ਹੁਸ਼ਿਆਰਪੁਰ/ਅੰਮ੍ਰਿਤਸਰ (ਦਲਜੀਤ ਸ਼ਰਮਾ)— ਹੁਸ਼ਿਆਰਪੁਰ ਦੇ ਰਹਿਣ ਵਾਲੇ ਅਸ਼ੋਕ ਕੁਮਾਰ ਨੇ ਕੋਰੋਨਾ ਵਾਇਰਸ ਨੂੰ ਮਾਤ ਦੇ ਦਿੱਤੀ ਹੈ। ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਦਾਖਲ 55 ਸਾਲਾ ਅਸ਼ੋਕ ਕੁਮਾਰ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਅੱਜ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
ਜਾਣਕਾਰੀ ਮੁਤਾਬਕ ਹੁਸ਼ਿਆਰਪੁਰ ਦੇ ਅਸ਼ੋਕ ਕੁਮਾਰ ਦੀ ਰਿਪੋਰਟ ਪਾਜ਼ੇਟਵਿ ਆਉਣ ਤੋਂ ਬਾਅਦ ਉਸ ਦੀ ਹਾਲਤ ਕਾਫੀ ਗੰਭੀਰ ਹੋ ਗਈ ਸੀ। ਹੁਸ਼ਿਆਰਪੁਰ ਪ੍ਰਸ਼ਾਸਨ ਵੱਲੋਂ 2 ਮਈ ਨੂੰ ਉਸ ਨੂੰ ਗੁਰੂ ਨਾਨਕ ਦੇਵ ਹਪਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਦਾਖਲ ਕਰਵਾਇਆ ਗਿਆ ਸੀ। ਮਰੀਜ਼ ਦਾ ਇਲਾਜ ਕਰਨ ਵਾਲੇ ਡਾਕਟਰ ਨੇ ਦੱਸਿਆ ਕਿ ਅਸ਼ੋਕ ਕੁਮਾਰ ਨੂੰ ਪਹਿਲਾਂ ਕੁਝ ਦਿਨ ਆਕਸੀਜ਼ਨ ਦੀ ਲੋੜ ਸੀ ਕਿਉਂਕਿ ਉਸ ਨੂੰ ਸਾਹ ਲੈਣ 'ਚ ਬਾਰੀ ਦਿੱਕਤ ਹੋ ਰਹੀ ਸੀ ਪਰ ਬਾਅਦ 'ਚ ਹੌਲੀ-ਹੌਲੀ ਉਸ ਦੀ ਹਾਲਤ 'ਚ ਸੁਧਾਰ ਹੋਣ ਲੱਗਾ। ਹੁਣ ਰਿਪੋਰਟ ਨੈਗੇਟਿਵ ਆਉਣ ਉਸ ਨੂੰ ਛੁੱਟੀ ਦੇ ਦਿੱਤੀ ਗਈ ਹੈ।
ਦੱਸਣਯੋਗ ਹੈ ਕਿ ਗੁਰੂ ਨਾਨਕ ਦੇਵ ਹਸਪਤਾਲ ਦੇ ਮੈਡੀਸਿਨ ਵਿਭਾਗ ਦੇ ਡਾਕਟਰਾਂ ਵੱਲੋਂ ਅਜੇ ਤੱਕ ਅੰਮ੍ਰਿਤਸਰ ਸਮੇਤ ਹੁਸ਼ਿਆਰਪੁਰ ਪਠਾਨਕੋਟ ਆਦਿ ਜ਼ਿਲਿਆਂ ਦੇ 250 ਦੇ ਕਰੀਬ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦਾ ਇਲਾਜ ਕਰਕੇ ਉਨ੍ਹਾਂ ਜੀ ਰਿਪੋਰਟ ਨੈਗੇਟਿਵ ਆਈ ਹੈ। ਸਰਕਾਰ ਵੱਲੋਂ ਇਸ ਸਬੰਧ 'ਚ ਡਾਕਟਰਾਂ ਦੀ ਕਈ ਵਾਰ ਪ੍ਰਸ਼ੰਸਾ ਕੀਤੀ ਗਈ ਹੈ।
ਚੀਫ਼ ਸੈਕਟਰੀ ਦੇ ਬਾਈਕਾਟ ਦਾ ਐਲਾਨ ਹਵਾ-ਹਵਾਈ, ਮੰਤਰੀਆਂ ਨਾਲ ਹੋਈ ਬੈਠਕ
NEXT STORY