Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    11:21:44 PM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਕੋਰੋਨਾ ਦਾ ਕੋਹਰਾਮ, ਪੀੜਤਾਂ ਦੀ ਗਿਣਤੀ 215 ਹੋਈ, ਜਾਣੋ ਤਾਜ਼ਾ ਹਾਲਾਤ

PUNJAB News Punjabi(ਪੰਜਾਬ)

ਪੰਜਾਬ 'ਚ ਕੋਰੋਨਾ ਦਾ ਕੋਹਰਾਮ, ਪੀੜਤਾਂ ਦੀ ਗਿਣਤੀ 215 ਹੋਈ, ਜਾਣੋ ਤਾਜ਼ਾ ਹਾਲਾਤ

  • Edited By Babita,
  • Updated: 18 Apr, 2020 01:44 PM
Chandigarh
corona virus situation in punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਕੋਰੋਨਾ ਵਾਇਰਸ ਵਰਗੀ ਭਿਆਨਕ ਮਹਾਂਮਾਰੀ ਨੇ ਇਸ ਸਮੇਂ ਪੂਰੀ ਦੁਨੀਆਂ ਦੇ ਨਾਲ-ਨਾਲ ਪੰਜਾਬ 'ਚ ਵੀ ਕੋਹਰਾਮ ਮਚਾਇਆ ਹੋਇਆ ਹੈ ਅਤੇ ਰੋਜ਼ਾਨਾ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ। ਹੁਣ ਤੱਕ ਦੇ ਤਾਜ਼ਾ ਹਾਲਾਤ ਮੁਤਾਬਕ ਪੰਜਾਬ 'ਚ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 215 ਹੋ ਗਈ ਹੈ, ਜਦੋਂ ਕਿ ਸੂਬੇ 'ਚ ਕੋਰੋਨਾ ਵਾਇਰਸ ਕਾਰਨ 15 ਮੌਤਾਂ ਹੋ ਚੁੱਕੀਆਂ ਹਨ। ਸੂਬੇ 'ਚ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੇ ਸ਼ੁੱਕਰਵਾਰ ਤੱਕ 17 ਨਵੇਂ ਮਾਮਲੇ ਸਾਹਮਣੇ ਆਏ ਸਨ। ਪੰਜਾਬ 'ਚ ਹੁਣ ਤੱਕ ਕੁੱਲ 5988 ਸੈਂਪਲ ਜਾਂਚ ਲਈ ਭੇਜੇ ਗਏ, ਜਿਨ੍ਹਾਂ 'ਚੋਂ 215 ਕੋਰੋਨਾ ਵਾਇਰਸ ਲਈ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਹੈ, ਜਦੋਂ ਕਿ 5113 ਦੇ ਨਤੀਜੇ ਨੈਗੇਟਿਵ ਆਏ ਹਨ, ਜਦੋਂ ਕਿ 664 ਸੈਂਪਲਾਂ ਦੀ ਰਿਪੋਰਟ ਅਜੇ ਪੈਂਡਿੰਗ ਹੈ।

ਇਹ ਵੀ ਪੜ੍ਹੋ : ਦੇਸ਼ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਪਹੁੰਚੀ 14 ਹਜ਼ਾਰ ਦੇ ਪਾਰ, ਹੁਣ ਤੱਕ 480 ਦੀ ਮੌਤ

