ਜਲੰਧਰ,(ਧਵਨ)- ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਕੋਰੋਨਾ ਵਾਇਰਸ ਬੀਮਾਰੀ 2019 ਨੂੰ ਮਹਾਮਾਰੀ ਐਲਾਨ ਨਹੀਂ ਕੀਤਾ ਗਿਆ ਹੈ ਤੇ ਸਿਹਤ ਵਿਭਾਗ ਨੇ 'ਦਿ ਐਪੀਡੈਮਿਕ ਡਿਜ਼ੀਜ ਐਕਟ 1897' ਦੇ ਤਹਿਤ ਇਕ ਐਡਵਾਇਜ਼ਰੀ ਜਾਰੀ ਕੀਤੀ ਸੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਲ ਕੋਰੋਨਾ ਵਾਇਰਸ ਨੂੰ ਲੈ ਕੇ ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਤੇ ਹੋਰ ਉਚ ਅਧਿਕਾਰੀਆਂ ਦੇ ਨਾਲ ਇਕ ਉਚ ਪੱਧਰੀ ਮੀਟਿੰਗ ਕੀਤੀ ਸੀ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦਿ ਐਪੀਡੈਮਿਕ ਡਿਜ਼ੀਜ ਐਕਟ 1897 ਦੱਸਦਾ ਹੈ ਕਿ ਕਿਸੇ ਵੀ ਖਤਰਨਾਕ ਰੋਗ ਨੂੰ ਫੈਲਣ ਤੋਂ ਰੋਕਣ ਲਈ ਕੀ ਕੀ ਖਾਸ ਕਦਮ ਚੁੱਕਣੇ ਚਾਹੀਦੇ ਹਨ।
ਬੁਲਾਰੇ ਨੇ ਦੱਸਿਆ ਕਿ ਸਿਹਤ ਵਿਭਾਗ ਨੇ ਪਹਿਲਾਂ ਪ੍ਰੈੱਸ ਨੋਟ ਵਿਚ ਇਸ ਵਾਇਰਸ ਨੂੰ ਮਹਾਮਾਰੀ ਐਲਾਨ ਕੀਤਾ ਸੀ ਜਦੋਂਕਿ ਸੂਬੇ ਵਿਚ ਮਹਾਮਾਰੀ ਜਿਹੀ ਕੋਈ ਸਥਿਤੀ ਨਹੀਂ ਹੈ। ਸਿਹਤ ਵਿਭਾਗ ਨੇ ਸਿਰਫ ਐਕਟ ਅਨੁਸਾਰ ਅਸਥਾਈ ਤੌਰ 'ਤੇ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਪ੍ਰਬੰਧ ਕਰਨ ਲਈ ਐਡਵਾਇਜ਼ਰੀ ਰਿਲੀਜ਼ ਕੀਤੀ। ਉਨ੍ਹਾਂ ਕਿਹਾ ਕਿ ਜਨਤਾ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਤੇ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿਚ ਹੈ। ਬੁਲਾਰੇ ਨੇ ਦੱਸਿਆ ਕਿ ਅਜੇ ਕੱਲ ਤਿੰਨ ਵਿਚੋਂ ਦੋ ਵਿਅਕਤੀਆਂ ਦੇ ਸੈਂਪਲ ਲਏ ਗਏ ਜੋ ਇਟਲੀ ਤੋਂ ਹੁਸ਼ਿਆਰਪੁਰ ਆਏ ਸਨ। ਉਨ੍ਹਾਂ ਨੂੰ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਅੰਮ੍ਰਿਤਸਰ ਵਿਚ ਭਰਤੀ ਕਰਵਾਇਆ ਿਗਆ ਹੈ ਕਿਉਂਕਿ ਐਮਜ਼ ਦਿੱਲੀ ਦੀਆਂ ਮੁੱਢਲੀਆਂ ਰਿਪੋਰਟਾਂ ਵਿਚ ਟੈਸਟ ਪਾਜ਼ਿਟਿਵ ਪਾਏ ਗਏ ਹਨ। ਅਜੇ ਐੱਨ. ਆਈ. ਵੀ. ਪੁਨੇ ਤੋਂ ਅੰਤਿਮ ਰਿਪੋਰਟ ਦਾ ਇੰਤਜਾਰ ਕੀਤਾ ਜਾ ਰਿਹਾ ਹੈ, ਜਿਥੇ ਸੈਂਪਲਾਂ ਨੂੰ ਅੰਤਿਮ ਜਾਂਚ ਲਈ ਭੇਜਿਆ ਗਿਆ ਹੈ। ਬੁਲਾਰੇ ਨੇ ਕਿਹਾ ਕਿ ਐਡਵਾਇਜ਼ਰੀ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਵਲੋਂ ਲਏ ਗਏ ਫੈਸਲਿਆਂ ਵਿਚ ਇਸ ਨੋਟੀਫਿਕੇਸ਼ਨ ਰਾਹੀਂ ਅਮਲੀ ਰੂਪ ਦਿੱਤਾ ਗਿਆ ਤਾਂ ਜੋ ਵਾਇਰਸ ਨੂੰ ਇਸ ਸੂਬੇ ਵਿਚ ਫੈਲਣ ਤੋਂ ਰੋਕਿਆ ਜਾ ਸਕੇ। ਬੁਲਾਰੇ ਨੇ ਕਿਹਾ ਕਿ ਸਰਕਾਰ ਨੇ ਸਾਰੇ ਸੁਰੱਖਿਆਤਮਕ ਕਦਮ ਚੁੱਕੇ ਹਨ ਤੇ ਸ਼ੱਕੀ ਮਾਮਲਿਆਂ ਦੀ ਸਕ੍ਰੀਨਿੰਗ ਦਾ ਕੰਮ ਜਾਰੀ ਹੈ।
ਰੂਪਨਗਰ ਦੇ ਸਿਵਲ ਹਸਪਤਾਲ 'ਚ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਦਾਖਲ
NEXT STORY