ਸੰਗਰੂਰ: ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਇਸ ਕਦਰ ਵੱਧ ਰਿਹਾ ਹੈ ਕਿ ਸਿਆਸੀ ਆਗੂਆਂ ਤੋਂ ਲੈ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਕੋਰੋਨਾ ਨੇ ਆਪਣੀ ਚਪੇਟ 'ਚ ਲੈ ਲਿਆ ਹੈ। ਅੱਜ ਸਾਬਕਾ ਖ਼ਜ਼ਾਨਾ ਮੰਤਰੀ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਦੀ ਪਤਨੀ ਦਾ ਕੋਰੋਨਾ ਟੈਸਟ ਪਾਜ਼ੇਟਿਵ ਆਇਆ ਹੈ। ਪਤਨੀ ਦੀ ਰਿਪੋਰਟ ਪਾਜ਼ੇਟਿਵ ਆਉਣ 'ਤੇ ਢੀਂਡਸਾ ਨੇ ਤੇ ਉਨ੍ਹਾਂ ਦੇ ਪਿਤਾ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ। ਇਸ ਸਬੰਧੀ ਉਨ੍ਹਾਂ ਨੇ ਇਹ ਜਾਣਕਾਰੀ ਆਪਣੇ ਫੇਸਬੁੱਕ ਪੇਜ 'ਤੇ ਵੀ ਸਾਂਝੀ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਿਛਲੇ ਦਿਨ ਹੋਏ ਕੋਰੋਨਾ ਟੈਸਟ 'ਚ ਬੇਸ਼ੱਕ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਸੀ ਪਰ ਸਰਕਾਰ ਦੀਆਂ ਹਦਾਇਤਾਂ ਮੰਨਦੇ ਹੋਏ ਉਨ੍ਹਾਂ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ।

ਜ਼ਿਕਰਯੋਗ ਹੈ ਕਿ ਪਰਮਿੰਦਰ ਸਿੰਘ ਢੀਂਡਸਾ ਲਹਿਰਾਗਾਗਾ ਤੋਂ ਵਿਧਾਇਕ ਹਨ ਤੇ ਅਕਾਲੀ ਦਲ ਦੀ ਸਰਕਾਰ ਵੇਲੇ ਖ਼ਜ਼ਾਨਾ ਤੇ ਯੋਜਨਾ ਮੰਤਰੀ ਅਤੇ ਲੋਕ ਨਿਰਮਾਣ ਮੰਤਰੀ ਵੀ ਰਹੇ ਹਨ।
ਸ਼ਰਮਨਾਕ : ਵਿਹੜੇ 'ਚ ਖੜ੍ਹੀ ਨਾਬਾਲਗ ਕੁੜੀ ਦਾ ਹੱਥ ਫੜ੍ਹਿਆ, ਕੀਤੀਆਂ ਅਸ਼ਲੀਲ ਹਰਕਤਾਂ
NEXT STORY