ਸੰਗਰੂਰ ( ਵਿਵੇਕ ਸਿੰਧਵਾਨੀ): ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਲਾਗ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ 'ਚ ਕੋਰੋਨਾ ਕਾਰਨ ਇਕ 65 ਸਾਲਾ ਵਿਅਕਤੀ ਨੇ ਦਮ ਤੋੜ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਬਿਹਾਰੀ ਰਾਜਪਾਲ ਨੂੰ 18 ਜੂਨ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ ਤੇ ਅੱਜ ਉਸ ਦੀ ਡੀ.ਐੱਮ.ਸੀ. ਹਸਪਤਾਲ ਲੁਧਿਆਣਾ ਵਿਖੇ ਮੌਤ ਹੋ ਗਈ। ਸੰਗਰੂਰ ਦੇ ਸਿਵਲ ਸਰਜਨ ਰਾਜ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਸ਼ੂਗਰ ਸਣੇ ਹੋਰ ਬਿਮਾਰੀਆਂ ਨਾਲ ਵੀ ਪੀੜਤ ਸੀ ਤੇ ਉਸ ਨੂੰ ਵੈਲਟੀਲੇਟਰ ਤੇ ਰੱਖਿਆ ਹੋਇਆ ਸੀ। ਇਥੇ ਦੱਸ ਦੇਈਏ ਕਿ ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਨਾਲ ਮਰਨ ਵਾਲੇ ਦੀ ਇਹ ਅੱਠਵੀਂ ਮੌਤ ਹੈ ਜਦਕਿ ਇਸ ਤੋਂ ਪਹਿਲਾਂ 7 ਮਾਲਰੇਕੋਟਲਾ ਤੇ ਇੱਕ ਅਹਿਮਦਗੜ੍ਹ ਵਿਖੇ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ। ਹੁਣ ਤੱਕ ਜ਼ਿਲ੍ਹਾ ਸੰਗਰੂਰ ਅੰਦਰ 92 ਐਕਟਿਵ ਕੇਸ ਹਨ ਜਦਕਿ 144 ਮਰੀਜ਼ ਠੀਕ ਹੋ ਕੇ ਘਰਾਂ ਨੂੰ ਵਾਪਸ ਆ ਗਏ ਹਨ। ਜ਼ਿਲ੍ਹੇ ਦੇ ਦੋ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਡੀ.ਐੱਮ .ਸੀ. ਹਸਪਤਾਲ ਲੁਧਿਆਣਾ ਤੇ ਹੀਰੋ ਡੀ.ਐੱਮ.ਸੀ. ਹਸਪਤਾਲ ਲੁਧਿਆਣਾ ਵਿਖੇ ਵੈਲਟੀਨੇਟਰ ਤੇ ਰੱਖਿਆ ਹੋਇਆ ਹੈ।
ਇਹ ਵੀ ਪੜ੍ਹੋ: ਵਿਧਾਇਕਾ ਬਲਜਿੰਦਰ ਕੌਰ ਦੇ ਪਿਤਾ ਨੂੰ ਪੁਲਸ ਨੇ ਭੇਜਿਆ ਨੋਟਿਸ, ਜਾਣੋ ਕੀ ਹੈ ਪੂਰਾ ਮਾਮਲਾ
ਪੰਜਾਬ ਵਿਚ ਕੋਰੋਨਾ ਦਾ ਸਥਿਤੀ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 4288 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 808, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 591, ਲੁਧਿਆਣਾ 'ਚ 589, ਤਰਨਤਾਰਨ 191, ਮੋਹਾਲੀ 'ਚ 219, ਹੁਸ਼ਿਆਰਪੁਰ 'ਚ 164, ਪਟਿਆਲਾ 'ਚ 216, ਸੰਗਰੂਰ 'ਚ 221 ਕੇਸ, ਨਵਾਂਸ਼ਹਿਰ 'ਚ 125, ਗੁਰਦਾਸਪੁਰ 'ਚ 191 ਕੇਸ, ਮੁਕਤਸਰ 84, ਮੋਗਾ 'ਚ 76, ਫਰੀਦਕੋਟ 98, ਫਿਰੋਜ਼ਪੁਰ 'ਚ 73, ਫਾਜ਼ਿਲਕਾ 75, ਬਠਿੰਡਾ 'ਚ 78, ਪਠਾਨਕੋਟ 'ਚ 188, ਬਰਨਾਲਾ 'ਚ 43, ਮਾਨਸਾ 'ਚ 39, ਫਤਿਹਗੜ੍ਹ ਸਾਹਿਬ 'ਚ 90, ਕਪੂਰਥਲਾ 65, ਰੋਪੜ 'ਚ 89 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 2958 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 1218 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 106 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ: ਬਠਿੰਡਾ ਜ਼ਿਲ੍ਹੇ 'ਚ ਕੋਰੋਨਾ ਦਾ ਵੱਡਾ ਧਮਾਕਾ, 20 ਨਵੇਂ ਮਾਮਲੇ ਆਏ ਸਾਹਮਣੇ
ਸਿੱਧਵਾਂ ਬੇਟ 'ਚ 2 ਹੋਰ ਕੋਰੋਨਾ ਕੇਸ ਆਉਣ ਨਾਲ ਇਲਾਕੇ 'ਚ ਫੈਲੀ ਦਹਿਸ਼ਤ
NEXT STORY