ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਕੋਰੋਨਾ ਵਾਇਰਸ ਦੇ ਵੱਧਦੇ ਪ੍ਰਕੋਪ ਨੂੰ ਦੇਖਦੇ ਹੋਏ ਜਿੱਥੇ ਪੰਜਾਬ ਸਰਕਾਰ ਵੱਲੋਂ ਅਣਮਿੱਥੇ ਸਮੇਂ ਲਈ ਕਰਫਿਊ ਦਾ ਐਲਾਨ ਕੀਤਾ ਹੋਇਆ ਹੈ, ਉਥੇ ਹੀ ਪੁਲਸ ਵੱਲੋਂ ਵੀ ਘਰੋਂ ਬਾਹਰ ਨਿਕਲਣ ਵਾਲੇ ਲੋਕਾਂ 'ਤੇ ਸਖਤੀ ਵਰਤੀ ਜਾ ਰਹੀ ਹੈ।

ਕੋਰੋਨਾ ਵਾਇਰਸ ਦੇ ਕਹਿਰ ਕਾਰਨ ਲੱਗੇ ਕਰਫਿਊ ਦੌਰਾਨ ਟਾਂਡਾ ਉੜਮੁੜ ਪੁਲਸ ਨੇ ਬੀਤੇ ਦਿਨ ਨਵ-ਵਿਆਹੁਤਾ ਜੋੜੇ 'ਤੇ ਵਿਆਹ ਦਾ ਸ਼ਗਨ ਪਾਉਂਦੇ ਹੋਏ ਮਾਮਲਾ ਦਰਜ ਕਰ ਲਿਆ। ਟਾਂਡਾ ਪੁਲਸ ਵੱਲੋਂ ਕਰੀਬ 20 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

ਕਰਫਿਊ ਦੌਰਾਨ ਡੀ. ਐੱਸ. ਪੀ. ਗੁਰਪ੍ਰੀਤ ਸਿੰਘ ਗਿੱਲ ਅਤੇ ਥਾਣਾ ਮੁਖੀ ਹਰਗੁਰਦੇਵ ਸਿੰਘ ਦੀ ਪੁਲਸ ਪਾਰਟੀ ਨੇ ਕਰਫਿਊ ਦੀ ਉਲੰਘਣਾ ਕਰਨ ਵਾਲੇ ਨਵ-ਵਿਆਹੁਤਾ ਜੋੜੀ, ਜੋ ਕਿ ਲੁਧਿਆਣਾ ਤੋਂ ਵਾਇਆ ਟਾਂਡਾ ਉੜਮੁੜ ਹੁੰਦੇ ਗੁਰਦਾਸਪੁਰ ਵਿਆਹੁਣ ਲਈ ਗਈ ਸੀ, ਜੋ ਵਾਪਸ ਆਉਂਦੇ ਟਾਂਡਾ ਪੁਲਸ ਅੜਿੱਕੇ ਆ ਗਈ।

ਇਨ੍ਹਾਂ ਖਿਲਾਫ ਕਰਫਿਊ ਦੀ ਉਲੰਘਣਾ ਕਰਨ ਦਾ ਮਾਮਲਾ ਦਰਜ ਕਰ ਲਿਆ ਹੈ। ਇਸ ਮੌਕੇ ਸਿਵਲ ਹਸਪਤਾਲ ਦੇ ਅਧਿਕਾਰੀਆਂ ਵੱਲੋਂ ਪੁਲਸ ਪਾਰਟੀ 'ਤੇ ਕੋਰੋਨਾ ਵਾਇਰਸ ਤੋਂ ਬਚਣ ਲਈ ਸਪਰੇਅ ਦਾ ਇਸਤੇਮਾਲ ਕੀਤਾ ਗਿਆ।

ਦੱਸ ਦੇਈਏ ਕਿ ਪੰਜਾਬ 'ਚ ਕੋਰੋਨਾ ਵਾਇਰਸ ਨਾਲ ਪੀੜਿਤ ਮਰੀਜ਼ਾਂ ਦੀ ਗਿਣਤੀ ਹੁਣ 29 ਹੋ ਗਈ ਹੈ। ਹਾਲਾਂਕਿ ਸੂਤਰਾਂ ਅਨੁਸਾਰ ਰਾਜ ਭਰ 'ਚ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਗਿਣਤੀ ਇਸ ਤੋਂ ਕਿਤੇ ਜ਼ਿਆਦਾ ਹੋ ਸਕਦੀ ਹੈ ਪਰ ਸਮਾਜ 'ਚ ਹੜਬੜਾਹਟ ਪੈਦਾ ਨਾ ਹੋ ਜਾਵੇ, ਇਸ ਲਈ ਜਾਣਕਾਰੀ ਸਰਵਜਨਕ ਕਰਨ 'ਚ ਪਰਹੇਜ਼ ਕੀਤਾ ਜਾ ਰਿਹਾ ਹੈ।

ਹਾਲਾਂਕਿ ਸਥਿਤੀ ਨੂੰ ਕਾਬੂ 'ਚ ਰੱਖਣ ਲਈ ਸਰਕਾਰ ਵੱਲੋਂ ਸਾਰੇ ਪ੍ਰਭਾਵੀ ਕਦਮ ਚੁੱਕੇ ਜਾ ਰਹੇ ਹਨ ਪਰ ਆਮ ਜਨਤਾ ਦੀ ਸਹਿਭਾਗਤਾ ਤੋਂ ਬਿਨਾਂ ਇਹ ਸੰਭਵ ਨਹੀਂ। ਪੰਜਾਬ 'ਚ ਅਜੇ ਤੱਕ ਜਿਨ੍ਹਾਂ ਕੁੱਲ 29 ਮਾਮਲਿਆਂ 'ਚ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਹੋਣ ਦੀ ਸੂਚਨਾ ਹੈ, ਉਨ੍ਹਾਂ 'ਚ ਸਭ ਤੋਂ ਜ਼ਿਆਦਾ 18 ਮਾਮਲੇ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਨਾਲ ਸਬੰਧਤ ਹਨ, ਇਨ੍ਹਾਂ 'ਚੋਂ ਇਕ ਮਰੀਜ਼ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਕੋਰੋਨਾ ਸੰਕਟ 'ਚ ਅੱਗੇ ਆਏ ਪੰਜਾਬ ਦੇ ਮੰਤਰੀ ਤੇ ਵਿਧਾਇਕ, ਦੇਣਗੇ ਇਕ ਮਹੀਨੇ ਦੀ ਤਨਖਾਹ
ਪੰਜਾਬ 'ਚ ਵਿਦੇਸ਼ ਤੋਂ ਪੁੱਜੇ 94 ਹਜ਼ਾਰ ਤੋਂ ਜ਼ਿਆਦਾ NRI, 30 ਹਜ਼ਾਰ ਨੂੰ ਰੱਖਿਆ ਇਕਾਂਤ 'ਚ
NEXT STORY