ਟਾਂਡਾ ਉੜਮੁੜ (ਵਰਿੰਦਰ ਪੰਡਿਤ, ਕੁਲਦੀਸ਼, ਮੋਮੀ)— ਪਿੰਡ ਨੰਗਲੀ (ਜਲਾਲਪੁਰ) 'ਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕ 'ਚ ਆਏ ਪਿੰਡ ਦੇ 10 ਵਿਆਕਤੀਆਂ ਦੇ ਅੱਜ ਸੈਂਪਲ ਲਏ ਗਏ ਹਨ। ਇਨ੍ਹਾਂ 'ਚ ਕੋਰੋਨਾ ਪਾਜ਼ੇਟਿਵ ਆਏ ਬਲਦੇਵ ਸਿੰਘ ਦੇ 6 ਪਰਿਵਾਰਕ ਮੈਂਬਰ ਅਤੇ ਪਿੰਡ ਦੇ 4 ਹੋਰ ਮੈਂਬਰ ਸ਼ਾਮਲ ਹਨ।
ਐੱਸ. ਐੱਮ .ਓ. ਡਾਕਟਰ ਕੇ. ਆਰ. ਬਾਲੀ ਦੀ ਅਗਵਾਈ 'ਚ ਪਹੁੰਚੀ ਸਰਕਾਰੀ ਹਸਪਤਾਲ ਟਾਂਡਾ ਦੀ ਟੀਮ ਨੋਡਲ ਅਫਸਰ ਡਾਕਟਰ ਹਰਪ੍ਰੀਤ ਸਿੰਘ, ਡਾਕਟਰ ਕਰਨ ਵਿਰਕ, ਡਾਕਟਰ ਰਵੀ ਕੁਮਾਰ, ਸ਼ਵਿੰਦਰ ਸਿੰਘ ਆਦਿ ਨੇ ਸੁਰੱਖਿਅਤ ਤਰੀਕੇ ਨਾਲ ਵਾਇਰਸ ਦੀ ਰੋਕਥਾਮ ਲਈ ਅੱਜ ਸਵੇਰੇ ਪਿੰਡ 'ਚੋਂ ਇਨ੍ਹਾਂ ਪਿੰਡ ਵਾਸੀਆਂ ਨੂੰ ਟੈਸਟ ਲਏ ਦਸੂਹਾ ਦੇ ਸਰਕਾਰੀ ਹਸਪਤਾਲ 'ਚ ਲਿਜਾਇਆ ਗਿਆ। | ਡਾ. ਬਾਲੀ ਨੇ ਦੱਸਿਆ ਕਿ ਬੀਤੇ ਦਿਨ ਲਈ ਪਿੰਡ ਦੇ 12 ਹੋਰਨਾਂ ਵਾਸੀਆਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਮੁੜ 'ਕੋਰੋਨਾ' ਦਾ ਧਮਾਕਾ, 6 ਨਵੇਂ ਪਾਜ਼ੇਟਿਵ ਕੇਸ ਆਏ ਸਾਹਮਣੇ
ਡਾਕਟਰ ਬਾਲੀ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਘਰਾਂ ਤੋਂ ਜ਼ਰੂਰੀ ਕੰਮ ਲਈ ਬਾਹਰ ਨਿਕਲਣ ਵਾਲੇ ਹਰ ਵਿਅਕਤੀ ਲਈ ਮੂੰਹ 'ਤੇ ਮਾਸਕ ਲਗਾਉਣਾ ਜ਼ਰੂਰੀ ਹੈ ਅਤੇ ਜੇਕਰ ਕੋਈ ਇਸ ਦੀ ਪਾਲਣਾ ਨਹੀਂ ਕਰਦਾ ਤਾਂ ਉਸ ਨੂੰ 200 ਰੁਪਏ ਜ਼ੁਰਮਾਨਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਜਨਤਕ ਸਥਾਨਾਂ 'ਤੇ ਥੁੱਕਣ ਵਾਲੇ ਵਿਅਕਤੀ ਨੂੰ 100 ਰੁਪਏ ਜ਼ੁਰਮਾਨਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੇ ਦਿਹਾਂਤ 'ਤੇ ਕੈਪਟਨ ਵੱਲੋਂ ਦੁੱਖ ਦਾ ਪ੍ਰਗਟਾਵਾ
ਇਹ ਵੀ ਪੜ੍ਹੋ: ਕਪੂਰਥਲਾ 'ਚੋਂ ਮਿਲਿਆ 'ਕੋਰੋਨਾ' ਦਾ ਇਕ ਹੋਰ ਪਾਜ਼ੇਟਿਵ ਕੇਸ
ਆਉਂਦੇ ਦਿਨਾਂ 'ਚ ਅਸਮਾਨੋਂ ਵਰ੍ਹੇਗੀ ਅੱਗ, ਪੰਜਾਬ ਸਣੇ ਇਨ੍ਹਾਂ ਸੂਬਿਆਂ ਲਈ ਰੈੱਡ ਅਲਰਟ ਜਾਰੀ
NEXT STORY