PunjabKesari
ਪੰਜਾਬ 'ਚ ਕੋਰੋਨਾ ਪੀੜਤਾਂ ਦੀ ਗਿਣਤੀ
ਹੁਣ ਤੱਕ ਦੇ ਅੰਕੜਿਆਂ ਮੁਤਾਬਕ ਪੰਜਾਬ ਦੇ ਮੋਹਾਲੀ 'ਚ ਕੋਰੋਨਾ ਵਾਇਰਸ ਦੇ 57, ਜਲੰਧਰ 'ਚ 38, ਪਠਾਨਕੋਟ 'ਚ 24, ਨਵਾਂਸ਼ਹਿਰ 'ਚ 19, ਲੁਧਿਆਣਾ 'ਚ 15, ਅੰਮ੍ਰਿਤਸਰ 'ਚ 11, ਮਾਨਸਾ 'ਚ 11, ਪਟਿਆਲਾ 'ਚ 11, ਹੁਸ਼ਿਆਰਪੁਰ 'ਚ 7, ਮੋਗਾ 'ਚ 4, ਰੋਪੜ 'ਚ 3, ਫਰੀਦਕੋਟ 'ਚ 3, ਸੰਗਰੂਰ 'ਚ 3, ਬਰਨਾਲਾ 'ਚ 2, ਕਪੂਰਥਲਾ 'ਚ 2, ਫਤਿਹਗੜ੍ਹ ਸਾਹਿਬ 'ਚ 2, ਮੁਕਤਸਰ 'ਚ 1, ਗੁਰਦਾਸਪੁਰ 'ਚ 1 ਅਤੇ ਫਿਰੋਜ਼ਪੁਰ 'ਚ 1 ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੀਜ਼ਾ ਬੁਆਏ ਨੇ ਫੈਲਾਇਆ ਕੋਰੋਨਾ! ਕਿਵੇਂ ਮੰਗਵਾਈਏ ਅਤੇ ਖਾਈਏ ਹੋਮ ਡਲਿਵਰੀ?
ਪੰਜਾਬ 'ਚ ਹੁਣ ਤੱਕ ਹੋਈਆਂ ਮੌਤਾਂ ਦਾ ਵੇਰਵਾ
ਪਹਿਲੀ ਮੌਤ : ਸਭ ਤੋਂ ਪਹਿਲਾਂ 18 ਮਾਰਚ ਨੂੰ ਨਵਾਂਸ਼ਹਿਰ ਦੇ ਪਿੰਡ ਪਠਲਾਵਾ ਦੇ ਬਜ਼ੁਰਗ ਦੀ ਮੌਤ ਹੋਈ, ਜੋ ਬੀਤੇ ਦਿਨੀਂ ਜਰਮਨੀ ਤੋਂ ਵਾਇਆ ਇਟਲੀ ਹੁੰਦਾ ਹੋਇਆ ਪਰਤਿਆ ਸੀ। 
ਦੂਜੀ ਮੌਤ : 29 ਮਾਰਚ ਨੂੰ ਨਵਾਂਸ਼ਹਿਰ ਦੇ ਪਾਠੀ ਬਲਦੇਵ ਸਿੰਘ ਦੇ ਸੰਪਰਕ 'ਚ ਆਉਣ ਵਾਲੇ ਹੁਸ਼ਿਆਰਪੁਰ ਦੇ ਹਰਭਜਨ ਸਿੰਘ ਦੀ ਮੌਤ ਹੋਈ, ਜੋ ਅੰਮ੍ਰਿਤਸਰ ਦੇ ਹਸਪਤਾਲ 'ਚ ਦਾਖਲ ਸੀ। 

ਤੀਜੀ ਮੌਤ : 30 ਮਾਰਚ ਨੂੰ ਲੁਧਿਆਣਾ ਦੀ 42 ਸਾਲਾ ਔਰਤ ਪੂਜਾ ਨੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ ਦਮ ਤੋੜ ਦਿੱਤਾ। 
ਚੌਥੀ ਮੌਤ : 31 ਮਾਰਚ ਨੂੰ ਚੰਡੀਗੜ੍ਹ ਦੇ ਪੀ. ਜੀ. ਆਈ. 'ਚ ਭਰਤੀ ਮੋਹਾਲੀ ਦੇ 65 ਸਾਲਾ ਬਜ਼ੁਰਗ ਦੀ ਚੌਥੀ ਮੌਤ ਹੋਈ ਸੀ।

