ਮੋਹਾਲੀ (ਰਾਣਾ, ਪਰਦੀਪ) : ਕੋਰੋਨਾ ਵਾਇਰਸ ਨੇ ਪੂਰੇ ਪੰਜਾਬ 'ਚ ਇਸ ਸਮੇਂ ਤੜਥੱਲੀ ਮਚਾਈ ਹੋਈ ਹੈ ਅਤੇ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਸੂਬੇ 'ਚ ਲਗਾਤਾਰ ਵੱਧਦੀ ਜਾ ਰਹੀ ਹੈ। ਸ਼ੁੱਕਰਵਾਰ ਨੂੰ ਮੋਹਾਲੀ 'ਚ 69 ਸਾਲਾ ਔਰਤ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ, ਜਿਸ ਤੋਂ ਬਾਅਦ ਮੋਹਾਲੀ 'ਚ ਕੋਰੋਨਾ ਪੀੜਤਾਂ ਦੀ ਗਿਣਤੀ 6 ਹੋ ਗਈ ਹੈ। ਮੋਹਾਲੀ 'ਚੋਂ 7 ਲੋਕਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਸਨ, ਜਿਨ੍ਹਾਂ 'ਚੋਂ ਉਕਤ ਔਰਤ 'ਚ ਕੋਰੋਨਾ ਦੀ ਪੁਸ਼ਟੀ ਹੋਈ ਹੈ, ਜਦੋਂ ਕਿ 6 ਲੋਕਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਸ਼ੁੱਕਰਵਾਰ ਨੂੰ ਹੀ ਹੁਸ਼ਿਆਰਪੁਰ ਦੇ ਪਿੰਡ ਮੋਰਾਂਵਾਲੀ 'ਚ ਕੋਰੋਨਾ ਦੇ 3 ਅਤੇ ਜਲੰਧਰ ਜ਼ਿਲੇ ਦੇ ਪਿੰਡ ਵਿਰਕਾਂ 'ਚ ਇਕ ਨੌਜਵਾਨ 'ਚ ਕੋਰੋਨਾ ਦੀ ਪੁਸ਼ਟੀ ਹੋਈ। ਕੁੱਲ ਮਿਲਾ ਕੇ ਹੁਣ ਤੱਕ ਸੂਬੇ 'ਚ ਕੋਰੋਨਾ ਵਾਇਰਸ ਦੇ 38 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ ਇਹ ਆਂਕੜਾ ਲਗਾਤਾਰ ਵੱਧਦਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਵੱਡੀ ਖਬਰ : ਜਲੰਧਰ 'ਚ 5ਵਾਂ ਮਾਮਲਾ, 27 ਸਾਲਾ ਨੌਜਵਾਨ ਕੋਰੋਨਾ ਦੀ ਲਪੇਟ 'ਚ
ਪੰਜਾਬ ਦੇ ਸਭ ਤੋਂ ਪਹਿਲੇ ਮਰੀਜ਼ ਦੀ ਰਿਪੋਰਟ ਆਈ ਨੈਗੇਟਿਵ
ਪੰਜਾਬ 'ਚ ਕੋਰੋਨਾ ਵਾਇਰਸ ਨੂੰ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਡਾਕਟਰਾਂ ਨੇ ਮਾਤ ਦੇ ਦਿੱਤੀ ਹੈ। ਡਾਕਟਰਾਂ ਦੀ ਸਖ਼ਤ ਮਿਹਨਤ ਤੋਂ ਬਾਅਦ ਪੰਜਾਬ 'ਚ ਸਭ ਤੋਂ ਪਹਿਲੇ ਕੋਰੋਨਾ ਪਾਜ਼ੇਟਿਵ ਪਾਏ ਗਏ ਮਰੀਜ਼ ਦੀ ਟੈਸਟਿੰਗ ਰਿਪੋਰਟ ਅੱਜ ਨੈਗੇਟਿਵ ਆ ਗਈ ਹੈ। ਮੈਡੀਕਲ ਸਿੱਖਿਆ ਅਤੇ ਵਿਭਾਗ ਦੇ ਮੁੱਖ ਸਕੱਤਰ ਡੀ. ਕੇ. ਤਿਵਾੜੀ ਨੇ ਇਸ ਸਬੰਧੀ ਡਾਕਟਰਾਂ ਦੇ ਕੰਮਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਜਾਣਕਾਰੀ ਅਨੁਸਾਰ 4 ਮਾਰਚ ਨੂੰ ਇਟਲੀ ਤੋਂ ਆਏ ਹੁਸ਼ਿਆਰਪੁਰ ਵਾਸੀ ਗੁਰਦੀਪ ਸਿੰਘ (45) 'ਚ ਅੰਤਰਰਾਸ਼ਟਰੀ ਏਅਰਪੋਰਟ 'ਤੇ ਸਕਰੀਨਿੰਗ ਦੌਰਾਨ ਕੋਰੋਨਾ ਵਾਇਰਸ ਦੇ ਲੱਛਣ ਪਾਏ ਗਏ ਸਨ। ਭਾਰਤ ਸਰਕਾਰ ਵੱਲੋਂ ਮਰੀਜ਼ ਦੇ ਰੋਗ ਨੂੰ ਗੰਭੀਰਤਾ ਨਾਲ ਲੈਂਦਿਆਂ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਦਾਖਲ ਕਰਵਾ ਦਿੱਤਾ ਗਿਆ ਸੀ ਅਤੇ ਸਰਕਾਰੀ ਲੈਬਾਰਟਰੀ ਪੁਣੇ 'ਚ ਉਸ ਦੇ ਟੈਸਟ ਕਰਵਾਏ ਗਏ ਸਨ, ਜਿਨ੍ਹਾਂ 'ਚ ਉਸ ਦੇ ਪਾਜ਼ੇਟਿਵ ਆਉਣ ਦੀ ਪੁਸ਼ਟੀ ਹੋਈ ਸੀ।
ਮਰੀਜ਼ ਦਾ ਆਈਸੋਲੇਸ਼ਨ ਵਾਰਡ 'ਚ ਡਾਕਟਰਾਂ ਵੱਲੋਂ ਵਿਸ਼ੇਸ਼ ਧਿਆਨ ਰੱਖਿਆ ਗਿਆ ਅਤੇ 14 ਦਿਨਾਂ ਉਪਰੰਤ ਦੁਬਾਰਾ ਉਸ ਦਾ ਟੈਸਟ ਸਰਕਾਰੀ ਮੈਡੀਕਲ ਕਾਲਜ ਦੀ ਲੈਬਾਰਟਰੀ 'ਚ ਕੀਤਾ ਗਿਆ, ਜਿਸ ਵਿਚ ਦੁਬਾਰਾ ਉਹ ਪਾਜ਼ੇਟਿਵ ਆਇਆ। ਮਰੀਜ਼ ਦੀ ਹਾਲਤ 'ਚ ਕਾਫ਼ੀ ਸੁਧਾਰ ਹੋ ਰਿਹਾ ਸੀ ਪਰ ਰਿਪੋਰਟ ਪਾਜ਼ੇਟਿਵ ਆਉਣ ਕਾਰਣ ਇਲਾਜ ਕਰਨ ਵਾਲੇ ਡਾਕਟਰਾਂ ਦੀ ਟੀਮ ਕਾਫ਼ੀ ਚਿੰਤਤ ਸੀ। ਡਾਕਟਰਾਂ ਨੇ ਮਰੀਜ਼ ਦਾ ਅੱਜ 8 ਦਿਨ ਉਪਰੰਤ ਦੁਬਾਰਾ ਟੈਸਟ ਲੈਬਾਰਟਰੀ ਤੋਂ ਕਰਵਾਇਆ, ਜਿਸ ਦੀ ਰਿਪੋਰਟ ਨੈਗੇਟਿਵ ਆ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵਧਿਆ ਕੋਰੋਨਾ ਦਾ ਕਹਿਰ, ਪਿੰਡ ਮੋਰਾਂਵਾਲੀ ਦੇ ਤਿੰਨ ਹੋਰ ਮਰੀਜ਼ ਪਾਜ਼ੇਟਿਵ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲੋੜਵੰਦਾਂ ਲਈ ਵੱਡਾ ਸਹਾਰਾ ਸਿੱਧ ਹੋ ਰਹੀ ਹੈ : ਕਮੇਟੀ ਮੈਂਬਰ
NEXT STORY