੇਵ ਸਿੰਘ ਨਾਲ ਰਹਿ ਰਹੇ ਇਕ ਵਿਅਕਤੀ ਦੀ ਪਛਾਣ ਹੋ ਚੁੱਕੀ ਹੈ, ਜਿਸ 'ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ।
ਇਹ ਵੀ ਪੜ੍ਹੋ ► ਹੁਣ 'ਮੋਹਾਲੀ' ਦੀ ਔਰਤ 'ਚ 'ਕੋਰੋਨਾ ਵਾਇਰਸ' ਦੀ ਪੁਸ਼ਟੀ, ਸੀਲ ਹੋਇਆ ਪੂਰਾ ਇਲਾਕਾ ► ਕੋਰੋਨਾ ਵਾਇਰਸ ਕਾਰਨ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਸਰਕਾਰੀ ਤੇ ਪ੍ਰਾਈਵੇਟ ਬੱਸਾਂ ਬੰਦ
ਦੱਸਣਯੋਗ ਹੈ ਕਿ ਸੀਨੀਅਰ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਸੀ ਕਿ ਮ੍ਰਿਤਕ ਬਲਦੇਵ ਸਿੰਘ ਇਹ ਸ਼ਖ਼ਸ ਦੋ ਹਫਤੇ ਪਹਿਲੇ ਇਟਲੀ ਹੁੰਦੇ ਹੋਏ ਜਰਮਨੀ ਤੋਂ ਵਾਪਸ ਆਇਆ ਸੀ ਅਤੇ ਉਸ ਦੇ ਦਿਲ 'ਚ ਬਹੁਤ ਤੇਜ਼ ਦਰਦ ਹੋਣ ਕਾਰਨ ਉਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਸੀ। ਪੋਸਟ ਗ੍ਰੈਜੁਏਟ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਇੰਸਟੀਚਿਊਟ (ਪੀ. ਜੀ. ਆਈ. ਐੱਮ. ਈ. ਆਰ.) ਦੇ ਡਾਇਰੈਕਟਰ ਜਗਤ ਰਾਮ ਨੇ ਦੱਸਿਆ ਕਿ ਮ੍ਰਿਤਕ ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਨਾਲ ਪੀੜਤ ਸੀ ਅਤੇ ਜਾਂਚ ਲਈ ਭੇਜੇ ਗਏ ਉਸ ਦੇ ਨਮੂਨਿਆਂ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪ੍ਰਸ਼ਾਸਨ ਨੇ ਪੂਰੇ ਪਿੰਡ ਨੂੰ ਸੀਲ ਕਰ ਦਿੱਤਾ ਹੈ।
ਇਹ ਵੀ ਪੜ੍ਹੋ ► ਗੜ੍ਹਸ਼ੰਕਰ 'ਚ ਕੋਰੋਨਾ ਦਾ ਸ਼ੱਕੀ ਮਰੀਜ਼ ਕਾਬੂ, ਰੱਖਿਆ 'ਆਈਸੋਲੇਸ਼ਨ ਵਾਰਡ '
ਕੋਰੋਨਾ ਵਾਇਰਸ ਨੇ ਪੰਜਾਬ 'ਚ ਵੀ ਪਸਾਰੇ ਪੈਰ
ਦੱਸਣਯੋਗ ਹੈ ਕਿ ਪੂਰੀ ਦੁਨੀਆ 'ਚ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਨੇ ਪੰਜਾਬ 'ਚ ਵੀ ਆਪਣੇ ਪੈਰ ਪਸਾਰ ਲਏ ਹਨ। ਸੂਬੇ 'ਚ ਕੋਰੋਨਾ ਵਾਇਰਸ ਦੇ 4 ਕੇਸ ਪਾਜ਼ੀਟਿਵ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ ਹੁਣ ਤੱਕ ਇਕ ਮਰੀਜ਼ ਦੀ ਮੌਤ ਹੋ ਚੁੱਕੀ ਹੈ। ਇਸ ਨੂੰ ਧਿਆਨ 'ਚ ਰੱਖਦਿਆਂ ਪੰਜਾਬ 'ਚ ਬੱਸਾਂ, ਸਿੱਖਿਅਕ ਅਦਾਰੇ ਅਤੇ ਕਈ ਹੋਰ ਅਦਾਰਿਆਂ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ, ਹਾਲਾਂਕਿ ਪੰਜਾਬ ਬੰਦ ਬਾਰੇ ਬਹੁਤ ਸਾਰੀਆਂ ਅਫਵਾਹਾਂ ਵੀ ਲੋਕਾਂ 'ਚ ਫੈਲਾਈਆਂ ਜਾ ਰਹੀਆਂ ਹਨ, ਜਿਵੇਂ ਕਿ ਪੰਜਾਬ 'ਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਜਾਣਗੀਆਂ।
ਇਹ ਵੀ ਪੜ੍ਹੋ ► ਘੋਰ ਕਲਯੁੱਗ : ਕੋਈ ਘਰ ਦੇ ਬਾਹਰ ਸੁੱਟ ਗਿਆ ਇਕ ਦਿਨ ਦਾ ਮਾਸੂਮ
ਪੋਲਟਰੀ ਫਾਰਮ ਮਾਲਕ ਕਤਲ ਦੀ ਗੁੱਥੀ ਸੁਲਝੀ, ਪੁੱਤ ਹੀ ਨਿਕਲਿਆ ਪਿਓ ਦਾ ਕਾਤਲ
NEXT STORY