ਹੁਸ਼ਿਆਰਪੁਰ/ਦਸੂਹਾ (ਘੁੰਮਣ,ਝਾਵਰ)— ਹੁਸ਼ਿਆਰਪੁਰ ਜ਼ਿਲ੍ਹੇ 'ਚ ਬੀਤੇ ਦਿਨ ਕੋਰੋਨਾ ਵਾਇਰਸ ਦੇ 6 ਨਵੇਂ ਪਾਜ਼ੇਟਿਵ ਮਰੀਜ਼ ਪਾਏ ਗਏ ਸਨ। ਸਿਵਲ ਸਰਜਨ ਡਾ. ਜਸਬੀਰ ਸਿੰਘ ਮੁਤਾਬਕ ਇਨ੍ਹਾਂ 'ਚੋਂ 4 ਮਰੀਜ਼ ਨੰਗਲੀ ਜਲਾਲਪੁਰ ਅਤੇ 1-1 ਮਰੀਜ਼ ਭੂੰਗਾ ਅਤੇ ਦਸੂਹਾ ਨੇੜੇ ਪੈਂਦੇ ਮੰਡ ਮੰਡੇਰ ਨਾਲ ਸਬੰਧਤ ਹੈ। ਜਿਸ ਦੇ ਨਾਲ ਹੀ ਜ਼ਿਲੇ 'ਚ ਪਾਜ਼ੇਟਿਵ ਮਰੀਜ਼ਾਂ ਦੀ ਕੁੱਲ ਗਿਣਤੀ 121 ਹੋ ਗਈ ਹੈ।
ਇਹ ਵਿਅਕਤੀ ਪੇਸ਼ੇ ਵਜੋਂ ਡਰਾਈਵਰ ਹੈ ਅਤੇ ਇਸ ਦਾ ਨਾਮ ਮਨਿੰਦਰ ਸਿੰਘ ਪੁੱਤਰ ਮਿੰਦਰ ਸਿੰਘ ਹੈ, ਜੋ ਗੁਜਰਾਤ ਵਿਖੇ ਡਰਾਈਵਰੀ ਦਾ ਕੰਮ ਕਰਦਾ ਹੈ। ਉਕਤ ਵਿਅਕਤੀ ਕੁਝ ਦਿਨ ਪਹਿਲਾਂ ਪਿੰਡ ਆਇਆ ਸੀ। 27 ਮਈ ਨੂੰ ਇਸ ਦਾ ਮੰਡ ਮੰਡੇਰ ਹਸਪਤਾਲ ਦੇ ਐੱਸ. ਐੱਮ. ਓ. ਡਾਕਟਰ ਐੱਸ. ਪੀ. ਸਿੰਘ ਸਿਹਤ ਅਧਿਕਾਰੀ ਪ੍ਰਮੋਦ ਗਿੱਲ ਨੇ ਸੈਂਪਲ ਲਿਆ ਸੀ, ਜਿਸ ਦੀ ਰਿਪੋਰਟ ਬੀਤੇ ਦਿਨ ਪਾਜ਼ੇਟਿਵ ਪਾਈ ਗਈ।
ਇਹ ਵੀ ਪੜ੍ਹ੍ਰੋ: ਜਲੰਧਰ 'ਚ 'ਕੋਰੋਨਾ' ਦਾ ਕਹਿਰ ਜਾਰੀ, ਐਤਵਾਰ ਨੂੰ ਦਿਨ ਚੜ੍ਹਦੇ ਮਿਲੇ 2 ਨਵੇਂ ਕੇਸ
ਜਸਬੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ 'ਚ ਸ਼ਨੀਵਾਰ 137 ਨਵੇਂ ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਹਨ। ਇਸ ਤਰ੍ਹਾਂ ਜ਼ਿਲ੍ਹੇ 'ਚ ਹੁਣ ਤੱਕ 2368 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਹਨ ਅਤੇ 2005 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਜਦਕਿ 213 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ਅਤੇ ਹੁਣ ਤੱਕ 29 ਸੈਂਪਲ ਇਨਵੈਲਿਡ ਪਾਏ ਗਏ ਹਨ।
