ਜਲੰਧਰ/ਚੰਡੀਗੜ੍ਹ (ਗੁਰਮਿੰਦਰ ਸਿੰਘ) : ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਆਲਮ ਇਹ ਹੈ ਕਿ ਸੂਬੇ ਵਿਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 584 ਤਕ ਪਹੁੰਚ ਗਈ ਹੈ। ਇਨ੍ਹਾਂ ਵਿਚੋਂ ਜ਼ਿਆਦਾਤਰ ਮਰੀਜ਼ ਸ੍ਰੀ ਨਾਂਦੇੜ ਸਾਹਿਬ ਦੇ ਦਰਸ਼ਨ ਕਰਕੇ ਪਰਤਣ ਵਾਲੇ ਸ਼ਰਧਾਲੂ ਹਨ। ਕੋਰੋਨਾ ਦਾ ਸਭ ਤੋਂ ਵੱਧ ਕਹਿਰ ਜਲੰਧਰ ਅਤੇ ਅੰਮ੍ਰਿਤਸਰ ਵਿਚ ਦੇਖਣ ਨੂੰ ਮਿਲ ਰਿਹਾ ਹੈ। ਸ਼ੁੱਕਰਵਾਰ ਦੁਪਹਿਰ 1 ਵਜੇ ਤਕ ਜਲੰਧਰ ਵਿਚ ਕੋਰੋਨਾ ਵਾਇਰਸ ਦੇ 105 ਪਾਜ਼ੇਟਿਵ ਕੇਸ ਰਿਪੋਰਟ ਕੀਤੇ ਗਏ ਸਨ, ਜਦਕਿ ਅੰਮ੍ਰਿਤਸਰ ਵਿਚ ਪੰਜਾਬ ਭਰ ਵਿਚ ਦੂਜੇ ਨੰਬਰ 'ਤੇ ਹੈ ਅੰਮ੍ਰਿਤਸਰ ਵਿਚ ਹੁਣ ਤਕ 97 ਐਕਟਿਵ ਮਾਮਲੇ ਰਿਕਾਰਡ ਕੀਤੇ ਜਾ ਚੁੱਕੇ ਹਨ।
ਸੂਬਾ ਸਰਕਾਰ ਵਲੋਂ ਜਾਰੀ ਬੁਲੇਟਿਨ ਮੁਤਾਬਕ ਵੀਰਵਾਰ ਤੱਕ 21,205 ਸੈਂਪਲ ਜਾਂਚ ਲਈ ਭੇਜੇ ਗਏ। ਇਨ੍ਹਾਂ ਵਿਚੋਂ 480 ਵਿਚ ਪੁਸ਼ਟੀ ਹੋਈ ਜਦੋਂਕਿ 17,286 ਦੀ ਰਿਪੋਰਟ ਨੈਗੇਟਿਵ ਰਹੀ ਹੈ। 3439 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। 104 ਮਰੀਜ਼ਾਂ ਨੂੰ ਸਿਹਤਯਾਬ ਹੋਣ 'ਤੇ ਵੱਖ-ਵੱਖ ਹਸਪਤਾਲਾਂ ਵਿਚੋਂ ਛੁੱਟੀ ਦੇ ਦਿੱਤੀ ਗਈ ਹੈ। ਸੂਬੇ ਵਿਚ ਹੁਣ ਤਕ 20 ਲੋਕਾਂ ਦੀ ਮੌਤ ਇਸ ਮਹਾਮਾਰੀ ਕਾਰਨ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਵੱਡੀ ਖਬਰ, ਕਰਫਿਊ ਦੌਰਾਨ ਪੰਜਾਬ ਸਰਕਾਰ ਦਾ ਉਦਯੋਗ ਖੋਲ੍ਹਣ ਸੰਬੰਧੀ ਨਵਾਂ ਫਰਮਾਨ
ਕੋਰੋਨਾ ਦੇ ਵੱਧਦੇ ਮਾਮਲਿਆਂ ਕਾਰਨ ਪੰਜਾਬ ਸਰਕਾਰ ਨੇ ਬਦਲੀ ਰਣਨੀਤੀ
ਮਹਾਰਾਸ਼ਟਰ ਦੇ ਨਾਂਦੇੜ ਸਾਹਿਬ ਸਣੇ ਹੋਰ ਸੂਬਿਆਂ ਤੋਂ ਪਰਤੇ ਜ਼ਿਆਦਾਤਰ ਲੋਕਾਂ ਦੇ ਕੋਰੋਨਾ ਇਨਫੈਕਟਿਡ ਹੋਣ ਦੀ ਪੁਸ਼ਟੀ ਤੋਂ ਬਾਅਦ ਹਾਲਾਤ ਵਿਗੜਦੇ ਦੇਖ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਾਹਰੀ ਸੂਬਿਆਂ ਤੋਂ ਪਰਤੇ ਲੋਕਾਂ ਨੂੰ ਪਿੰਡਾਂ ਵਿਚ ਬਣਾਏ ਵਿਸ਼ੇਸ਼ ਏਕਾਂਤਵਾਸ ਸੈਂਟਰਾਂ ਵਿਚ ਰਹਿਣ ਦੇ ਸਖਤ ਹੁਕਮ ਸਾਰੇ ਡੀ. ਸੀ. ਨੂੰ ਜਾਰੀ ਕੀਤੇ ਹਨ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਬਾਹਰੋਂ ਆਏ ਕਿਸੇ ਵੀ ਵਿਅਕਤੀ ਨੂੰ 21 ਦਿਨ ਦਾ ਏਕਾਂਤਵਾਸ ਪੀਰੀਅਡ ਪੂਰਾ ਕੀਤੇ ਬਿਨਾਂ ਘਰ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ।
ਇਹ ਵੀ ਪੜ੍ਹੋ : ਜਲੰਧਰ 'ਚ ਮੁੜ ਕੋਰੋਨਾ ਦਾ ਧਮਾਕਾ, 16 ਨਵੇਂ ਪਾਜ਼ੇਟਿਵ ਕੇਸ ਆਏ ਸਾਹਮਣੇ
ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 584 ਹੋਈ
ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 584 ਹੋ ਗਈ ਹੈ। ਇਨ੍ਹਾਂ ਵਿਚ ਜ਼ਿਆਦਾਤਰ ਮਰੀਜ਼ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਮਿਲੀ ਜਾਣਕਾਰੀ ਮੁਤਾਬਕ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਲਗਭਗ 200 ਸ਼ਰਧਾਲੂ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 105, ਮੋਹਾਲੀ 'ਚ 89, ਪਟਿਆਲਾ 'ਚ 64, ਅੰਮ੍ਰਿਤਸਰ 'ਚ 97, ਲੁਧਿਆਣਾ 'ਚ 77, ਪਠਾਨਕੋਟ 'ਚ 25, ਨਵਾਂਸ਼ਹਿਰ 'ਚ 23, ਤਰਨਾਰਨ 15, ਮਾਨਸਾ 'ਚ 13, ਕਪੂਰਥਲਾ 12, ਹੁਸ਼ਿਆਰਪੁਰ 'ਚ 11, ਫਰੀਦਕੋਟ 6, ਸੰਗਰੂਰ 'ਚ 7 ਕੇਸ, ਮੁਕਤਸਰ ਅਤੇ ਗਰਦਾਸਪੁਰ 'ਚ 4-4 ਕੇਸ, ਮੋਗਾ 'ਚ 5, ਬਰਨਾਲਾ 'ਚ 2, ਫਤਿਹਗੜ੍ਹ ਸਾਹਿਬ 'ਚ 3, ਜਲਾਲਾਬਾਦ 4, ਬਠਿੰਡਾ 'ਚ 2 ਰੋਪੜ 'ਚ 5 ਅਤੇ ਫਿਰੋਜ਼ਪੁਰ 'ਚ 12 ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 20 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ : ਕਮਿਊਨਿਟੀ ਹੈਲਥ ਸੈਂਟਰ ਦੇ ਲੈਬ ਅਸਿਸਟੈਂਟ ਨੂੰ ਹੋਇਆ ਕੋਰੋਨਾ ਵਾਇਰਸ
ਕੋਰੋਨਾ ਦਾ ਕਹਿਰ: 4 ਕੇਸ ਮਿਲਣ 'ਤੇ ਜਲਾਲਾਬਾਦ ਦੇ ਇਨ੍ਹਾਂ ਪਿੰਡਾਂ ਨੂੰ ਕੀਤਾ ਗਿਆ ਸੀਲ
NEXT STORY