ਚੰਡੀਗੜ੍ਹ : ਕੋਰੋਨਾ ਵਾਇਰਸ ਕਾਰਨ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਕੂਲ 31 ਮਾਰਚ ਤਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਨੂੰ ਮਹਾਮਾਰੀ ਐਲਾਨਦੇ ਹੋਏ ਹੁਕਮ ਜਾਰੀ ਕਰਦਿਆਂ ਆਖਿਆ ਹੈ ਕਿ ਜਿਨ੍ਹਾਂ ਸਕੂਲਾਂ ਵਿਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਸਿਰਫ ਉਹੀ ਸਕੂਲ ਖੁੱਲ੍ਹੇ ਰਹਿਣਗੇ ਜਦਕਿ ਬਾਕੀ ਸਾਰੇ ਸਕੂਲ 31 ਮਾਰਚ ਤਕ ਬੰਦ ਰਹਿਣਗੇ।
ਇਸ ਤੋਂ ਪਹਿਲਾਂ ਕੋਰੋਨਾ ਵਾਇਰਸ ਨੂੰ ਮਹਾਮਾਰੀ ਐਲਾਨਦੇ ਹੋਏ ਹਰਿਆਣਾ ਸਰਕਾਰ ਨੇ ਵੀ ਸਰਕਾਰੀ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ ਸਮੇਤ ਕਾਲਜ 31 ਮਾਰਚ ਤਕ ਬੰਦ ਰੱਖਣ ਦੇ ਹੁਕਮ ਦਿੱਤੇ ਸਨ। 13 ਮਾਰਚ ਨੂੰ ਹਰਿਆਣਾ ਹਾਇਰ ਐਜੂਕੇਸ਼ਨ ਵਿਭਾਗ ਵਲੋਂ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਇਸ ਸੰਬੰਧੀ ਪੱਤਰ ਵੀ ਜਾਰੀ ਕਰ ਦਿੱਤੇ ਗਏ। ਇਸ ਤੋਂ ਇਲਾਵਾ ਹਰਿਆਣਾ ਦੇ ਸਕੂਲ ਸਿੱਖਿਆ ਵਿਭਾਗ ਨੇ ਪੰਜ ਜ਼ਿਲਿਆਂ ਰੋਹਤਕ, ਝੱਜਰ, ਸੋਨੀਪਤ, ਗੁਰੂਗ੍ਰਾਮ ਅਤੇ ਫਰੀਦਾਬਾਦ 'ਚ 31 ਮਾਰਚ ਤਕ ਸਕੂਲ ਬੰਦ ਰੱਖਣ ਦੇ ਹੁਕਮ ਦਿੱਤੇ ਹਨ।
ਇਥੇ ਇਹ ਵੀ ਦੱਸਣਯੋਗ ਹੈ ਕਿ ਵਿਸ਼ਵ ਸਿਹਤ ਸੰਗਠਨ ਵਲੋਂ ਕੋਰੋਨਾ ਵਾਇਰਸ ਨੂੰ ਮਹਾਮਾਰੀ ਐਲਾਨਣ ਤੋਂ ਬਾਅਦ ਭਾਰਤ ਦੇ ਕਈ ਸੂਬਿਆਂ ਨੇ ਵੀ ਇਸ ਨੂੰ ਮਹਾਮਾਰੀ ਐਲਾਨ ਦਿੱਤਾ ਹੈ। ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ ਵਿਚ ਕੋਰੋਨਾਵਾਇਰਸ ਨਾਲ ਪਹਿਲੀ ਮੌਤ ਹੋ ਚੁੱਕੀ ਹੈ ਅਤੇ ਹੁਣ ਤਕ ਪੋਜ਼ੀਟਿਵ ਮਾਮਲਿਆਂ ਦੀ ਗਿਣਤੀ 77 ਤਕ ਪਹੁੰਚ ਚੁੱਕੀ ਹੈ।
ਇਹ ਵੀ ਪੜ੍ਹੋ : ਕੋਵਿਡ-19: ਈਰਾਨ 'ਚ 85 ਹੋਰ ਮੌਤਾਂ, ਕੁੱਲ ਗਿਣਤੀ ਹੋਈ 514
ਗੁਰਦੁਆਰਾ ਮਸਤੂਆਣਾ ਸਾਹਿਬ ਨੂੰ ਢੀਂਡਸਾ ਪਰਿਵਾਰ ਦੇ ਕਬਜ਼ੇ ਤੋਂ ਬਹਾਲ ਕੀਤਾ ਜਾਵੇ : ਲੌਂਗੋਵਾਲ
NEXT STORY