ਸੁਲਤਾਨਪੁਰ ਲੋਧੀ (ਧੀਰ)— ਬੀਤੇ ਦਿਨੀਂ ਹਲਕਾ ਸੁਲਤਾਨਪੁਰ ਲੋਧੀ 'ਚ ਇਟਲੀ ਤੋਂ ਆਈ ਇਕ ਔਰਤ 'ਚ ਕੋਰੋਨਾ ਵਾਇਰਸ ਦੇ ਲੱਛਣਾਂ ਸਬੰਧੀ ਖਬਰ ਉੱਡੀ ਤਾਂ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਅਤੇ ਸਿਹਤ ਅਧਿਕਾਰੀਆਂ ਨੂੰ ਹੱਥਾਂ ਪੈਰਾਂ ਦੀ ਪੈ ਗਈ। ਪਤਾ ਲੱਗਾ ਕਿ ਉਕਤ ਔਰਤ ਇਟਲੀ ਤੋਂ ਆਪਣੇ ਪਤੀ ਨਾਲ ਸੁਲਤਾਨਪੁਰ ਲੋਧੀ 4 ਮਾਰਚ ਨੂੰ ਆਈ ਸੀ। ਇਸ ਦੌਰਾਨ ਉਕਤ ਪਤੀ-ਪਤਨੀ ਵੱਲੋਂ ਸਿਵਲ ਹਸਪਤਾਲ ਦੇ ਐੱਸ. ਐੱਮ. ਓ. ਡਾ. ਅਨਿਲ ਮਨਚੰਦਾ ਦੀ ਦੇਖ-ਰੇਖ ਹੇਠ ਡਾਕਟਰਾਂ ਵੱਲੋਂ ਜਾਂਚ ਪੜਤਾਲ ਕੀਤੀ ਤਾਂ ਦੋਵੇਂ ਪਤੀ-ਪਤਨੀ ਠੀਕ ਪਾਏ ਗਏ।
ਜਾਣਕਾਰੀ ਦਿੰਦੇ ਹੋਏ ਐੱਸ. ਐੱਮ. ਓ. ਡਾ. ਅਨਿਲ ਮਨਚੰਦਾ ਨੇ ਦੱਸਿਆ ਕਿ ਉਕਤ ਔਰਤ ਨੂੰ ਹਲਕੀ ਖਾਂਸੀ ਸੀ ਅਤੇ ਜਦੋਂ ਉਹ ਬੀਤੇ ਦਿਨ ਜਲੰਧਰ ਵਿਖੇ ਇਕ ਨਿੱਜੀ ਹਸਪਤਾਲ ਵਿਖੇ ਆਮ ਚੈੱਕਅਪ ਕਰਵਾਉਣ ਗਈ ਤਾਂ ਹਸਪਤਾਲ ਦੇ ਇਕ ਡਾਕਟਰ ਨੇ ਕਿਹਾ ਕਿ ਉਸ ਨੂੰ ਬੁਖਾਰ ਅਤੇ ਖਾਂਸੀ ਹੋਣ ਕਾਰਨ ਕੁਝ ਸ਼ੱਕੀ ਲੱਛਣ ਪਾਏ ਗਏ ਹਨ ਅਤੇ ਇਸ ਬਾਰੇ ਪੁਲਸ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਘਬਰਾ ਕੇ ਉਹ ਦੋਵੇਂ ਪਤੀ-ਪਤਨੀ ਦੋਬਾਰਾ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਪੁੱਜੇ, ਜਿਨ੍ਹਾਂ ਦੀ ਦੋਬਾਰਾ ਸਾਰੀ ਚੰਗੀ ਤਰ੍ਹਾਂ ਜਾਂਚ-ਪੜਤਾਲ ਕੀਤੀ ਗਈ। ਦੋਵਾਂ 'ਚ ਕਿਸੇ ਵੀ ਕਿਸਮ ਦੇ ਕੋਈ ਲੱਛਣ ਨਹੀਂ ਪਾਏ ਗਏ ਹਨ ਅਤੇ ਉਨ੍ਹਾਂ ਨੂੰ ਹਸਪਤਾਲ 'ਚੋਂ ਪੂਰੀ ਤਰ੍ਹਾਂ ਚੈੱਕਅਪ ਕਰਨ ਉਪਰੰਤ ਛੁੱਟੀ ਦੇ ਦਿੱਤੀ ਗਈ ਹੈ।
ਇਥੇ ਤੁਹਾਨੂੰ ਦੱਸ ਦੇਈਏ ਕਿ ਸਾਵਧਾਨੀ ਵਰਤਦੇ ਹੋਏ ਇਸ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕਦਾ ਹੈ।
