ਜਲੰਧਰ (ਰੱਤਾ)— ਜਲੰਧਰ 'ਚ ਕੋਰੋਨਾ ਵਾਇਰਸ ਬੇਕਾਬੂ ਹੁੰਦਾ ਜਾ ਰਿਹਾ ਹੈ। ਐਤਵਾਰ ਨੂੰ ਜਲੰਧਰ 'ਚ ਕੋਰੋਨਾ ਦੇ 9 ਨਵੇਂ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਜਲੰਧਰ 'ਚ ਪਾਜ਼ੇਟਿਵ ਕੇਸਾਂ ਦਾ ਅੰਕੜਾ 521 ਤੱਕ ਪਹੁੰਚ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਦੇ ਮਿਲੇ ਪਾਜ਼ੇਟਿਵ ਕੇਸਾਂ 'ਚੋਂ 6 ਮਰੀਜ਼ ਇੰਡਸਟ੍ਰੀਅਲ ਏਰੀਆ ਨੇੜੇ ਪੈਂਦੇ ਗੱਦਈਪੁਰ ਦੇ ਰਹਿਣ ਵਾਲੇ ਉਹ ਹਨ, ਜੋ ਪਹਿਲਾਂ ਤੋਂ ਪਾਜ਼ੇਟਿਵ ਕੇਸਾਂ ਦੇ ਸੰਪਰਕ 'ਚ ਆਏ ਹਨ। ਇਸ ਦੇ ਇਲਾਵਾ ਦੋ ਬੀਤੇ ਦਿਨੀਂ ਸਹਾਰਨਰਪੁਰ ਤੋਂ ਵਾਪਸ ਪਰਤੇ ਸਨ, ਜੋਕਿ ਜਲੰਧਰ ਦੇ ਹੀ ਰਹਿਣ ਵਾਲੇ ਹਨ ਅਤੇ ਇਕ ਦੀ ਜਾਣਕਾਰੀ ਅਜੇ ਨਹੀਂ ਮਿਲ ਸਕੀ ਹੈ।
ਜਾਣੋ ਪੰਜਾਬ 'ਚ ਕੀ ਨੇ ਕੋਰੋਨਾ ਦੇ ਹਾਲਾਤ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 3950 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 752, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 521, ਲੁਧਿਆਣਾ 'ਚ 501, ਤਰਨਾਰਨ 191, ਮੋਹਾਲੀ 'ਚ 208, ਹੁਸ਼ਿਆਰਪੁਰ 'ਚ 162, ਪਟਿਆਲਾ 'ਚ 208, ਸੰਗਰੂਰ 'ਚ 207 ਕੇਸ, ਨਵਾਂਸ਼ਹਿਰ 'ਚ 123, ਗਰਦਾਸਪੁਰ 'ਚ 175 ਕੇਸ, ਮੁਕਤਸਰ 80, ਮੋਗਾ 'ਚ 74, ਫਰੀਦਕੋਟ 95, ਫਿਰੋਜ਼ਪੁਰ 'ਚ 62, ਫਾਜ਼ਿਲਕਾ 55, ਬਠਿੰਡਾ 'ਚ 64, ਪਠਾਨਕੋਟ 'ਚ 184, ਬਰਨਾਲਾ 'ਚ 42, ਮਾਨਸਾ 'ਚ 38, ਫਤਿਹਗੜ੍ਹ ਸਾਹਿਬ 'ਚ 85, ਕਪੂਰਥਲਾ 58, ਰੋਪੜ 'ਚ 84 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 2798 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 1044 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 98 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਲੁਧਿਆਣਾ 'ਚ ਕੁੱਝ ਇਸ ਤਰ੍ਹਾਂ ਦਾ ਦਿਖਾਈ ਦਿੱਤਾ 'ਸੂਰਜ ਗ੍ਰਹਿਣ'
NEXT STORY