ਜਲੰਧਰ (ਵਿਕਰਮ)— ਪੰਜਾਬ 'ਚ ਵੱਧ ਰਹੇ ਕੋਰੋਨਾ ਵਾਇਰਸ ਦੇ ਕਹਿਰ ਨੂੰ ਲੈ ਕੇ ਅੱਜ ਪੰਜਾਬ ਸਰਾਕਰ ਵੱਲੋਂ ਪੂਰੇ ਸੂਬੇ 'ਚ ਕਰਫਿਊ ਲਗਾ ਦਿੱਤਾ ਗਿਆ ਹੈ। ਕੋਰੋਨਾ ਵਾਇਰਸ ਦੇ ਲਗਾਤਾਰ ਵਧ ਰਹੇ ਮਾਮਲਿਆਂ ਦਰਮਿਆਨ ਆਏ ਦਿਨ ਸਰਕਾਰ ਵੱਲੋਂ ਨਵੇਂ ਕਦਮ ਚੁੱਕੇ ਜਾ ਰਹੇ ਹਨ। ਜਿਸ ਦੇ ਤਹਿਤ ਹੁਣ ਵਿਦੇਸ਼ਾਂ ਤੋਂ ਆਏ ਲੋਕਾਂ ਦੀ ਹੈਂਡ ਸਟੈਪਿੰਗ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸੇ ਕੜੀ ਤਹਿਤ ਅੱਜ ਸਿਹਤ ਅਤੇ ਪੁਲਸ ਦੀਆਂ ਸਾਂਝੀਆਂ ਟੀਮਾਂ ਵੱਲੋਂ ਜਲੰਧਰ ਦੇ ਅਰਬਨ ਅਸਟੇਟ ਫੇਸ-1 'ਚ ਸਿੰਗਾਪੁਰ ਤੋਂ ਆਏ ਮੁੰਡੇ ਦੀ ਬਾਂਹ 'ਤੇ ਸਟੈਂਪ ਲਗਾਈ ਗਈ ਅਤੇ ਕਿਹਾ ਗਿਆ ਹੈ ਕਿ ਜੇ ਬਾਹਰ ਘੁੰਮਦੇ ਨਜ਼ਰ ਆਏ ਤਾਂ ਪੁਲਸ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੇ ਘਰ ਦੇ ਬਾਹਰ ਸਿਹਤ ਵਿਭਾਗ ਵੱਲੋਂ ਨੋਟਿਸ ਵੀ ਚਿਪਕਾ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਖਤਰੇ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਪੂਰੇ ਸੂਬੇ 'ਚ ਕਰਫਿਊ ਲਗਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਸਾਰੇ ਜ਼ਿਲਿਆਂ ਦੇ ਡੀ. ਸੀਜ਼. ਨੂੰ ਸਖਤੀ ਨਾਲ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣ ਦੇ ਹੁਕਮ ਦਿੱਤੇ ਹਨ। ਕੈਪਟਨ ਅਮਰਿੰਦਰ ਸਿੰਘ ਵੱਲੋਂ ਮਿਲੇ ਹੁਕਮਾਂ ਤੋਂ ਬਾਅਦ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਤੋਂ 2 ਵਜੇ ਤੋਂ ਬਾਅਦ ਪੂਰੇ ਜ਼ਿਲੇ 'ਚ ਕਰਫਿਊ ਲਗਾਉਣ ਦਾ ਐਲਾਨ ਕਰ ਦਿੱਤਾ ਹੈ।
ਬਿਨਾਂ ਵਜ੍ਹਾ ਘਰੋਂ ਨਿਕਲੇ ਤਾਂ ਹੋਣਗੇ ਵਾਹਨ ਜ਼ਬਤ
ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਬਿਨ੍ਹਾਂ ਵਜ੍ਹਾ ਤੋਂ ਘਰੋਂ ਬਾਹਰ ਨਿਕਲਿਆ ਤਾਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਕਰਦੇ ਹੋਏ ਉਨ੍ਹਾਂ ਦੇ ਵਾਹਨਾਂ ਨੂੰ ਜ਼ਬਤ ਕੀਤਾ ਜਾਵੇਗਾ। ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਜਿਨ੍ਹਾਂ ਨੇ ਡਿਊਟੀ ਵਜੋਂ ਆਪਣੇ-ਆਪਣੇ ਕੰਮਾਂ 'ਤੇ ਜਾਣਾ ਹੈ, ਉਹੀ ਸਿਰਫ ਜਾ ਸਕਣਗੇ ਅਤੇ ਬਾਕੀ ਕੋਈ ਵੀ ਆਪਣੇ ਘਰ 'ਚੋਂ ਬਾਹਰ ਨਹੀਂ ਨਿਕਲ ਸਕੇਗਾ। ਡੀ. ਸੀ. ਨੇ ਕਿਹਾ ਲੋੜ ਮੁਤਾਬਕ ਜ਼ਿਲੇ 'ਚ ਢਿੱਲ ਦਿੱਤੀ ਜਾ ਸਕਦੀ ਹੈ। ਸਿਰਫ ਪ੍ਰਸ਼ਾਸਨਿਕ ਅਧਿਕਾਰੀ, ਅਰਧ ਸੈਨਿਕ ਬਲਾਂ, ਪੁਲਸ ਅਤੇ ਮੀਡੀਆ ਦੇ ਕਰਮਚਾਰੀਆਂ ਨੂੰ ਕਰਫਿਊ ਦੌਰਾਨ ਬਾਹਰ ਜਾਣ ਦੀ ਆਗਿਆ ਦਿੱਤੀ ਗਈ ਹੈ, ਜੋਕਿ ਸਿਰਫ ਗੁਲਾਬੀ ਜਾਂ ਪੀਲੇ ਕਾਰਡ ਲੈ ਕੇ ਬਾਹਰ ਨਿਕਲ ਸਕਦੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਕੋਰੋਨਾ ਦਾ ਕਹਿਰ, 'ਲਾਕ ਡਾਊਨ' 'ਚ ਜਲੰਧਰ ਪੁਲਸ ਹੋਈ ਸਖਤ
ਕੋਰੋਨਾ ਦੀ ਦਵਾਈ ਬਣਾਉਣ ਦਾ ਦਾਅਵਾ 'ਤੇ ਨੀਟੂ ਸ਼ਟਰਾਂ ਵਾਲਾ ਪੁੱਜਾ ਜੇਲ
NEXT STORY