ਅੰਮ੍ਰਿਤਸਰ (ਦਲਜੀਤ ਸ਼ਰਮਾ)— ਕੋਰੋਨਾ ਵਾਇਰਸ ਦੇ ਚੱਲਦਿਆਂ ਲਾਕਡਾਊਨ ਤੋਂ ਬਾਅਦ ਭਾਰਤ 'ਚ ਫਸੇ 41 ਪਾਕਿਸਤਾਨੀ ਵਿਅਕਤੀਆਂ ਨੂੰ ਅੱਜ ਅਟਾਰੀ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ। ਪਾਕਿਸਤਾਨੀ ਨਾਗਰਿਕਾਂ ਦੀ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਬਕਾਇਦਾ ਸਕਰੀਨਿੰਗ ਵੀ ਕੀਤੀ ਗਈ, ਜਿਸ 'ਚ ਕਿਸੇ ਵੀ ਵਿਅਕਤੀ 'ਚ ਕੋਰੋਨਾ ਦਾ ਕੋਈ ਲੱਛਣ ਨਹੀਂ ਪਾਇਆ ਗਿਆ।
ਦੱਸਿਆ ਜਾ ਰਿਹਾ ਹੈ ਕਿ ਭਾਰਤ 'ਚ 300 ਦੇ ਕਰੀਬ ਪਾਕਿਸਤਾਨੀ ਨਾਗਰਿਕ ਲਾਕ ਡਾਊਨ ਦੇ ਕਾਰਨ ਫਸੇ ਹੋਏ ਹਨ, ਜਿਨਾਂ ਨੂੰ ਭਾਰਤ ਸਰਕਾਰ ਵੱਲੋਂ ਅਗਲੇ ਕੁਝ ਦਿਨਾਂ 'ਚ ਥੋੜ੍ਹੇ-ਥੋੜ੍ਹੇ ਗਰੁੱਪ 'ਚ ਪਾਕਿਸਤਾਨ ਭੇਜਿਆ ਜਾਵੇਗਾ। ਪਹਿਲੇ ਪੜਾਅ ਤਹਿਤ ਅੱਜ 41 ਨਾਗਰਿਕਾਂ ਨੂੰ ਅੱਜ ਪਾਕਿਸਤਾਨ ਭੇਜਿਆ ਗਿਆ ਹੈ।
ਪੰਜਾਬ 'ਚ ਕੋਰੋਨਾ ਦੇ ਪਾਜ਼ੀਟਿਵ ਕੇਸਾਂ ਦਾ ਅੰਕੜਾ 197 ਤੱਕ ਪੁੱਜਾ
ਜ਼ਿਕਰਯੋਗ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ। ਹੁਣ ਤੱਕ ਪੰਜਾਬ 'ਚੋਂ 197 ਪਾਜ਼ੀਟਿਵ ਕੇਸ ਸਾਹਮਣੇ ਆ ਚੁੱਕੇ ਹਨ। ਮੋਹਾਲੀ ਜ਼ਿਲੇ ਤੋਂ 56, ਨਵਾਂਸ਼ਹਿਰ 'ਚ 19, ਪਠਾਨਕੋਟ ਤੋਂ 24, ਜਲੰਧਰ ਤੋਂ 31, ਹੁਸ਼ਿਆਰਪੁਰ ਤੋਂ 7, ਮਾਨਸਾ, ਅੰਮ੍ਰਿਤਸਰ ਅਤੇ ਲੁਧਿਆਣਾ ਤੋਂ 11-11 ਪਾਜ਼ੀਟਿਵ ਕੇਸ, ਮੋਗਾ ਜ਼ਿਲੇ ਤੋਂ 4, ਰੂਪਨਗਰ ਤੋਂ 3, ਫਤਹਿਗੜ੍ਹ ਸਾਹਿਬ, ਪਟਿਆਲਾ 6, ਸੰਗਰੂਰ ਅਤੇ ਬਰਨਾਲਾ ਤੋਂ 2-2, ਫਰੀਦਕੋਟ ਜ਼ਿਲੇ ਤੋਂ 3, ਕਪੂਰਥਲਾ, ਫਗਵਾੜਾ, ਗੁਰਦਾਸਪੁਰ, ਮਲੇਰਕੋਟਲਾ ਅਤੇ ਸ੍ਰੀ ਮੁਕਤਸਰ ਸਾਹਿਬ ਤੋਂ 1-1 ਮਾਮਲਾ ਸਾਹਮਣੇ ਆਇਆ ਹੈ। ਹੁਣ ਤੱਕ ਪੰਜਾਬ 'ਚੋਂ 14 ਮਰੀਜ਼ਾਂ ਦੀ ਇਲਾਜ ਦੌਰਾਨ ਮੌਤ ਹੋ ਚੁੱਕੀ ਹੈ।
ਭਾਰਤ ਵਿਚ ਹੁਣ ਵੱਡੀ ਪੱਧਰ ’ਤੇ ਸਾਹਮਣੇ ਆਉਣਗੇ ‘ਕੋਰੋਨਾ ਦੇ ਕੇਸ’
NEXT STORY