ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਕੋਰੋਨਾ ਵਾਇਰਸ ਦੇ ਕਾਰਨ ਹੁਣ ਟਾਂਡਾ 'ਚ ਇਕ ਵਿਅਕਤੀ ਦੀ ਮੌਤ ਹੋ ਗਈ। ਟਾਂਡਾ ਦੇ ਪਿੰਡ ਨੰਗਲੀ ਜਲਾਲਪੁਰ ਦੇ ਰਹਿਣ ਵਾਲੇ ਵਿਅਕਤੀ ਲਖਵਿੰਦਰ ਸਿੰਘ ਦੀ ਜਲੰਧਰ ਦੇ ਹਸਪਤਾਲ 'ਚ ਮੌਤ ਹੋ ਗਈ। ਉਸ ਦੀ ਰਿਪੋਰਟ ਅੱਜ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ। ਰਿਪੋਰਟ ਕੋਰੋਨਾ ਪਾਜ਼ੇਟਿਵ ਆਉਣ ਕਾਰਨ ਪਿੰਡ ਦੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਕਪੂਰਥਲਾ ਦੇ ਭੁਲੱਥ 'ਚ ਕੋਰੋਨਾ ਕਾਰਨ ਪਹਿਲੀ ਮੌਤ, ਮਰਨ ਤੋਂ ਬਾਅਦ ਰਿਪੋਰਟ ਆਈ ਪਾਜ਼ੇਟਿਵ
ਜਾਣਕਾਰੀ ਅਨੁਸਾਰ ਮ੍ਰਿਤਕ ਲਖਵਿੰਦਰ ਸਿੰਘ ਪੁੱਤਰ ਚਰਨ ਸਿੰਘ ਨੂੰ ਕਿਡਨੀ ਦੀ ਬੀਮਾਰੀ ਕਰਕੇ ਬੀਤੇ ਦਿਨੀਂ ਜਲੰਧਰ ਦੇ ਨਿੱਜੀ ਹਸਪਤਾਲ 'ਚ ਲਿਆਂਦਾ ਗਿਆ ਸੀ। ਇਥੋਂ ਉਸ ਨੂੰ ਸਰਕਾਰੀ ਹਸਪਤਾਲ ਜਲੰਧਰ 'ਚ ਰੈਫਰ ਕਰ ਦਿੱਤਾ ਗਿਆ। ਇਥੇ ਇਲਾਜ ਦੌਰਾਨ ਬੀਤੀ ਰਾਤ ਉਸ ਦੀ ਮੌਤ ਹੋ ਗਈ। ਹਸਪਤਾਲ ਵੱਲੋਂ ਉਸ ਦੀ ਕੋਰੋਨਾ ਜਾਂਚ ਲਈ ਸੈਂਪਲ ਲਏ ਗਏ ਸਨ, ਜਿਸ ਦੀ ਰਿਪੋਰਟ ਅੱਜ ਪਾਜ਼ੇਟਿਵ ਪਾਈ ਗਈ ਹੈ। ਹਸਪਤਾਲ ਪ੍ਰਬੰਧਕਾਂ ਵੱਲੋਂ ਲਏ ਗਏ ਕੋਰੋਨਾ ਟੈਸਟ ਦੀ ਰਪੋਰਟ ਪਾਜ਼ੇਟਿਵ ਆਉਣ ਕਾਰਨ ਪ੍ਰੇਸ਼ਾਨੀ ਵੱਧ ਗਈ।
ਜਾਣਕਾਰੀ ਅਨੁਸਾਰ ਸਿਹਤ ਮਹਿਮਕੇ ਦੀ ਟੀਮ ਵੱਲੋਂ ਪੂਰੀ ਸਖਤੀ ਦੇ ਨਾਲ ਮ੍ਰਿਤਕ ਦਾ ਪਿੰਡ 'ਚ ਹੀ ਸੰਸਕਾਰ ਕੀਤਾ ਗਿਆ। ਦੱਸਣਯੋਗ ਹੈ ਕਿ ਇਹ ਹੁਸ਼ਿਆਰਪੁਰ 'ਚ ਕੋਰੋਨਾ ਕਾਰਨ ਹੋਈ ਪੰਜਵੀਂ ਮੌਤ ਹੈ ਜਦਕਿ ਪੰਜਾਬ 'ਚ ਕੋਰੋਨਾ ਕਾਰਨ ਹੋਈਆਂ ਮੌਤਾਂ ਦਾ ਅੰਕੜਾ 38 ਤੱਕ ਪਹੁੰਚ ਗਿਆ ਹੈ।
ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਅਹਿਮ ਖਬਰ, ਸ਼ਹਿਰ 'ਚ ਛੋਟ ਸਬੰਧੀ ਡੀ. ਸੀ. ਨੇ ਜਾਰੀ ਕੀਤੇ ਇਹ ਨਵੇਂ ਹੁਕਮ
ਦੋਰਾਹਾ 'ਚ ਕੋਰੋਨਾ ਦਾ ਕਹਿਰ ਜਾਰੀ, 4 ਹੋਰ ਪਾਜ਼ੇਟਿਵ ਮਰੀਜ਼ ਮਿਲੇ
NEXT STORY