ਹੁਸ਼ਿਆਰਪੁਰ (ਘੁੰਮਣ)— ਜ਼ਿਲਾ ਹੁਸ਼ਿਆਰਪੁਰ ਲਈ ਇਕ ਚੰਗੀ ਹੈ ਕਿ ਪਿੰਡ ਮੋਰਾਂਵਾਲੀ ਦਾ ਵਸਨੀਕ ਗੁਰਪ੍ਰੀਤ ਸਿੰਘ ਕੋਰੋਨਾ 'ਤੇ ਫਤਿਹ ਪਾਉਣ 'ਚ ਕਾਮਯਾਬ ਹੋ ਗਿਆ ਹੈ। ਗੁਰਪ੍ਰੀਤ ਸਿੰਘ ਉਹੀ ਵਿਅਕਤੀ ਹੈ, ਜਿਸ ਦੇ ਪਿਤਾ ਦੀ ਕੋਰੋਨਾ ਵਾਇਰਸ ਕਾਰਨ ਇਲਾਜ ਦੌਰਾਨ ਮੌਤ ਹੋ ਗਈ ਸੀ। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਮੰਗਲਵਾਰ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਆਈਸੋਲੇਸ਼ਨ ਵਾਰਡ 'ਚ ਦਾਖਲ ਇਸ ਨੌਜਵਾਨ ਨੂੰ ਫੁੱਲ ਅਤੇ ਫਲ ਭੇਟ ਕਰਕੇ ਸੁਨਹਿਰੇ ਭਵਿੱਖ ਦੀ ਕਾਮਨਾ ਕਰਦੇ ਆਪਣੇ ਘਰ ਲਈ ਰਵਾਨਾ ਕੀਤਾ।
ਗੁਰਪ੍ਰੀਤ ਸਿੰਘ (33) ਸਵ. ਹਰਭਜਨ ਸਿੰਘ ਦਾ ਪੁੱਤਰ ਹੈ ਅਤੇ ਹੁਣ ਮੌਜੂਦਾ ਤੌਰ 'ਤੇ ਗੁਰਪ੍ਰੀਤ ਸਿੰਘ ਦੀ ਪਾਜ਼ੀਟਿਵ ਆਈ ਪਤਨੀ, ਮਾਤਾ ਅਤੇ ਇਕ ਗੁਆਂਢਣ ਆਈਸੋਲੇਸ਼ਨ ਵਾਰਡ 'ਚ ਦਾਖਲ ਹਨ। ਗੁਰਪ੍ਰੀਤ ਸਿੰਘ ਨੂੰ ਉਸ ਦੀ ਭੈਣ ਸੰਦੀਪ ਕੌਰ ਸਮੇਤ ਡੇਢ ਸਾਲ ਦਾ ਬੇਟਾ ਅਭਿਜੋਤ ਸਿੰਘ ਅਤੇ 6 ਸਾਲ ਦੀ ਬੇਟੀ ਹਰਲੀਨ ਕੌਰ ਲੈਣ ਲਈ ਆਏ ਸਨ। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਗੁਰਪ੍ਰੀਤ ਸਿੰਘ ਨੂੰ ਤੰਦਰੁਸਤ ਭਵਿੱਖ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਪਰਿਵਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ ਅਤੇ ਜੇਕਰ ਭਵਿੱਖ ਵਿਚ ਕਿਸੇ ਤਰ੍ਹਾਂ ਦੀ ਦਿੱਕਤ ਆਉਂਦੀ ਹੈ ਤਾਂ ਪ੍ਰਸ਼ਾਸਨ ਪਿੱਛੇ ਨਹੀਂ ਹਟੇਗਾ। ਉਨ੍ਹਾਂ ਗੁਰਪ੍ਰੀਤ ਸਿੰਘ ਨਾਲ ਉਸ ਦੇ ਪਿਤਾ ਦੀ ਮੌਤ 'ਤੇ ਦੁੱਖ ਵੀ ਸਾਂਝਾ ਕੀਤਾ।
ਇਹ ਵੀ ਪੜ੍ਹੋ ► 'ਕੋਰੋਨਾ' ਪ੍ਰਤੀ ਟਿੱਕ-ਟਾਕ 'ਤੇ ਜਾਗਰੂਕਤਾ ਫੈਲਾਉਣ ਵਾਲੇ ਹੋਣਗੇ ਸਨਮਾਨਤ, ਵਟਸਐਪ ਕਰੋ ਵੀਡੀਓ
ਇਹ ਵੀ ਪੜ੍ਹੋ ► ਬਾਵਾ ਹੈਨਰੀ ਤੋਂ ਬਾਅਦ ਹੁਣ ਵਿਧਾਇਕ ਸੁਸ਼ੀਲ ਰਿੰਕੂ ’ਤੇ ਵੀ ਕੋਰੋਨਾ ਦੀ ਦਹਿਸ਼ਤ ਛਾਈ