ਇਹ ਵੀ ਪੜ੍ਹੋ : ਲੁਧਿਆਣਾ ਦੇ ਕੋਰੋਨਾ ਪਾਜ਼ੇਟਿਵ ACP ਦੀ ਪਲਾਜ਼ਮਾ ਥੈਰੇਪੀ ਕਰਵਾਏਗੀ ਪੰਜਾਬ ਸਰਕਾਰ
ਪੰਜਵੀਂ ਮੌਤ : 3 ਅਪ੍ਰੈਲ ਨੂੰ 5ਵੀਂ ਮੌਤ ਅੰਮ੍ਰਿਤਸਰ ਦੇ ਸਾਬਕਾ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਦੀ ਹੋਈ, ਜਿਨ੍ਹਾਂ ਨੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ 'ਚ ਦਮ ਤੋੜਿਆ।
ਛੇਵੀਂ ਮੌਤ : ਕੋਰੋਨਾ ਨਾਲ ਛੇਵੀਂ ਮੌਤ 5 ਅਪ੍ਰੈਲ ਨੂੰ ਲੁਧਿਆਣਾ ਵਿਖੇ 70 ਸਾਲ ਦੇ ਕਰੀਬ ਮਹਿਲਾ ਦੀ ਹੋਈ। ਉਸ ਨੂੰ 31 ਮਾਰਚ ਨੂੰ ਹਸਪਤਾਲ 'ਚ ਭਰਤੀ ਕਰਾਇਆ ਗਿਆ ਸੀ ਅਤੇ 2 ਅਪ੍ਰੈਲ ਨੂੰ ਉਸ ਦੀ ਰਿਪੋਰਟ ਪਾਜ਼ੇਟਿਵ ਆਈ ਸੀ।
ਸੱਤਵੀਂ ਮੌਤ : ਪਠਾਨਕੋਟ ਜ਼ਿਲੇ 'ਚ ਪਹਿਲਾ ਪਾਜ਼ੇਟਿਵ ਕੇਸ 75 ਸਾਲਾ ਔਰਤ ਦਾ ਆਇਆ, ਜਿਸ ਨੂੰ 1 ਅਪ੍ਰੈਲ ਨੂੰ ਪਠਾਨਕੋਟ ਤੋਂ ਅੰਮ੍ਰਿਤਸਰ ਰੈਫਰ ਕੀਤਾ ਗਿਆ ਸੀ। 4 ਅਪ੍ਰੈਲ ਨੂੰ ਉਸ 'ਚ ਕੋਰੋਨਾ ਦੀ ਪੁਸ਼ਟੀ ਹੋਈ, ਜਿਸ ਦੀ ਮੌਤ ਹੋ ਗਈ ਸੀ।
ਅੱਠਵੀਂ ਮੌਤ : 6 ਅਪ੍ਰੈਲ ਨੂੰ ਅੰਮ੍ਰਿਤਸਰ ਦੇ ਨਗਰ ਨਿਗਮ ਤੋਂ ਰਿਟਾਇਰ ਹੋ ਚੁੱਕੇ 65 ਸਾਲਾਂ ਇਕ ਵਿਅਕਤੀ ਨੇ ਦਮ ਤੋੜ ਦਿੱਤਾ। ਹਾਲਾਂਕਿ ਪਹਿਲਾਂ ਉਸ ਦੀ ਰਿਪੋਰਟ ਨੈਗੇਟਿਵ ਆਈ ਸੀ। 5 ਅਪ੍ਰੈਲ ਨੂੰ ਦੁਬਾਰਾ ਭਰਤੀ ਕੀਤੇ ਜਾਣ 'ਤੇ ਉਸ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ।
ਨੌਵੀਂ ਮੌਤ : 8 ਅਪ੍ਰੈਲ ਨੂੰ ਪੀ. ਜੀ. ਆਈ. 'ਚ ਭਰਤੀ ਰੋਪੜ ਦੇ 55 ਸਾਲਾ ਵਿਅਕਤੀ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਸੀ। ਪਿੰਡ ਚਤਾਮਲੀ ਦੇ ਉਕਤ ਵਿਅਕਤੀ ਨੂੰ ਸ਼ੂਗਰ ਕਾਰਨ 2 ਅਪ੍ਰੈਲ ਨੂੰ ਹਸਪਤਾਲ ਭਰਤੀ ਕਰਾਇਆ ਗਿਆ ਸੀ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਸੀ।
ਦਸਵੀਂ ਮੌਤ : 9 ਅਪ੍ਰੈਲ ਨੂੰ ਜਲੰਧਰ 'ਚ ਕਾਂਗਰਸੀ ਨੇਤਾ ਦੇ 59 ਸਾਲਾ ਪਿਤਾ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਬੀਤੇ ਬੁੱਧਵਾਰ ਸ਼ਾਮ ਨੂੰ ਹੀ ਉਨ੍ਹਾਂ ਦੇ ਕੋਰੋਨਾ ਪਾਜ਼ੇਟਿਵ ਹੋਣ ਦਾ ਪਤਾ ਲੱਗਿਆ ਸੀ, ਜਿਸ ਤੋਂ ਬਾਅਦ ਉਹ ਸਿਵਲ ਹਸਪਤਾਲ ਦੇ ਕੋਰੋਨਾ ਵਾਰਡ 'ਚ ਵੈਂਟੀਲੇਟਰ 'ਤੇ ਸਨ।

