ਮਾਨਸਾ (ਸੰਦੀਪ ਮਿੱਤਲ) : ਮਾਨਸਾ ਜ਼ਿਲੇ ਦੇ 2 ਪਿੰਡਾਂ ਅੰਦਰ 2 ਵਿਅਕਤੀ ਕੋਵਿਡ-19 ਪਾਜ਼ੇਟਿਵ ਪਾਏ ਜਾਣ 'ਤੇ ਜ਼ਿਲੇ ਭਰ 'ਚ ਲੋਕਾਂ ਦੇ ਮਨਾਂ ਅੰਦਰ ਡਰ ਪੈਦਾ ਹੋ ਗਿਆ ਹੈ। ਇਨ੍ਹਾਂ ਮਰੀਜ਼ਾਂ 'ਚ ਪਿੰਡ ਰਣਜੀਤਗੜ੍ਹ ਬਾਂਦਰਾਂ ਦੀ ਇਕ ਔਰਤ ਅਤੇ ਬੁਰਜ ਰਾਠੀ ਦਾ ਇਕ ਨੌਜਵਾਨ ਸ਼ਾਮਲ ਹੈ। ਹਾਲ ਹੀ 'ਚ ਮਿਲੇ ਵੇਰਵਿਆਂ ਅਨੁਸਾਰ ਮਾਨਸਾ ਜ਼ਿਲੇ ਦੇ ਪਿੰਡ ਰਣਜੀਤਗੜ੍ਹ ਬਾਂਦਰਾ ਦੀ ਇਕ ਮਹਿਲਾ ਰਾਜਸਥਾਨ ਵਿਚ ਸਰੋਂ ਦੀ ਵਾਢੀ ਲਈ ਗਈ ਸੀ। ਉਸ 'ਚ ਕੋਰੋਨਾ ਵਾਇਰਸ ਦੇ ਲੱਛਣ ਸਾਹਮਣੇ ਆਏ ਸਨ ਜਦਕਿ ਪਿੰਡ ਬੁਰਜ ਰਾਠੀ ਦਾ ਇਕ ਵਿਅਕਤੀ ਕੋਵਿਡ -19 ਤੋਂ ਪ੍ਰਭਾਵਿਤ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਸੰਗਰੂਰ 'ਚ ਕੋਰੋਨਾ ਦਾ ਕਹਿਰ, ਡਾਕਟਰ ਦੀ ਰਿਪੋਰਟ ਆਈ ਪਾਜ਼ੇਟਿਵ
ਉਹ ਮਹਾਰਾਸ਼ਟਰ 'ਚੋਂ ਆਇਆ ਹੈ। ਜ਼ਿਲਾ ਪ੍ਰਸ਼ਾਸਨ ਤੇ ਜ਼ਿਲਾ ਪੁਲਸ ਨੇ ਤੁਰੰਤ ਹਰਕਤ 'ਚ ਆ ਕੇ ਇਨ੍ਹਾਂ ਦੋਵਾਂ ਪਿੰਡਾਂ ਨੂੰ ਮੁਕੰਮਲ ਤੌਰ 'ਤੇ ਸੀਲ ਕਰ ਦਿੱਤਾ ਹੈ। ਇਨ੍ਹਾਂ ਵਿਅਕਤੀਆਂ ਦੇ ਸੰਪਰਕ 'ਚ ਆਉਣ ਵਾਲਿਆਂ ਦੀ ਭਾਲ ਕਰਕੇ ਮੈਡੀਕਲ ਜਾਂਚ ਸ਼ੁਰੂ ਕਰ ਦਿੱਤੀ ਹੈ। ਡਿਪਟੀ ਕਮਿਸ਼ਨਰ ਮਾਨਸਾ ਗੁਰਪਾਲ ਸਿੰਘ ਚਹਿਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ। ਅਜਿਹੇ ਪ੍ਰਭਾਵਿਤ ਲੋਕਾਂ ਨੂੰ ਇਕਾਂਤਵਾਸ ਕੀਤਾ ਹੋਇਆ ਹੈ ਅਤੇ ਹਰ ਪੱਖੋਂ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ। ਇੱਥੇ ਵਰਨਣਯੋਗ ਹੈ ਕਿ ਮਾਨਸਾ ਜ਼ਿਲੇ 'ਚ ਹੁਣ ਤੱਕ ਉਕਤ ਸਮੇਤ ਕੁੱਲ 19 ਮਰੀਜ਼ ਕੋਰੋਨਾ ਪਾਜ਼ੇਟਿਵ ਆ ਚੁੱਕੇ ਹਨ। ਜਿਨ੍ਹਾਂ ਵਿਚੋਂ 4 ਮਰੀਜ਼ ਨੈਗੇਟਿਵ ਆਉਣ 'ਤੇ ਬਾਕੀ 15 ਦਾ ਇੱਥੋਂ ਦੇ ਸਿਵਲ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਬਰਨਾਲਾ ਲਈ ਖਤਰੇ ਦੀ ਘੰਟੀ, ਕੰਬਾਈਨ ਚਾਲਕ ਆਇਆ ਕੋਰੋਨਾ ਪਾਜ਼ੇਟਿਵ, ਪਿੰਡ ਨਾਈਵਾਲਾ ਸੀਲ
ਹੱਸਦੇ-ਵੱਸਦੇ ਘਰ 'ਚ ਛਾਇਆ ਮਾਤਮ, 10 ਮਹੀਨਿਆਂ ਦੇ ਬੱਚੇ ਦੀ ਹੋਈ ਦਰਦਨਾਕ ਮੌਤ
NEXT STORY