ਗੁਰਦਾਸਪੁਰ (ਵਿਨੋਦ) — ਪੂਰੀ ਦੁਨੀਆ 'ਚ ਤਬਾਹੀ ਮਚਾਉਣ ਵਾਲਾ ਕੋਰੋਨਾ ਵਾਇਰਸ ਪੰਜਾਬ 'ਚ ਵੀ ਮਾਰੂ ਹੁੰਦਾ ਜਾ ਰਿਹਾ ਹੈ। ਇਕ ਪਾਸੇ ਜਿੱਥੇ ਪੰਜਾਬ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ, ਉਥੇ ਹੀ ਕਈ ਲੋਕ ਮੌਤ ਦੇ ਮੂੰਹ 'ਚ ਵੀ ਜਾ ਰਹੇ ਹਨ।
ਇਹ ਵੀ ਪੜ੍ਹੋ: ਜਲੰਧਰ : ਬਸਤੀ ਸ਼ੇਖ 'ਚ ਹੋਈ ਗੁੰਡਾਗਰਦੀ, ਨੌਜਵਾਨਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
ਤਾਜ਼ਾ ਮਾਮਲੇ 'ਚ ਗੁਰਦਾਸਪੁਰ 'ਚ ਦੋ ਨਵੇਂ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਮਿਲੀ ਜਾਣਕਾਰੀ ਮੁਤਾਬਕ ਪਿੰਡ ਬੱਬਰੀ ਨੰਗਲ ਵਾਸੀ 2 ਬੀਬੀਆਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ। ਇਸ ਦੇ ਨਾਲ ਹੀ ਹੁਣ ਗੁਰਦਾਸਪੁਰ ਦੇ ਪਾਜ਼ੇਟਿਵ ਕੇਸਾਂ ਦੀ ਗਿਣਤੀ 183 ਤੱਕ ਪਹੁੰਚ ਗਈ ਹੈ, ਜਿਨ੍ਹਾਂ 'ਚੋਂ 109 ਲੋਕ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਅਤੇ ਤਿੰਨ ਲੋਕ ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ ਮੌਤ ਦੇ ਮੂੰਹ 'ਚ ਜਾ ਚੁੱਕੇ ਹਨ।
ਇਹ ਵੀ ਪੜ੍ਹੋ: ਜਲੰਧਰ 'ਚ ਬੇਕਾਬੂ ਹੋਇਆ 'ਕੋਰੋਨਾ', 44 ਨਵੇਂ ਕੇਸਾਂ ਦੀ ਹੋਈ ਪੁਸ਼ਟੀ
ਜਾਣੋ ਪੰਜਾਬ 'ਚ ਕੀ ਨੇ ਕੋਰੋਨਾ ਦੇ ਹਾਲਾਤ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 4091 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 773, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 565, ਲੁਧਿਆਣਾ 'ਚ 561, ਤਰਨਾਰਨ 191, ਮੋਹਾਲੀ 'ਚ 217, ਹੁਸ਼ਿਆਰਪੁਰ 'ਚ 164, ਪਟਿਆਲਾ 'ਚ 209, ਸੰਗਰੂਰ 'ਚ 207 ਕੇਸ, ਨਵਾਂਸ਼ਹਿਰ 'ਚ 123, ਗਰਦਾਸਪੁਰ 'ਚ 183 ਕੇਸ, ਮੁਕਤਸਰ 81, ਮੋਗਾ 'ਚ 75, ਫਰੀਦਕੋਟ 95, ਫਿਰੋਜ਼ਪੁਰ 'ਚ 62, ਫਾਜ਼ਿਲਕਾ 61, ਬਠਿੰਡਾ 'ਚ 64, ਪਠਾਨਕੋਟ 'ਚ 182, ਬਰਨਾਲਾ 'ਚ 43, ਮਾਨਸਾ 'ਚ 39, ਫਤਿਹਗੜ੍ਹ ਸਾਹਿਬ 'ਚ 88, ਕਪੂਰਥਲਾ 65, ਰੋਪੜ 'ਚ 89 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 2879 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 1107 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 102 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ: ਅਫਸਰਸ਼ਾਹੀ ਤੇ ਮੰਤਰੀਆਂ ਦਾ ਵਿਵਾਦ, ਪ੍ਰਤਾਪ ਬਾਜਵਾ ਨੇ ਮੁੜ ਘੇਰੀ ਕੈਪਟਨ ਸਰਕਾਰ
ਨਾਭਾ: ਪ੍ਰੀਤ ਕੰਬਾਈਨ ਇੰਡਸਟਰੀ 'ਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ, ਹੋਇਆ ਲੱਖਾਂ ਦਾ ਨੁਕਸਾਨ
NEXT STORY