ਇਹ ਵੀ ਪੜ੍ਹ੍ਰੋ: ਨਿੱਜੀ ਹਸਪਤਾਲ 'ਚ ਡਾਕਟਰ ਦੀ ਗੁੰਡਾਗਰਦੀ, ਮਰੀਜ਼ ਤੇ ਪੁਲਸ ਨੂੰ ਧੱਕੇ ਮਾਰ ਕੱਢਿਆ ਬਾਹਰ
ਇਹ ਵੀ ਪੜ੍ਹ੍ਰੋ: ਰੇਲ ਪ੍ਰਸ਼ਾਸਨ ਨੇ ਖਿੱਚੀ ਤਿਆਰੀ, ਕੱਲ੍ਹ ਤੋਂ ਚੱਲਣਗੀਆਂ ਇਹ ਟਰੇਨਾਂ, ਇੰਝ ਹੋਵੇਗੀ ਯਾਤਰੀਆਂ ਦੀ ਐਂਟਰੀ
ਮਾਸਕ ਨਾ ਪਾਇਆ ਤਾਂ ਹੋਵੇਗਾ 500 ਰੁਪਏ ਜੁਰਮਾਨਾ
ਸਿਵਲ ਸਰਜਨ ਨੇ ਜ਼ਿਲਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਘਰਾਂ 'ਚੋਂ ਨਿਕਲਦੇ ਸਮੇਂ ਫੇਸ ਮਾਸਕ ਦਾ ਇਸਤੇਮਾਲ ਯਕੀਨੀ ਬਨਾਉਣ। ਬਿਨ੍ਹਾਂ ਮਾਸਕ ਘੁੰਮਣ ਵਾਲੇ ਵਿਅਕਤੀ ਨੂੰ 500 ਰੁਪਏ ਜੁਰਮਾਨਾ ਅਤੇ ਜਿਨ੍ਹਾਂ ਲੋਕਾਂ ਨੂੰ ਘਰਾਂ 'ਚ ਇਕਾਂਤਵਾਸ ਵਿਚ ਰੱਖਿਆ ਗਿਆ ਹੈ, ਜੇਕਰ ਉਹ ਇਸ ਦੀ ਉਲੰਘਣਾ ਕਰਦੇ ਹਨ ਤਾਂ 2 ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਬੱਸਾਂ, ਕਾਰਾਂ ਅਤੇ ਦੋਪਹੀਆ ਵਾਹਨਾਂ 'ਤੇ ਸਫ਼ਰ ਕਰਦੇ ਸਮੇਂ ਵੀ ਮਾਸਕ ਪਾਉਣਾ ਜ਼ਰੂਰੀ ਹੈ। ਉਨ੍ਹਾਂ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਕੋਰੋਨਾ ਦੇ ਕਹਿਰ ਤੋਂ ਬਚਣ ਲਈ ਵਾਰ-ਵਾਰ ਹੱਥ ਧੋਤੇ ਜਾਣ ਅਤੇ ਸੈਨੀਟਾਈਜ਼ਰ ਦਾ ਇਸਤੇਮਾਲ ਕੀਤਾ ਜਾਵੇ।
ਇਹ ਵੀ ਪੜ੍ਹ੍ਰੋ: ਪਤਨੀ ਨੂੰ ਪੇਕੇ ਘਰ ਨਾ ਲਿਜਾਉਣਾ ਪਤੀ ਨੂੰ ਪਿਆ ਮਹਿੰਗਾ, ਸਹੁਰਿਆਂ ਨੇ ਚਾੜ੍ਹਿਆ ਕੁਟਾਪਾ
ਪਾਕਿ ਦੇ ਲਾਹੌਰ 'ਚ ਫਸੇ ਸੰਤੋਖ ਸਿੰਘ ਨੇ ਭਾਰਤ ਤੇ ਪੰਜਾਬ ਸਰਕਾਰ ਕੋਲ ਵਤਨ ਵਾਪਸੀ ਲਈ ਲਗਾਈ ਗੁਹਾਰ
NEXT STORY