ਗੁਰਦਾਸਪੁਰ (ਵਿਨੋਦ)— ਕੋਰੋਨਾ ਲਾਗ ਦੀ ਬੀਮਾਰੀ ਪੰਜਾਬ 'ਚ ਦਿਨ-ਬ-ਦਿਨ ਵਧਦੀ ਜਾ ਰਹੀ ਹੈ। ਤਾਜ਼ਾ ਮਾਮਲੇ 'ਚ ਗੁਰਦਾਸਪੁਰ ਤੋਂ 4 ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਇਥੇ ਹੁਣ ਕੁੱਲ ਪਾਜ਼ੇਟਿਵ ਕੇਸਾਂ ਦਾ ਅੰਕੜਾ 254 ਤੱਕ ਪਹੁੰਚ ਗਿਆ ਹੈ, ਜਿਨ੍ਹਾਂ 'ਚੋਂ 202 ਮਰੀਜ਼ ਠੀਕ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ ਅਤੇ 6 ਮਰੀਜ਼ ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ ਮੌਤ ਦੇ ਮੂੰਹ 'ਚ ਜਾ ਚੁੱਕੇ ਹਨ। ਗੁਰਦਾਸਪੁਰ 'ਚ ਹੁਣ ਉਂਝ ਸਰਗਰਮ ਕੇਸਾਂ ਦੀ ਗਿਣਤੀ 46 ਹੈ।
ਪੰਜਾਬ ਵਿਚ ਕੋਰੋਨਾ ਦੀ ਸਥਿਤੀ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 6 ਹਜ਼ਾਰ ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 982, ਲੁਧਿਆਣਾ 'ਚ 971, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 836, ਸੰਗਰੂਰ 'ਚ 516 ਕੇਸ, ਪਟਿਆਲਾ 'ਚ 351, ਮੋਹਾਲੀ 'ਚ 281, ਗੁਰਦਾਸਪੁਰ 'ਚ 254 ਕੇਸ, ਪਠਾਨਕੋਟ 'ਚ 222, ਤਰਨਤਾਰਨ 211, ਹੁਸ਼ਿਆਰਪੁਰ 'ਚ 188, ਨਵਾਂਸ਼ਹਿਰ 'ਚ 150, ਮੁਕਤਸਰ 133, ਫਤਿਹਗੜ੍ਹ ਸਾਹਿਬ 'ਚ 121, ਰੋਪੜ 'ਚ 113, ਮੋਗਾ 'ਚ 114, ਫਰੀਦਕੋਟ 111, ਕਪੂਰਥਲਾ 106, ਫਿਰੋਜ਼ਪੁਰ 'ਚ 102, ਫਾਜ਼ਿਲਕਾ 101, ਬਠਿੰਡਾ 'ਚ 100, ਬਰਨਾਲਾ 'ਚ 64, ਮਾਨਸਾ 'ਚ 48 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 4313 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 1530 ਤੋਂ ਵੱਧ ਮਾਮਲੇ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 157 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਅੰਮ੍ਰਿਤਸਰ 'ਚ ਕੋਰੋਨਾ ਦਾ ਕਹਿਰ ਜਾਰੀ, 14 ਹੋਰ ਪਾਜ਼ੇਟਿਵ ਮਾਮਲੇ ਆਏ ਸਾਹਮਣੇ
NEXT STORY