ਪਿਤਾ ਦਾ ਮੂੰਹ ਦੇਖਣਾ ਵੀ ਨਹੀਂ ਹੋਇਆ ਸੀ ਨਸੀਬ
ਇਸ ਮੌਕੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ 19 ਮਾਰਚ ਨੂੰ ਮੇਰੇ ਪਿਤਾ ਹਰਭਜਨ ਸਿੰਘ ਜੀ ਦੇ ਸੈਂਪਲ ਲਏ ਗਏ ਅਤੇ ਪਾਜ਼ੀਟਿਵ ਆਉਣ ਤੋਂ ਬਆਦ ਸਾਡੇ ਸਾਰੇ ਪਰਿਵਾਰ ਦੇ ਸੈਂਪਲ ਲਏ ਗਏ ਸਨ। ਬਾਅਦ 'ਚ ਅਸੀਂ ਵੀ ਪਾਜ਼ੀਟਿਵ ਪਾਏ ਗਏ ਸੀ। ਜਦੋਂ ਪਿਤਾ ਜੀ ਦੀ ਜ਼ਿਆਦਾ ਹਾਲਤ ਖਰਾਬ ਲੱਗੀ ਤਾਂ ਉਨ੍ਹਾਂ ਨੂੰ ਮੈਡੀਕਲ ਕਾਲਜ ਅਮ੍ਰਿਤਸਰ ਨੂੰ ਰੈਫਰ ਕਰ ਦਿੱਤਾ ਗਿਆ ਸੀ ਜਿੱਥੇ 29 ਮਾਰਚ ਨੂੰ ਉਨ੍ਹਾਂ ਦੀ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ ► ਕੋਰੋਨਾ ਵਾਇਰਸ ਕਾਰਨ ਹੁਸ਼ਿਆਰਪੁਰ ਦੇ ਵਿਅਕਤੀ ਦੀ ਅਮਰੀਕਾ ’ਚ ਮੌਤ
ਉਨ੍ਹਾਂ ਦੱਸਿਆ ਕਿ ਪਿਤਾ ਦੀ ਮੌਤ ਦੀ ਖਬਰ ਸੁਣ ਕੇ ਸਾਰੇ ਪਰਿਵਾਰ ਨੂੰ ਬਹੁਤ ਵੱਡਾ ਸਦਮਾ ਲੱਗਿਆ ਸੀ ਜਦ ਕਿ ਮੇਰੀ ਮਾਤਾ, ਮੇਰੀ ਪਤਨੀ ਅਤੇ ਬੱਚੇ ਸਾਰੇ ਹੀ ਅਸੀਂ ਆਈਸੋਲੇਸ਼ਨ ਵਾਰਡ 'ਚ ਦਾਖਲ ਰਹੇ ਅਤੇ ਆਪਣੇ ਪਿਤਾ ਦਾ ਮੂੰਹ ਵੀ ਦੇਖਣਾ ਨਸੀਬ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਜੋ ਵਾਹਿਗੁਰੂ ਨੂੰ ਮਨਜੂਰ ਹੋਣਾ ਸੀ, ਉਹੀ ਹੋਇਆ। ਹੁਣ ਤਾ ਮੈਂ ਸਾਰੇ ਲੋਕਾਂ ਇਹ ਹੀ ਕਹਾਂਗਾ ਜਿਸ ਤਰ੍ਹਾਂ ਸਿਹਤ ਵਿਭਾਗ ਅਤੇ ਸਰਕਾਰ ਵੱਲੋਂ ਨਿਰਦੇਸ਼ ਜਾਰੀ ਕੀਤੇ ਹਨ, ਉਸੇ ਤਰ੍ਹਾਂ ਹੀ ਰਿਹਾ ਜਾਵੇ। ਇਹੋ ਹੀ ਕੋਰੋਨਾ ਦਾ ਇਲਾਜ ਹੈ ਅਤੇ ਡਰਨ ਦੀ ਜਰੂਰਤ ਨਹੀਂ ਹੈ ਸਗੋਂ ਜਾਗਰੂਕ ਹੋਣ ਚਾਹੀਦਾ ਹੈ ।
ਇਹ ਵੀ ਪੜ੍ਹੋ ► ਕੋਰੋਨਾ ਵਾਇਰਸ ਨੂੰ ਲੈ ਕੇ ਮੋਹਾਲੀ ਤੇ ਜਲੰਧਰ ਤੋਂ ਰੈਪਿਡ ਟੈਸਟਿੰਗ ਸ਼ੁਰੂ, 15 ਮਿੰਟ 'ਚ ਆਵੇਗੀ ਰਿਪੋਰਟ
