ਚੰਡੀਗੜ੍ਹ : ਪੰਜਾਬ ਵਿਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵਿਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ ਪੰਜਾਬ 'ਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 51 ਹੋ ਗਈ ਹੈ। ਸਿਹਤ ਵਿਭਾਗ ਅਨੁਸਾਰ ਹੁਣ ਤੱਕ 1585 ਨਮੂਨੇ ਲਏ ਗਏ ਹਨ, ਜਿਨ੍ਹਾਂ 'ਚੋਂ 51 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਜਦਕਿ 1381 ਨੈਗੇਟਿਵ ਆਏ ਹਨ ਅਤੇ 153 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਕਾਰਨ ਹੁਣ ਤੱਕ 5 ਲੋਕਾਂ ਦੀ ਮੌਤ ਚੁੱਕੀ ਹੈ। ਸਿਹਤ ਵਿਭਾਗ ਵਲੋਂ ਜਾਰੀ ਬੁਲੇਟਿਨ ਮੁਤਾਬਕ ਸਰਦਾਰ ਭਗਤ ਸਿੰਘ ਨਗਰ (ਨਵਾਂਸ਼ਹਿਰ) 'ਚ 19 ਮਾਮਲੇ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ 10, ਹੁਸ਼ਿਆਰਪੁਰ ਦੇ 7, ਜਲੰਧਰ ਦੇ 5, ਅੰਮ੍ਰਿਤਸਰ ਦੇ 5, ਲੁਧਿਆਣਾ 4 ਅਤੇ ਪਟਿਆਲਾ ਦਾ ਇਕ ਕੇਸ ਪਾਜ਼ੇਟਿਵ ਆਇਆ ਹੈ।
ਇਹ ਵੀ ਪੜ੍ਹੋ : ਕਰਫਿਊ ਕਾਰਨ ਘਟਿਆ ਪ੍ਰਦੂਸ਼ਣ, ਜਲੰਧਰ ਤੋਂ ਨਜ਼ਰ ਆਉਣ ਲੱਗੇ ਬਰਫ ਨਾਲ ਲੱਦੇ ਪਹਾੜ
ਇਹ ਵੀ ਪੜ੍ਹੋ : ਪੰਜਾਬ ’ਚ ਵੱਧ ਰਿਹਾ ਕੋਰੋਨਾ ਦਾ ਕਹਿਰ, ਲੁਧਿਆਣਾ ਦਾ ਇਕ ਹੋਰ ਮਰੀਜ਼ ਪਾਜ਼ੇਟਿਵ
ਪੰਜਾਬ 'ਚ ਅਣਮਿੱਥੇ ਸਮੇਂ ਲਈ ਕਰਫਿਊ
ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਦੇ ਖਤਰਨਾਕ ਪ੍ਰਭਾਵ ਨੂੰ ਰੋਕਣ ਲਈ ਜਿੱਥੇ ਪੂਰਾ ਭਾਰਤ 21 ਦਿਨਾਂ ਲਈ ਲਾਕ ਡਾਊਨ ਹੈ, ਉਥੇ ਹੀ ਪੰਜਾਬ ਸਰਕਾਰ ਵਲੋਂ ਅਣਮਿੱਥੇ ਸਮੇਂ ਲਈ ਸੂਬੇ ਵਿਚ ਕਰਫਿਊ ਲਗਾਇਆ ਗਿਆ ਹੈ। ਪੰਜਾਬ ਵਿਚ ਜਿੱਥੇ ਕੋਰੋਨਾ ਵਾਇਰਸ ਦੇ 51 ਮਾਮਲੇ ਸਾਹਮਣੇ ਆ ਚੁੱਕੇ ਹਨ, ਉਥੇ ਹੀ ਪੂਰੀ ਦੁਨੀਆ ਵਿਚ ਕੋਰੋਨਾ ਵਾਇਰਸ ਕਾਰਨ 53000 ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 10 ਲੱਖ ਤੋਂ ਵਧੇਰੇ ਲੋਕ ਇਸ ਵਾਇਰਸ ਨਾਲ ਪੀੜਤ ਹਨ। ਭਾਰਤ ਵਿਚ ਕੋਵਿਡ-19 ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 2069 ਤੋਂ ਟੱਪ ਚੁੱਕੀ ਹੈ ਅਤੇ ਹੁਣ ਤਕ 53 ਲੋਕਾਂ ਦੀ ਕੋਵਿਡ-19 ਕਾਰਨ ਮੌਤ ਹੋ ਚੁੱਕੀ ਹੈ। ਕੇਂਦਰੀ ਸਿਹਤ ਮੰਤਰਾਲੇ ਮੁਤਾਬਕ 150 ਲੋਕ ਅਜਿਹੇ ਹਨ ਜਿਨ੍ਹਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਮਿਲ ਚੁੱਕੀ ਹੈ।
ਇਹ ਵੀ ਪੜ੍ਹੋ : ਮ੍ਰਿਤਕ ਬਲਦੇਵ ਸਿੰਘ ਦੇ ਪਿੰਡ ਪਠਲਾਵਾ ਦੇ ਸਰਪੰਚ ਦਾ ਵੱਡਾ ਬਿਆਨ, ਦਿੱਤਾ ਇਹ ਸੁਨੇਹਾ
ਕੁਆਰਿੰਟਾਈਨ ਦੌਰਾਨ 'ਜਗ ਬਾਣੀ' ਦੇਖ ਰਹੇ ਹਨ ਕੈਪਟਨ ਅਮਰਿੰਦਰ ਸਿੰਘ
NEXT STORY