ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਪਿੰਡ ਨੰਗਲੀ (ਜਲਾਲਪੁਰ) 'ਚ ਤਿੰਨ ਆਖਰੀ ਮਰੀਜ਼ਾਂ ਦੇ ਠੀਕ ਹੋਣ ਤੋਂ ਬਾਅਦ ਕੋਰੋਨਾ ਮੁਕਤ ਹੋਏ ਪਿੰਡ ਵਾਸੀਆਂ ਲਈ ਅੱਜ ਹੋਰ ਰਾਹਤ ਭਰੀ ਖਬਰ ਹੈ। ਬੀਤੇ ਦਿਨ ਸਿਹਤ ਵਿਭਾਗ ਵੱਲੋਂ ਲਏ ਗਏ 71 ਪਿੰਡ ਵਾਸੀਆਂ ਦੇ ਟੈਸਟਾਂ ਦੀ ਰਿਪੋਰਟ ਵੀ ਅੱਜ ਨੈਗੇਟਿਵ ਆਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਐੱਸ. ਐੱਮ. ਓ. ਕੇ. ਆਰ. ਬਾਲੀ ਨੇ ਦੱਸਿਆ ਕਿ ਮਿਸ਼ਨ ਫਤਿਹ ਤਹਿਤ ਪਿੰਡ 'ਚ 29 ਪਾਜ਼ੇਟਿਵ ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪਿੰਡ ਆਪਣੇ ਘਰਾਂ 'ਚ ਪਰਤ ਆਏ ਸਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਠੀਕ ਹੋਏ ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕ 'ਚ ਆਏ ਲਗਭਗ ਸਬ ਲੋਕਾਂ ਦੇ ਟੈਸਟ ਕਰ ਲਏ ਗਏ ਹਨ ਅਤੇ ਜਿਨ੍ਹਾਂ 'ਚੋਂ ਸਬ ਦੀਆਂ ਰਿਪੋਰਟਾਂ ਨੇਗਟਿਵ ਆ ਚੁੱਕੀਆਂ ਹਨ।
ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲ ਦੀ ਟੀਮ ਨੋਡਲ ਅਫਸਰ ਡਾਕਟਰ ਹਰਪ੍ਰੀਤ ਸਿੰਘ, ਡਾਕਟਰ ਕਰਨ ਵਿਰਕ, ਡਾਕਟਰ ਰਵੀ ਕੁਮਾਰ, ਸ਼ਵਿੰਦਰ ਸਿੰਘ, ਰਵਿੰਦਰ ਸਿੰਘ, ਬਲਜੀਤ ਸਿੰਘ, ਹਰਵਿੰਦਰ ਸਿੰਘ ਅਤੇ ਗੁਰਜੀਤ ਸਿੰਘ ਦੀ ਟੀਮ ਕੋਰੋਨਾ ਚੇਨ ਤੋੜਨ ਵਿੱਚ ਸਫਲ ਹੋ ਗਈ ਹੈ . ਉਨ੍ਹਾਂ ਇਸ ਦੌਰਾਨ ਕੋਰੋਨਾ ਵਾਇਰਸ ਤੋਂ ਬਚਾਅ ਲਈ ਪਿੰਡ ਵਾਸੀਆਂ ਅਤੇ ਇਲਾਕੇ ਦੇ ਲੋਕਾਂ ਨੂੰ ਕਿਹਾ ਕਿ ਉਹ ਕੋਰੋਨਾ ਮਾਤ ਦੇਣ ਲਈ ਸਰਕਾਰੀ ਹਦਾਇਤਾਂ ਦਾ ਪਾਲਣ ਕਰਦੇ ਹੋਏ ਆਪੋ ਆਪਣੇ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਘਰ ਵਿੱਚ ਇਕਾਂਤਵਾਸ ਵਿਚ ਰੱਖਿਆ ਗਿਆ ਹੈ, ਉਸ ਦੀ ਉਲੰਘਣਾ ਕਰਨ ਵਾਲੇ ਨੂੰ 2 ਹਜ਼ਾਰ ਰੁਪਏ ਜੁਰਮਾਨਾ ਕੀਤਾ ਜਾਵੇਗਾ।
ਪ੍ਰੇਮੀ ਨੇ ਵਿਆਹ ਕਰਵਾਉਣ ਤੋਂ ਕੀਤਾ ਮਨ੍ਹਾ ਤਾਂ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ
NEXT STORY