ਫਿਰੋਜ਼ਪੁਰ (ਸੰਨੀ)— ਪੰਜਾਬ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਰੀਜ਼ਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਫਿਰੋਜ਼ਪੁਰ 'ਚੋਂ ਇਕ ਹੋਰ ਕੋਰੋਨਾ ਪਾਜ਼ੇਟਿਵ ਦੇ ਕੇਸ ਸਾਹਮਣੇ ਆਇਆ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਉਕਤ ਮਰੀਜ਼ ਦੀ ਸਿਹਤ ਖਰਾਬ ਹੋਣ ਦੇ ਚਲਦਿਆਂ ਪਹਿਲਾਂ ਹੀ ਸਿਵਲ ਹਸਪਾਲ 'ਚ ਦਾਖਲ ਕੀਤਾ ਗਿਆ ਸੀ ਅਤੇ ਹੁਣ ਉਸ ਦੀ ਕੋਰੋਨਾ ਦੀ ਰਿਪੋਰਟ ਪਾਜ਼ੇਟਿਵ ਪਾਈ ਹੈ। ਇਸ ਦੇ ਨਾਲ ਹੀ ਜ਼ਿਲੇ 'ਚ ਹੁਣ ਕੋਰੋਨਾ ਪਾਜ਼ੇਟਿਵ ਕੇਸਾਂ ਦੀ ਗਿਣਤੀ 45 ਤੱਕ ਪਹੁੰਚ ਗਈ ਹੈ, ਜਿਨ੍ਹਾਂ 'ਚੋਂ ਇਕ ਦੀ ਮੌਤ ਹੋ ਚੁੱਕੀ ਹੈ ਅਤੇ ਇਹ ਮਰੀਜ਼ ਠੀਕ ਹੋ ਕੇ ਆਪਣੇ ਘਰ ਜਾ ਚੁੱਕਾ ਹੈ। ਉਥੇ ਹੀ ਸਿਹਤ ਵਿਭਾਗ ਵੱਲੋਂ ਉਕਤ ਮਰੀਜ਼ ਦੇ ਸੰਪਰਕ 'ਚ ਆਉਣ ਵਾਲੇ ਲੋਕਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਪਰਿਵਾਰ ਦੇ ਵੀ ਕੋਰੋਨਾ ਜਾਂਚ ਲਈ ਸੈਂਪਲ ਲਏ ਜਾ ਰਹੇ ਹਨ।
ਜਾਣੋ ਦੁਨੀਆ ਭਰ 'ਚ ਕੋਰੋਨਾ ਦੀ ਸਥਿਤੀ
ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਪੂਰੀ ਦੁਨੀਆ ਵਿਚ ਆਪਣਾ ਕਹਿਰ ਢਾਹ ਰਿਹਾ ਹੈ। ਦੁਨੀਆ ਭਰ ਵਿਚ ਹੁਣ ਤਕ ਕੋਰੋਨਾ ਵਾਇਰਸ ਦੇ 42,15,496 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਿਕ ਇਸ ਨਾਲ ਹੁਣ ਤਕ ਵਿਸ਼ਵ ਵਿਚ 2,84, 680 ਮੌਤਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 15,06, 240 ਲੋਕ ਸਿਹਤਯਾਬ ਵੀ ਹੋ ਚੁੱਕੇ ਹਨ। ਇਸ ਤੋਂ ਇਲਾਵਾ ਭਾਰਤ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤ 'ਚ ਹੁਣ ਤਕ ਲਗਭਗ 67424 ਤੋਂ ਵੱਧ ਲੋਕ ਕੋਰੋਨਾ ਦੀ ਲਪੇਟ ਵਿਚ ਆ ਚੁੱਕੇ ਹਨ ਜਦਕਿ ਦੇਸ਼ ਵਿਚ ਹੁਣ ਤਕ 2215 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਉਧਰ ਪੰਜਾਬ ਵਿਚ ਹੁਣ ਤਕ ਕੋਰੋਨਾ ਦੇ 1949 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 33 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 160 ਤੋਂ ਵੱਧ ਮਰੀਜ਼ ਕੋਰੋਨਾ ਵਾਇਰਸ ਨੂੰ ਹਰਾ ਕੇ ਘਰਾਂ ਨੂੰ ਪਰਤ ਚੁੱਕੇ ਹਨ।
ਪੰਜਾਬ 'ਚ ਮੌਤਾਂ ਦਾ ਅੰਕੜਾ 33 ਤੱਕ ਪੁੱਜਾ
ਪੰਜਾਬ 'ਚ ਕੋਰੋਨਾ ਵਾਇਰਸ ਦੇ ਕਹਿਰ ਕਾਰਨ ਹੁਣ ਤੱਕ 33 ਵਿਅਕਤੀਆਂ ਨੂੰ ਆਪਣੀ ਜਾਨ ਤੋਂ ਹੱਥ ਧੋਣਾ ਪਿਆ ਹੈ। ਕੋਰੋਨਾ ਕਾਰਨ ਸੂਬੇ ਦੇ ਜਲੰਧਰ ਸ਼ਹਿਰ 'ਚ 6 ਮੌਤਾਂ, ਅੰਮ੍ਰਿਤਸਰ 'ਚ 4 ਮੌਤਾਂ, ਲੁਧਿਆਣਾ 'ਚ 6, ਗੁਰਦਾਸਪੁਰ 'ਚ 1, ਐੱਸ. ਬੀ. ਐਸ. ਨਗਰ (ਨਵਾਂਸ਼ਹਿਰ) 'ਚ 1, ਮੋਹਾਲੀ 'ਚ 3, ਪਟਿਆਲਾ 'ਚ 2, ਹੁਸ਼ਿਆਰਪੁਰ 'ਚ 4, ਫਿਰੋਜ਼ਪੁਰ 'ਚ 1, ਪਠਾਨਕੋਟ 'ਚ 1, ਕਪੂਰਥਲਾ 'ਚ 2, ਬਰਨਾਲਾ 'ਚ 1 ਅਤੇ ਰੋਪੜ 'ਚ 1 ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਕਾਰਨ ਅੰਮ੍ਰਿਤਸਰ ਜ਼ਿਲੇ ਵਿਚ ਚੌਥੀ ਮੌਤ, ਸੂਬੇ 'ਚ 33 ਤਕ ਪੁੱਜਾ ਅੰਕੜਾ
ਬਠਿੰਡਾ: ਸੁਵਿਧਾ ਕੇਂਦਰ ਦੇ ਬਾਹਰ ਸੋਸ਼ਲ ਡਿਸਟੈਂਸਿੰਗ ਦੀਆਂ ਸ਼ਰੇਆਮ ਉੱਡੀਆਂ ਧੱਜੀਆਂ
NEXT STORY