ਜਲੰਧਰ (ਦੀਪਕ) — ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਹੁਣ ਤੱਕ ਪੰਜਾਬ 'ਚ ਕੁੱਲ 21 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ ਨਵਾਂਸ਼ਹਿਰ ਦੇ ਹੀ 14 ਮਾਮਲੇ ਪਾਜ਼ੀਟਿਵ ਪਾਏ ਗਏ ਹਨ। ਕੋਰੋਨਾ ਵਾਇਰਸ ਦੇ ਖਤਰੇ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਪੂਰੇ ਸੂਬੇ 'ਚ 31 ਮਾਰਚ ਤੱਕ ਲਾਕ ਡਾਊਨ ਦਾ ਐਲਾਨ ਕੀਤਾ ਗਿਆ ਹੈ, ਜਿਸ ਦੇ ਚਲਦਿਆਂ ਅੱਜ ਵੀ ਜਲੰਧਰ 'ਚ ਇਸ ਦਾ ਪੂਰਾ ਅਸਰ ਦੇਖਣ ਨੂੰ ਮਿਲਿਆ।
ਪੁਲਸ ਵੱਲੋਂ ਸਵੇਰ ਤੋਂ ਹੀ ਸਖਤੀ ਸ਼ੁਰੂ ਕਰ ਦਿੱਤੀ ਗਈ ਸੀ। ਪੁਲਸ ਨੇ ਜੋਤੀ ਚੌਕ ਸਮੇਤ ਹੋਰਨਾਂ ਚੌਕਾਂ 'ਚ ਨਾਕੇ ਲਗਾ ਕੇ ਆਉਣ ਜਾਣ ਵਾਲੇ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਸਿਰਫ ਉਸੇ ਨੂੰ ਜਾਣ ਦੀ ਇਜਾਜ਼ਤ ਦਿੱਤੀ ਜਾ ਰਹੀ ,ਜਿਸ ਕੋਲ ਆਪਣੇ ਕੰਮ ਦਾ ਆਈ. ਕਾਰਡ ਜਾਂ ਕੋਈ ਪਛਾਣ ਪੱਤਰ ਹੈ। ਕੋਰੋਨਾ ਵਾਇਰਸ ਦੇ ਵਧਦੇ ਪ੍ਰਕੋਪ ਨੂੰ ਦੇਖਦੇ ਹੋਏ ਟ੍ਰੈਫਿਕ ਪੁਲਸ ਵੱਲੋਂ ਸ਼ਹਿਰ ਦੇ ਵੱਖ-ਵੱਖ ਚੋਰਾਹਿਆਂ 'ਤੇ ਬਿਨਾਂ ਵਜ੍ਹਾ ਘੁੰਮ ਰਹੇ ਲੋਕਾਂ ਨੂੰ ਟ੍ਰੈਫਿਕ ਪੁਲਸ ਏ. ਡੀ. ਸੀ. ਪੀ. ਗਣੇਸ਼ ਕੁਮਾਰ ਆਪਣੀ ਪੁਲਸ ਪਾਰਟੀ ਦੇ ਨਾਲ ਲੋਕਾਂ ਨੂੰ ਆਪਣੇ-ਆਪਣੇ ਘਰਾਂ 'ਚ ਜਾਣ ਜੀ ਅਪੀਲ ਕਰ ਰਹੇ ਹਨ।
ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਦੇ ਖਤਰਨਾਕ ਪ੍ਰਭਾਵ ਨੂੰ ਵਧਣ ਤੋਂ ਰੋਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 31 ਮਾਰਚ ਤੱਕ ਪੰਜਾਬ ਭਰ 'ਚ ਲਾਕ ਡਾਊਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਕੈਪਟਨ ਵੱਲੋਂ ਲੋਕਾਂ ਕੋਲੋਂ ਸਰਕਾਰ ਨੂੰ ਪੂਰੀ ਤਰ੍ਹਾਂ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਪਹਿਲਾਂ ਬੁੱਧਵਾਰ ਤੱਕ ਲਈ ਲਾਕ ਡਾਊਨ ਦਾ ਐਲਾਨ ਕੀਤਾ ਗਿਆ ਸੀ ਪਰ ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਅਹਿਤਿਆਤ ਵਜੋਂ ਸਰਕਾਰ ਨੇ 31 ਮਾਰਚ ਤੱਕ ਲੌਕ ਡਾਊਨ ਕੀਤਾ ਹੈ।
ਮੁੱਖ ਮੰਤਰੀ ਦੇ ਹੁਕਮਾਂ ਮੁਤਾਬਕ ਸੂਬੇ 'ਚ ਸਾਰੀਆਂ ਗੈਰ-ਜ਼ਰੂਰੀ ਸੇਵਾਵਾਂ ਅਤੇ ਕਾਰੋਬਾਰੀ ਅਦਾਰੇ ਬੰਦ ਰਹਿਣਗੇ। ਕੋਰੋਨਾ ਵਾਇਰਸ ਆਮ ਜਨਤਾ 'ਚ ਨਾ ਫੈਲੇ ਅਤੇ ਜਨਤਾ ਦੇ ਬਚਾਅ ਲਈ ਅਜਿਹੇ ਹੁਕਮ ਜਾਰੀ ਹੋਏ ਹਨ।
ਜਲੰਧਰ ਦੇ ਬੀ.ਐੱਮ.ਸੀ. ਚੌਕ ਦੀਆਂ ਤਸਵੀਰਾਂ
ਪੰਜਾਬ 'ਚ 31 ਮਾਰਚ ਤੱਕ ਲਾਕ ਡਾਊਨ/ਸ਼ਟਡਾਊਨ ਦੌਰਾਨ ਸਿਰਫ ਜ਼ਰੂਰੀ ਸੇਵਾਵਾਂ ਹੀ ਚੱਲ ਸਕਣਗੀਆਂ। ਸਾਰੇ ਡਿਪਟੀ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼. ਨੂੰ ਇਸ ਸਬੰਧੀ ਵਾਜਬ ਹੁਕਮ ਜਾਰੀ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।
ਕੋਰੋਨਾ ਵਾਇਰਸ: ਲਾਕ ਡਾਊਨ ਨੂੰ ਲੈ ਕੇ ਪੁਲਸ ਮੁਖੀ ਵਲੋਂ ਲੋਕਾਂ ਨੂੰ ਸਹਿਯੋਗ ਦੀ ਅਪੀਲ
NEXT STORY