ਗੜ੍ਹਸ਼ੰਕਰ (ਸ਼ੋਰੀ, ਅਮਰੀਕ)— ਹੁਸ਼ਿਆਰਪੁਰ ਦੇ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 'ਚ ਇਕ ਹੋਰ ਮਰੀਜ਼ ਦਾ ਵਾਧਾ ਹੋਇਆ ਹੈ। ਪ੍ਰਾਇਮਰੀ ਹੈਲਥ ਸੈਂਟਰ ਪੋਸੀ ਤੋਂ ਇੰਚਾਰਜ ਡਾਕਟਰ ਰਘੂਬੀਰ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤ ਇਲਾਕੇ ਦੇ ਪਿੰਡ ਖੁਰਾਲੀ (ਖੁਰਾਲਗੜ੍ਹ) 'ਚ ਇਕ ਵਿਅਕਤੀ ਦੇ ਕੋਰੋਨਾ ਪਾਜ਼ੇਟਿਵ ਕੇਸ ਪਾਇਆ ਗਿਆ ਹੈ।
ਇਹ ਵੀ ਪੜ੍ਹੋ; ਜਲੰਧਰ ਪੁਲਸ ਨੂੰ ਝਟਕਾ, ਨਾਕੇ ਦੌਰਾਨ ASI 'ਤੇ ਗੱਡੀ ਚੜ੍ਹਾਉਣ ਵਾਲੇ ਨੌਜਵਾਨ ਨੂੰ ਮਿਲੀ ਜ਼ਮਾਨਤ
ਗੜ੍ਹਸ਼ੰਕਰ ਦੇ ਪਿੰਡ ਖੁਰਾਲਗੜ੍ਹ ਸਾਹਿਬ ਦੇ ਮਹਾਰਾਸ਼ਟਰ ਤੋਂ ਪਰਤੇ ਤਿੰਨ ਵਿਅਕਤੀਆਂ ਦੇ ਕੋਰੋਨਾ ਟੈੱਸਟ ਲਈ ਨਮੂਨੇ ਲਏ ਗਏ ਸਨ, ਜਿੰਨਾਂ 'ਚੋਂ ਇਕ ਵਿਅਕਤੀ ਦਾ ਕੋਰੋਨਾ ਟੈੱਸਟ ਪਾਜ਼ੇਟਿਵ ਆਇਆ ਹੈ। ਡਾ. ਰਘੂਬੀਰ ਸਿੰਘ ਨੇ ਦੱਸਿਆ ਕਿ ਇਹ ਵਿਅਕਤੀ ਪਿਛਲੇ ਦਿਨੀਂ ਮੁੰਬਈ ਤੋਂ ਵਾਪਸ ਆਇਆ ਸੀ। ਇੰਦਰਜੀਤ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਦੇ ਪਾਜ਼ੇਟਿਵ ਆਉਣ 'ਤੇ ਅੱਜ ਉਸ ਨੂੰ ਖੁਰਾਲਗੜ੍ਹ ਦੀ ਡਿਸਪੈਂਸਰੀ ਤੋਂ ਹੁਸ਼ਿਆਰਪੁਰ ਦੇ ਸਰਕਾਰੀ ਸਰਕਾਰੀ ਹਸਪਤਾਲ 'ਚ ਸ਼ਿਫਟ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ; ਟਰੈਕਟਰ 'ਤੇ ਵਿਆਹ ਕੇ ਲਿਆਇਆ ਲਾੜੀ, ਨਜ਼ਾਰਾ ਦੇਖ ਪੁਲਸ ਨੇ ਵੀ ਇੰਝ ਕੀਤਾ ਸੁਆਗਤ (ਤਸਵੀਰਾਂ)
ਚੰਡੀਗੜ੍ਹ 'ਚ 'ਗੈਸ ਪਾਈਪ ਲਾਈਨ' ਹੋਈ ਲੀਕ, ਇਲਾਕੇ 'ਚ ਮਚੀ ਹਫੜਾ-ਦਫੜੀ
NEXT STORY