ਸੰਗਰੂਰ (ਬੇਦੀ): ਪੰਜਾਬ 'ਚ ਕੋਰੋਨਾ ਵਾਇਰਸ ਦਾ ਜਿੱਥੇ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ, ਉੱਥੇ ਦਿਨ-ਬ-ਦਿਨ ਮੌਤ ਦਰ ਵੱਧਦੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਅੱਜ ਸੰਗਰੂਰ 'ਚ ਕੋਰੋਨਾ ਨਾਲ 2 ਮੌਤਾਂ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅੱਜ 60 ਸਾਲਾ ਵਿਅਕਤੀ ਜੋ ਮਲੇਰਕੋਟਲਾ ਦਾ ਰਹਿਣ ਵਾਲਾ ਸੀ, ਜਿਸ ਨੇ ਪਟਿਆਲਾ ਹਸਪਤਾਲ 'ਚ ਦਮ ਤੋੜਿਆ ਅਤੇ ਦੂਜੀ 44 ਸਾਲਾ ਜਨਾਨੀ ਜੋ ਧੁਰੀ ਦੀ ਰਹਿਣ ਵਾਲੀ ਸੀ, ਜਿਸ ਨੇ ਲੁਧਿਆਣਾ ਦੇ ਹਸਪਤਾਲ 'ਚ ਦਮ ਤੋੜਿਆ ਹੈ। ਦੱਸਣਯੋਗ ਹੈ ਕਿ ਹੁਣ ਤੱਕ ਸੰਗਰੂਰ 'ਚ ਕੋਰੋਨਾ ਕਾਰਨ 33 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਐਕਟਿਵ ਕੇਸ 219 ਹਨ।
ਇਹ ਵੀ ਪੜ੍ਹੋ: ਮਾਤਮ 'ਚ ਬਦਲੀਆਂ ਖੁਸ਼ੀਆਂ, ਵਿਆਹ ਤੋਂ 7 ਦਿਨ ਪਹਿਲਾਂ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਪੰਜਾਬ 'ਚ ਕੋਰੋਨਾ ਦੇ ਹਾਲਾਤ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 19970 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 2093, ਲੁਧਿਆਣਾ 'ਚ 4176, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 2709, ਸੰਗਰੂਰ 'ਚ 1180 ਕੇਸ, ਪਟਿਆਲਾ 'ਚ 2185, ਮੋਹਾਲੀ 'ਚ 850, ਗੁਰਦਾਸਪੁਰ 'ਚ 669 ਕੇਸ, ਪਠਾਨਕੋਟ 'ਚ 474, ਤਰਨਤਾਰਨ 400, ਹੁਸ਼ਿਆਰਪੁਰ 'ਚ 601, ਨਵਾਂਸ਼ਹਿਰ 'ਚ 313, ਮੁਕਤਸਰ 263, ਫਤਿਹਗੜ੍ਹ ਸਾਹਿਬ 'ਚ 407, ਰੋਪੜ 'ਚ 283, ਮੋਗਾ 'ਚ 469, ਫਰੀਦਕੋਟ 332, ਕਪੂਰਥਲਾ 248, ਫਿਰੋਜ਼ਪੁਰ 'ਚ 579, ਫਾਜ਼ਿਲਕਾ 336, ਬਠਿੰਡਾ 'ਚ 585, ਬਰਨਾਲਾ 'ਚ 351, ਮਾਨਸਾ 'ਚ 159 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ 'ਚੋਂ 13207 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 6264 ਤੋਂ ਵੱਧ ਮਾਮਲੇ ਅਜੇ ਵੀ ਸਰਗਰਮ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 501 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ: ਪੋਤੇ ਵਲੋਂ ਦਾਦੀ ਨੂੰ ਘੜੀਸ ਕੇ ਘਰੋਂ ਕੱਢਣ ਦੇ ਮਾਮਲੇ 'ਚ ਨਵਾਂ ਮੋੜ, ਮਹਿਲਾ ਕਮਿਸ਼ਨ ਨੇ ਲਿਆ ਸਖ਼ਤ ਨੋਟਿਸ
ਇਸ ਸਬੰਧੀ ਜੇਕਰ ਦੇਸ਼ ਦੀ ਗੱਲ ਕੀਤੀ ਜਾਵੇ ਤਾਂ ਦੇਸ਼ 'ਚ ਹੁਣ ਤੱਕ ਪਿਛਲੇ 24 ਘੰਟਿਆਂ 'ਚ 56 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ 19.64 ਲੱਖ ਦੇ ਪਾਰ ਹੋ ਗਈ ਹੈ। ਉੱਥੇ ਹੀ 904 ਲੋਕਾਂ ਦੀ ਮੌਤ ਨਾਲ ਮ੍ਰਿਤਕਾਂ ਦੀ ਗਿਣਤੀ 40,699 'ਤੇ ਪਹੁੰਚ ਗਈ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮਹਿਕਮੇ ਵਲੋਂ ਵੀਰਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ 'ਚ 52,050 ਲੋਕਾਂ ਦੇ ਇਨਫੈਕਟਡ ਹੋਣ ਨਾਲ ਪੀੜਤਾਂ ਦੀ ਗਿਣਤੀ 19,64,537 ਹੋ ਗਈ। ਰਾਹਤ ਭਰੀ ਖ਼ਬਰ ਇਹ ਰਹੀ ਕਿ ਇਸ ਦੌਰਾਨ 46,121 ਲੋਕ ਰੋਗ ਮੁਕਤ ਵੀ ਹੋਏ ਹਨ, ਜਿਸ ਨਾਲ ਸਿਹਤਮੰਦ ਹੋਣ ਵਾਲਿਆਂ ਦੀ ਗਿਣਤੀ 13,28,337 ਹੋ ਗਈ ਹੈ। ਮੰਤਰਾਲੇ ਅਨੁਸਾਰ ਸਿਹਤਮੰਦ ਹੋਣ ਵਾਲਿਆਂ ਦੀ ਦਰ 67.62 ਫੀਸਦੀ 'ਤੇ ਪਹੁੰਚ ਗਈ ਹੈ ਅਤੇ ਮੌਤ ਦਰ 2.07 ਫੀਸਦੀ ਹੈ।
ਇਹ ਵੀ ਪੜ੍ਹੋ: ਕੀ ਕੈਪਟਨ ਸਰਕਾਰ ਨੂੰ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦਾ ਮਾਮਲਾ ਸੱਤਾ ਤੋਂ ਕਰੇਗਾ ਲਾਂਭੇ ਜਾਂ ਫਿਰ...?
ਮਾਤਮ 'ਚ ਬਦਲੀਆਂ ਖੁਸ਼ੀਆਂ, ਵਿਆਹ ਤੋਂ 7 ਦਿਨ ਪਹਿਲਾਂ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
NEXT STORY