ਇਹ ਵੀ ਪੜ੍ਹੋ : ਚੰਡੀਗੜ੍ਹ ਦੇ PGI ਦੇ 2 ਕਰਮਚਾਰੀ ਨਿਕਲੇ ਕੋਰੋਨਾ ਪਾਜ਼ੇਟਿਵ
ਗਿਆਰਵੀਂ ਮੌਤ : ਇਸ ਦੇ ਨਾਲ ਹੀ 9 ਅਪ੍ਰੈਲ ਨੂੰ ਬਰਨਾਲਾ ਦੀ ਰਹਿਣ ਵਾਲੀ ਮਹਿਲਾ ਦੀ ਕੋਰੋਨਾ ਵਾਇਰਸ ਦੇ ਕਾਰਨ ਮੌਤ ਹੋ ਗਈ। ਇਸ ਮਹਿਲਾ ਨੇ ਲੁਧਿਆਣਾ ਦੇ ਹਸਪਾਤਲ 'ਚ ਦਮ ਤੋੜਿਆ ਸੀ।
ਬਾਰਵ੍ਹੀਂ ਮੌਤ : ਮੋਹਾਲੀ ਦੇ ਮੁੰਡੀ ਖਰੜ ਦੀ 74 ਸਾਲਾ ਔਰਤ ਦੀ 8 ਅਪ੍ਰੈਲ ਨੂੰ ਮੌਤ ਹੋ ਗਈ ਸੀ ਪਰ ਉਸ ਦੀ ਰਿਪੋਰਟ ਸ਼ੁੱਕਰਵਾਰ ਨੂੰ ਪਾਜ਼ੇਟਿਵ ਆਈ ਹੈ। ਪਹਿਲਾਂ ਉਕਤ ਔਰਤ ਦਾ ਕੋਰੋਨਾ ਟੈਸਟ ਨੈਗੇਟਿਵ ਦੱਸ ਕੇ ਉਸ ਨੂੰ ਹਸਪਤਾਲ ਤੋਂ ਘਰ ਭੇਜ ਦਿੱਤਾ ਗਿਆ ਸੀ। 8 ਅਪ੍ਰੈਲ ਨੂੰ ਅਚਾਨਕ ਉਸ ਦੀ ਹਾਲਤ ਵਿਗੜ ਗਈ ਅਤੇ ਉਸ ਦੀ ਮੌਤ ਹੋ ਗਈ। ਇਸ ਤੋਂ ਬਾਅਦ ਨਮੂਨਾ ਜਾਂਚ ਲਈ ਭੇਜਿਆ ਗਿਆ ਸੀ, ਜਿਸ 'ਚ ਉਹ ਪਾਜ਼ੇਟਿਵ ਪਾਈ ਗਈ ਸੀ। 
ਤੇਰਵੀਂ ਮੌਤ : ਪਿੰਡ ਕੋਟਲਾ ਹੇਰਾਂ ਜਲੰਧਰ ਦੀ ਇਕ ਔਰਤ ਨੂੰ ਮਾਮੂਲੀ ਬੀਮਾਰੀ ਕਾਰਨ ਮੌਤ ਹੋ ਗਈ ਸੀ ਪਰ ਬਾਅਦ 'ਚ ਉਸ ਦੀ ਕੋਰੋਨਾ ਸਬੰਧੀ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ।
ਚੌਦਵੀਂ ਮੌਤ : ਗੁਰਦਾਸਪੁਰ ਜ਼ਿਲੇ 'ਚ ਪਿੰਡ ਭੈਣੀ ਪਾਸਵਾਲ ਦੇ ਰਹਿਣ ਵਾਲੇ ਪਹਿਲੇ ਕੋਰੋਨਾ ਪੀੜਤ ਵਿਅਕਤੀ ਨੇ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ 'ਚ 16 ਅਪ੍ਰੈਲ ਨੂੰ ਦਮ ਤੋੜ ਦਿੱਤਾ ਸੀ। 
ਪੰਦਰਵੀਂ ਮੌਤ : ਲੁਧਿਆਣਾ ਜ਼ਿਲੇ ਦੇ ਪਾਇਲ 'ਚ ਰਹਿਣ ਵਾਲੇ 58 ਸਾਲਾ ਮਾਲ ਵਿਭਾਗ ਦੇ ਕਾਨੂੰਗੋ ਗੁਰਮੇਲ ਸਿੰਘ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ੇਟਿਵ ਆਈ ਸੀ, ਜਿਸ ਤੋਂ ਬਾਅਦ ਉਸ ਨੇ ਹਸਪਤਾਲ 'ਚ 17 ਅਪ੍ਰੈਲ ਨੂੰ ਦਮ ਤੋੜ ਦਿੱਤਾ। ਹੈਰਾਨ ਕਰਨ ਵਾਲੀ ਗੱਲ ਇਹ ਸੀ ਕਿ ਗੁਰਮੇਲ ਸਿੰਘ ਦੀ ਕੋਈ ਟ੍ਰੈਵਲ ਹਿਸਟਰੀ ਸਾਹਮਣੇ ਨਹੀਂ ਆਈ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਕੋਰੋਨਾ ਦਾ ਕਹਿਰ, ਲੁਧਿਆਣਾ ਕਾਨੂੰਗੋ ਦੀ ਕੋਰੋਨਾ ਨਾਲ ਮੌਤ

