ਲੁਧਿਆਣਾ (ਸਹਿਗਲ) : ਲੁਧਿਆਣਾ 'ਚ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਦੇ ਨਵੇਂ ਕੇਸ ਦੀ ਪੁਸ਼ਟੀ ਕੀਤੀ ਗਈ ਹੈ। ਬੀਤੇ ਦਿਨੀਂ ਜ਼ਿਲਾ ਮੰਡੀ ਅਫਸਰ (ਡੀ. ਐਮ. ਓ.) ਦੀ ਪਾਜ਼ੇਟਿਵ ਪਾਈ ਗਈ ਰਿਪੋਰਟ ਤੋਂ ਬਾਅਦ ਅੱਜ ਉਨ੍ਹਾਂ ਦੀ ਬੇਟੀ ਦੀ ਵੀ ਰਿਪੋਰਟ ਪਾਜ਼ੇਟਿਵ ਆਈ ਹੈ। ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਡੀ. ਐਮ. ਓ. ਦੀ ਬੇਟੀ ਨੂੰ ਸਿਵਲ ਹਸਪਤਾਲ ਭਰਤੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਚੰਗੀ ਗੱਲ ਸੀ ਕਿ ਡੀ. ਐਮ. ਓ. ਦੀ ਬੇਟੀ ਬੀਤੇ ਕਈ ਦਿਨਾਂ ਤੋਂ ਘਰ 'ਚ ਹੀ ਮੌਜੂਦ ਸੀ ਅਤੇ ਕਿਸੇ ਹੋਰ ਵਿਅਕਤੀ ਦੇ ਸੰਪਰਕ 'ਚ ਨਹੀਂ ਆਈ ਸੀ। ਇਸ ਨਵੇਂ ਕੇਸ ਦੇ ਨਾਲ ਹੀ ਲੁਧਿਆਣਾ 'ਚ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 17 'ਤੇ ਪਹੁੰਚ ਗਈ ਹੈ।
ਇਹ ਵੀ ਪੜ੍ਹੋ : ਰਾਹਤ ਭਰੀ ਖਬਰ, 22 ਦਿਨਾਂ ਬਾਅਦ ਕੋਰੋਨਾ ਨੂੰ ਹਰਾ ਠੀਕ ਹੋਈ 72 ਸਾਲਾ ਬੇਬੇ
ਲੁਧਿਆਣਾ ਦੀ 72 ਸਾਲਾ ਔਰਤ ਨੇ ਦਿੱਤੀ ਕੋਰੋਨਾ ਨੂੰ ਮਾਤ
ਲੁਧਿਆਣਾ ਦੀ ਇਕ 72 ਸਾਲਾ ਬਜ਼ੁਰਗ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਕੋਈ ਵੀ ਵਾਇਰਸ ਉਨ੍ਹਾਂ ਦੀ ਇੱਛਾ ਸ਼ਕਤੀ ਤੋਂ ਵੱਡਾ ਨਹੀਂ ਹੈ ਅਤੇ ਸੁਰਿੰਦਰ ਕੌਰ ਨਾਂ ਦੀ ਇਸ ਔਰਤ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ। ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਦਾਖਲ ਅਮਰਪੁਰਾ ਦੀ ਸੁਰਿੰਦਰ ਕੌਰ 22 ਦਿਨਾਂ ਦੇ ਇਲਾਜ ਤੋਂ ਬਾਅਦ ਹੁਣ ਬਿਲਕੁਲ ਠੀਕ ਹੈ। ਉਸ ਦੇ ਦੋ ਦਿਨ ਹੋਏ ਲਗਾਤਾਰ ਟੈਸਟ ਨੈਗੇਟਿਵ ਪਾਏ ਗਏ ਹਨ, ਜਿਸ ਤੋਂ ਬਾਅਦ ਵੀਰਵਾਰ ਨੂੰ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।
ਇਹ ਵੀ ਪੜ੍ਹੋ : ਪੰਜਾਬ ਅੰਦਰ ਕੋਰੋਨਾ ਦੇ ਕਹਿਰ 'ਚ ਖੁਸ਼ੀਆਂ ਦੀ ਦਸਤਕ, ਲੁਧਿਆਣਾ ਸਭ ਤੋਂ ਅੱਗੇ
ਇਹ ਵੀ ਪੜ੍ਹੋ : ਕੈਪਟਨ ਦਾ ਵੱਡਾ ਬਿਆਨ : ਕੋਵਿਡ-19 ਨਾਲ ਹੋਣ ਵਾਲੀ ਮੌਤ ਹੀ ਹੋਵੇ ਜਾਂਚ
ਕੇਂਦਰ ਸਰਕਾਰ ਵਲੋਂ ਲਾਕਡਾਊਨ ਦੌਰਾਨ ਵਰਕਰਾਂ ਨੂੰ ਵੇਤਨ ਦੇਣ ਦੇ ਆਦੇਸ਼ਾਂ ਨੂੰ ਸੁਪਰੀਮ ਕੋਰਟ 'ਚ ਚੁਣੌਤੀ
NEXT STORY