ਡਿਪਟੀ ਕਮਿਸ਼ਨਰ ਨੇ ਆਈਸੋਲੇਸ਼ਨ ਵਾਰਡ 'ਚ ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ ਵਜੋਂ ਸੇਵਾਵਾਂ ਨਿਭਾਉਣ ਵਾਲੇ ਹਸਪਤਾਲ ਦੇ ਕਰਮਚਾਰੀਆਂ ਦੀ ਸ਼ਲਾਘਾ ਕਰਦੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਸੰਤੁਸ਼ਟੀ ਹੈ ਕਿ ਉਨ੍ਹਾਂ ਵੱਲੋਂ ਤਨਦੇਹੀ ਨਾਲ ਨਿਭਾਈ ਡਿਊਟੀ ਸਦਕਾ ਇਕ ਮਰੀਜ਼ ਸਿਹਤਯਾਬ ਹੋ ਚੁੱਕਾ ਹੈ ਅਤੇ ਬਾਕੀ ਉਕਤ ਤਿੰਨ ਸਿਹਤਯਾਬੀ ਵੱਲ ਵੱਧ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਨ ਆਸ ਹੈ ਕਿ ਬਾਕੀ ਦੇ ਤਿੰਨ ਮਰੀਜ਼ਾਂ ਦੇ ਸੈਂਪਲ ਵੀ ਨੈਗੇਟਿਵ ਆਉਣਗੇ ਅਤੇ ਉਹ ਵੀ ਖੁਸ਼ੀ-ਖੁਸ਼ੀ ਆਪਣੇ ਘਰਾਂ ਨੂੰ ਜਾਣਗੇ।
ਇਹ ਵੀ ਪੜ੍ਹੋ ► ਕੋਰੋਨਾ 'ਤੇ ਜੰਗ ਜਿੱਤਣ ਵਾਲੇ ਨਵਾਂਸ਼ਹਿਰ ਦੇ ਇਨ੍ਹਾਂ ਭਰਾਵਾਂ ਨੇ ਸਾਂਝੀਆਂ ਕੀਤੀਆਂ ਇਹ ਗੱਲਾਂ
ਰਿਆਤ ਨੇ ਸਮੁੱਚੇ ਸਿਹਤ ਵਿਭਾਗ ਦੀ ਹੌਸਲਾ ਅਫਜ਼ਾਈ ਕਰਦੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਨਿਭਾਈ ਜਾ ਰਹੀ ਜਨੂੰਨੀ ਡਿਊਟੀ ਸਦਕਾ ਪਿਛਲੇ 13 ਦਿਨਾਂ ਤੋਂ ਜ਼ਿਲੇ 'ਚ ਕੋਈ ਵੀ ਪਾਜ਼ੀਟਿਵ ਕੇਸ ਸਾਹਮਣੇ ਨਹੀਂ ਆਇਆ। ਉਨ੍ਹਾਂ ਕਿਹਾ ਕਿ ਹੋਮ ਕੁਆਰੰਟਾਈਨ ਕੀਤੇ ਵਿਅਕਤੀ ਵੀ ਆਪਣੀ ਜ਼ਿੰਮੇਵਾਰੀ ਸਮਝਦਿਆਂ ਪਹਿਲਾਂ ਦੀ ਤਰ੍ਹਾਂ ਹੀ ਘਰਾਂ 'ਚ ਰਹਿਣ। ਉਨ੍ਹਾਂ ਆਸ ਪ੍ਰਗਟਾਈ ਕਿ ਇਕਜੁੱਟਤਾ ਨਾਲ ਜਲਦੀ ਹੀ ਕੋਰੋਨਾ ਖਿਲਾਫ ਜੰਗ ਜਿੱਤ ਲਈ ਜਾਵੇਗੀ। ਇਸ ਮੌਕੇ ਸਿਵਲ ਸਰਜਨ ਡਾ. ਜਸਵੀਰ ਸਿੰਘ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਨੋਡਲ ਅਫ਼ਸਰ ਡਾ. ਸੈਲੇਸ਼, ਡਾ. ਸਤਪਾਲ ਗੋਜਰਾ, ਐੱਸ. ਐੱਮ. ਓ. ਡਾ. ਜਸਵਿੰਦਰ ਸਿੰਘ, ਐੱਮ. ਡੀ. ਡਾ. ਜਸਬੀਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ ► ਕਰਫਿਊ ਦੀ ਮਿਆਦ ਵੱਧਣ 'ਤੇ ਜਲੰਧਰ ਪੁਲਸ ਹੋਈ ਸਖਤ, ਪੁਲਸ ਕਮਿਸ਼ਨਰ ਨੇ ਦਿੱਤੇ ਇਹ ਹੁਕਮ
ਫੀਸ ਮੰਗਣ ਵਾਲੇ ਸਕੂਲਾਂ ਦੇ ਖਿਲਾਫ ਨੋਟਿਸ ਜਾਰੀ, ਜਵਾਬ ਨਾ ਦੇਣ ’ਤੇ ਐੱਨ.ਓ.ਸੀ. ਹੋ ਸਕਦੀ ਹੈ ਰੱਦ
NEXT STORY