  • Punjab
  • Corona Virus
  • Patients 216
  • 15 Deaths
  • ਪੰਜਾਬ
  • ਕੋਰੋਨਾ ਵਾਇਰਸ
  • ਪੀੜਤ ਮਰੀਜ਼ 215
  • 15 ਮੌਤਾਂ

ਇਤਿਹਾਸਕ ਅਤੇ ਧਾਰਮਿਕ ਅਸਥਾਨਾ ਨਾਲ ਘਿਰੇ ਬਟਾਲਾ, 'ਚ ਅਜੇ ਤੱਕ ਕੋਰੋਨਾ ਦੀ 'ਨੋ ਐਂਟਰੀ'

NEXT STORY

Stories You May Like

  • power outage pspcl
    ਪੰਜਾਬ 'ਚ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਵੱਡੀ ਖ਼ਬਰ, ਜਾਣੋ ਕੀ ਹਨ ਤਾਜ਼ਾ ਹਾਲਾਤ
  • markets and shops completely closed during jalandhar bandh
    ਜਲੰਧਰ ਬੰਦ ਦੌਰਾਨ ਬਾਜ਼ਾਰ-ਦੁਕਾਨਾਂ ਪੂਰੀ ਤਰ੍ਹਾਂ ਬੰਦ, ਸੜਕਾਂ 'ਤੇ ਸੰਨਾਟਾ, ਤਸਵੀਰਾਂ 'ਚ ਵੇਖੋ ਤਾਜ਼ਾ ਹਾਲਾਤ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ
  • nepal flood death toll rises to 1252
    ਨੇਪਾਲ ਹੜ੍ਹ ’ਚ ਮ੍ਰਿਤਕਾਂ ਦੀ ਗਿਣਤੀ ਵਧ ਕੇ 1252 ਹੋਈ, 4200 ਤੋਂ ਜ਼ਿਆਦਾ ਹਾਲੇ ਵੀ ਲਾਪਤਾ
  • gold  silver  price  latest rate
    ਮਹਿੰਗਾ ਹੋਇਆ ਸੋਨਾ ! ਚਾਂਦੀ ਵੀ ਚਮਕੀ, ਜਾਣੋ Gold-Silver ਦੇ ਤਾਜ਼ਾ ਭਾਅ
  • flood in nepal
    ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ
  • crude oil crosses  100 per barrel after fresh attacks in west asia
    ਪੱਛਮੀ ਏਸ਼ੀਆ ’ਚ ਤਾਜ਼ਾ ਹਮਲਿਆਂ ਤੋਂ ਬਾਅਦ ਕੱਚਾ ਤੇਲ 100 ਡਾਲਰ ਪ੍ਰਤੀ ਬੈਰਲ ਤੋਂ ਪਾਰ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਦੁਕਾਨਦਾਰ ਦਾ ਬੇਰਹਿਮੀ ਨਾਲ ਕੀਤਾ ਕਤਲ
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sri guru nanak dev ji wedding anniversary nagar kirtan gurdwara sri ber sahib