1. ਹੱਥਾਂ ਨੂੰ ਵਾਰ-ਵਾਰ ਸਾਬਣ ਅਤੇ ਪਾਣੀ ਨਾਲ ਧੋਵੋ। ਹੋ ਸਕੇ ਤਾਂ ਹੱਥਾਂ ਨੂੰ ਸਾਫ ਕਰਨ ਲਈ ਸੈਨੇਟਾਈਜ਼ਰ ਦਾ ਇਸਤੇਮਾਲ ਕਰੋ।
2. ਕਿਸੇ ਨਾਲ ਵੀ ਹੱਥ ਮਿਲਾਉਣ ਤੋਂ ਪਰਹੇਜ਼ ਕਰੋ।
3. ਖੰਘਦੇ ਹੋਏ ਜਾਂ ਛਿੱਕਦੇ ਹੋਏ ਡਿਸਪੋਜ਼ੇਬਲ ਟਿਸ਼ੂ ਦਾ ਇਸਤੇਮਾਲ ਕਰੋ।
4. ਇਸਤੇਮਾਲ ਕੀਤੇ ਗਏ ਟਿਸ਼ੂ ਨੂੰ ਸੁੱਟ ਦਿਓ ਅਤੇ ਇਸ ਤੋਂ ਬਾਅਦ ਹੱਥ ਜ਼ਰੂਰ ਧੋਵੋ।
5. ਟਿਸ਼ੂ ਨਹੀਂ ਹੈ ਤਾਂ ਛਿਕਦੇ ਜਾਂ ਖੰਘਦੇ ਹੋਏ ਬਾਂਹ ਦਾ ਇਸਤੇਮਾਲ ਕਰੋ। ਪਰ ਖੁੱਲ੍ਹੀ ਹਵਾ 'ਚ ਖੰਘਣ ਜਾਂ ਛਿੱਕਣ ਤੋਂ ਪਰਹੇਜ਼ ਕਰੋ।
6. ਬਿਨਾਂ ਹੱਥ ਧੋਏ ਆਪਣੀਆਂ ਅੱਖਾਂ, ਨੱਕ ਅਤੇ ਮੂੰਹ ਨੂੰ ਨਾ ਲਗਾਓ।
7. ਬੀਮਾਰ ਲੋਕਾਂ ਦੇ ਸੰਪਰਕ 'ਚ ਆਉਣ ਤੋਂ ਬਚੋ।
8. ਜਾਨਵਰਾਂ ਦੇ ਸੰਪਰਕ 'ਚ ਆਉਣ ਤੋਂ ਬਚੋ।
9. ਪਾਲਤੂ ਜਾਨਵਰਾਂ ਦੀ ਸਾਫ-ਸਫਾਈ ਦਾ ਪੂਰਾ ਧਿਆਨ ਰੱਖੋ।
10.ਮੀਟ, ਅੰਡੇ ਆਦਿ ਖਾਣ ਤੋਂ ਪਹਹੇਜ਼ ਕਰੋ। ਹੋ ਸਕੇ ਤਾਂ ਚੰਗੀ ਤਰ੍ਹਾਂ ਪਕਾ ਕੇ ਖਾਓ।
ਇਹ ਵੀ ਪੜ੍ਹੋ: ਕੋਰੋਨਾ : ਪੰਜਾਬ ਦੇ ਦਫਤਰਾਂ 'ਚ 50 ਤੋਂ ਜ਼ਿਆਦਾ ਲੋਕ ਇਕੱਠੇ ਹੋਣ 'ਤੇ ਪਾਬੰਦੀ
ਇਸ ਲਈ ਪੰਜਾਬ 'ਚ ਵਧਿਆ ਕੋਰੋਨਾ ਦਾ ਖਤਰਾ
ਪੰਜਾਬ ਵਿਚ ਕੋਰੋਨਾ ਵਾਇਰਸ ਦਾ ਖਤਰਾ ਇਸ ਵੀ ਵੱਧ ਮੰਨਿਆ ਜਾ ਰਿਹਾ ਹੈ ਕਿਉਂਕਿ ਵਿਦੇਸ਼ਾਂ ਤੋਂ ਪਰਤੇ 335 ਲੋਕ ਅਚਾਨਕ ਲਾਪਤਾ ਹੋ ਗਏ ਹਨ ਕਿਉਂਕਿ ਕੋਰੋਨਾ ਦਾ ਜ਼ਿਆਦਾਤਰ ਮਾਮਲੇ ਵਿਦੇਸ਼ਾਂ ਤੋਂ ਪਰਤੇ ਲੋਕਾਂ ਵਿਚ ਹੀ ਪਾਏ ਗਏ ਹਨ। ਭਾਵੇਂ ਸਰਕਾਰ ਵਲੋਂ ਵਿਦੇਸ਼ੋਂ ਪਰਤੇ ਇਨ੍ਹਾਂ ਲੋਕਾਂ ਦੇ ਘਰਾਂ ਦਾ ਅਡਰੈੱਸ ਅਤੇ ਫੋਨ ਨੰਬਰ ਹਨ ਪਰ ਇਸ ਦੇ ਬਾਵਜੂਦ ਸਰਕਾਰ ਅਤੇ ਪੁਲਸ ਇਨ੍ਹਾਂ ਤਕ ਪਹੁੰਚ ਨਹੀਂ ਸਕੀ ਹੈ।
ਇਤਿਹਾਸ ਦੀ ਡਾਇਰੀ : ਪਾਕਿ ਕ੍ਰਿਕਟ ਟੀਮ ਦੇ ਇਸ ਕੋਚ ਦੀ ਮੌਤ ਅੱਜ ਵੀ ਬਣੀ ਹੋਈ ਹੈ ਪਹੇਲੀ (ਵੀਡੀਓ)
NEXT STORY