ਸੁਲਤਾਨਪੁਰ ਲੋਧੀ (ਸੋਢੀ)— ਪੰਜਾਬ 'ਚ ਲਗਾਤਾਰ ਕੋਰੋਨਾ ਵਾਇਰਸ ਦਾ ਪ੍ਰਭਾਵ ਵੱਧਦਾ ਜਾ ਰਿਹਾ ਹੈ। ਇਸ ਦੇ ਮਾਰੂ ਪ੍ਰਭਾਵ ਤੋਂ ਬਚਣ ਲਈ ਜਿੱਥੇ ਸਰਕਰਾਂ ਵੱਲੋਂ ਕਰਫਿਊ ਲਗਾ ਕੇ ਲੋੜੀਂਦੇ ਕਦਮ ਚੁੱਕੇ ਹਨ, ਉਥੇ ਹੀ ਪ੍ਰਸ਼ਾਸਨ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਪਿੰਡਾਂ ਅਤੇ ਸ਼ਹਿਰਾਂ 'ਚ ਸੈਨੇਟਾਈਜ਼ਰ ਕਰਕੇ ਇਸ ਬੀਮਾਰੀ ਤੋਂ ਬਚਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਕੋਰੋਨਾ ਨਾਲ ਮਰੇ ਹਰਭਜਨ ਦਾ ਇਕੱਲੇ ਪੁੱਤ ਨੇ ਕੀਤਾ ਸਸਕਾਰ, ਸ਼ਮਸ਼ਾਨ ਘਾਟ 'ਚ ਨਹੀਂ ਪੁੱਜਾ ਪਰਿਵਾਰ
ਇਸੇ ਤਹਿਤ ਅੱਜ ਕੋਰੋਨਾ ਵਾਇਰਸ ਤੋਂ ਬਚਾਅ ਲਈ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ 'ਚ ਪਿੰਡ ਸੀਚੇਵਾਲ ਦੇ ਨੌਜਵਾਨਾਂ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀਆਂ ਪਰਕਰਮਾ ਨੂੰ ਪ੍ਰੈਸ਼ਰ ਵਾਲੇ ਪੰਪ ਨਾਲ ਸਪਰੇਅ ਕਰਕੇ ਸੈਨੇਟਾਈਜ਼ਰ ਕਰਨ ਦੀ ਸੇਵਾ ਨਿਭਾਈ ਗਈ।
ਇਹ ਵੀ ਪੜ੍ਹੋ: ਕੋਰੋਨਾ ਦੇ ਡਰੋਂ ਰੋਪੜ 'ਚ 424 ਪਿੰਡਾਂ ਨੇ ਖੁਦ ਨੂੰ ਕੀਤਾ ਸੀਲ
ਸੇਵਾਦਾਰਾਂ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਦੇ ਦਰਸ਼ਨਾਂ ਲਈ ਆਉਂਦੀ ਸੰਗਤ ਦੇ ਮੱਦੇਨਜਰ ਅੱਜ ਗੁਰਦੁਆਰਾ ਸਾਹਿਬ ਕੰਪਲੈਕਸ ਅਤੇ ਪਵਿੱਤਰ ਵੇਈਂ ਦੇ ਪੌੜ ਆਦਿ ਨੂੰ ਸੈਨੇਟਾਈਜ਼ਰ ਕੀਤਾ ਗਿਆ।
ਇਹ ਵੀ ਪੜ੍ਹੋ: ਡੰਡਿਆਂ ਨਾਲ ਕੁੱਟਣ ਵਾਲੇ ਪੁਲਸ ਮੁਲਾਜ਼ਮ ਇਸ ASI ਤੋਂ ਸਿੱਖਣ ਸਬਕ, ਇੰਝ ਭਰ ਰਿਹੈ ਗਰੀਬਾਂ ਦਾ ਢਿੱਡ
ਕੋਰੋਨਾ ਕਰਕੇ ਹੁਣ ਤੱਕ ਹੋਈਆਂ ਪੰਜਾਬ 'ਚ 4 ਮੌਤਾਂ
ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਪੰਜਾਬ 'ਚ ਵੀ ਵੱਧਦਾ ਜਾ ਰਿਹਾ ਹੈ। ਪੰਜਾਬ 'ਚੋਂ ਹੁਣ ਤੱਕ 41 ਕੇਸ ਪਾਜ਼ੀਟਿਵ ਪਾਏ ਗਏ ਹਨ, ਜਿਨ੍ਹਾਂ 'ਚੋਂ ਚਾਰ ਦੀ ਕੋਰੋਨਾ ਦੇ ਕਾਰਨ ਮੌਤ ਹੋ ਗਈ ਹੈ। ਇਨ੍ਹਾਂ 'ਚ ਸਭ ਤੋਂ ਵੱਧ ਨਵਾਂਸ਼ਹਿਰ (ਜ਼ਿਲਾ ਸ਼ਹੀਦ ਭਗਤ ਸਿੰਘ ਨਗਰ) ਦੇ 19, ਐੱਸ. ਏ. ਐੱਸ. ਨਗਰ (ਮੋਹਾਲੀ) ਦੇ 7, ਹੁਸ਼ਿਆਰਪੁਰ ਦੇ 6, ਜਲੰਧਰ ਦੇ 5, ਪਟਿਆਲਾ 1, ਲੁਧਿਆਣਾ 2 ਅਤੇ ਅੰਮ੍ਰਿਤਸਰ ਦਾ 1 ਮਾਮਲਾ ਸਾਹਮਣੇ ਆਇਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵਧਿਆ ਕੋਰੋਨਾ ਦਾ ਕਹਿਰ, ਚੌਥੀ ਮੌਤ
ਵਿਦੇਸ਼ਾਂ ਤੋਂ ਆਏ 95,000 ਐੱਨ. ਆਰ. ਆਈ., ਕਈ 'ਹੋਮ ਆਈਸੋਲੇਟ' 'ਚ : ਕੈਪਟਨ
NEXT STORY