      ਜੈਕਾਰਿਆਂ ਨਾਲ ਗੂੰਜਿਆ ਸੁਲਤਾਨਪੁਰ ਲੋਧੀ, 'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ...
    • employees punjab increment
      ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ, ਪੰਜ ਇਨਕਰੀਮੈਂਟ ਰੋਕਣ ਦੇ...
    • punjab weather imd heavy rain alert
      ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
    • hooliganism in jalandhar gunshots fired in the area
      ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
    • nayab saini in punjab
      ਭਾਜਪਾ ਸਰਕਾਰ ਬਣਨ 'ਤੇ ਪੰਜਾਬ 'ਚ ਵੀ ਲਾਗੂ ਕੀਤੀਆਂ ਜਾਣਗੀਆਂ ਹਰਿਆਣਾ ਦੀਆਂ...
    • kewal dhillon in war memorial
      ਕੇਵਲ ਸਿੰਘ ਢਿੱਲੋਂ ਅਤੇ ਡਾ. ਸਤੀਸ਼ ਪੂਨੀਆ ਨੇ ਆਸਫਵਾਲਾ ਵਾਰ ਮੈਮੋਰੀਅਲ ਵਿਖੇ...
    • agniveer missing fro talwara
      ਛੁੱਟੀ ਕੱਟ ਕੇ ਪਰਤ ਰਿਹਾ ਪੰਜਾਬ ਦਾ ਅਗਨੀਵੀਰ ਸ਼ੱਕੀ ਹਾਲਾਤ 'ਚ ਲਾਪਤਾ
    • accident on national highway
      ਪੁੱਤ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾ ਰਹੇ ਪਿਓ ਦੀ ਸੜਕ ਹਾਦਸੇ 'ਚ ਮੌਤ! ਮਾਂ...
    • amritsar airport passengers flight
      ਅੰਮ੍ਰਿਤਸਰ ਏਅਰਪੋਰਟ ਆਉਣ ਵਾਲਿਆਂ ਲਈ ਵੱਡੀ ਖ਼ਬਰ, ਨਵੇਂ ਹੁਕਮ ਹੋਈ ਜਾਰੀ
    • ssp vaibhav chaudhary  police checkpoint
      ਐੱਸਐੱਸਪੀ ਵੈਭਵ ਚੌਧਰੀ ਨੇ ਖੁਦ ਸੰਭਾਲਿਆ ਮੋਰਚਾ, ਰਾਤ ਸਮੇਂ ਪੁਲਸ ਨਾਕਿਆਂ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +