ਹੁਸ਼ਿਆਰਪੁਰ (ਘੁੰਮਣ, ਝਾਵਰ)— ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਸਬ ਡਿਵੀਜ਼ਨ ਦੇ ਇਕ ਕੋਰੋਨਾ ਪਾਜ਼ੇਟਿਵ ਵਿਅਕਤੀ ਦੀ ਮੌਤ ਹੋ ਜਾਣ ਨਾਲ ਜ਼ਿਲ੍ਹੇ 'ਚ ਕੋਰੋਨਾ ਨਾਲ ਮਰਨ ਵਾਲੇ ਮਰੀਜ਼ਾਂ ਦੀ ਕੁਲ ਗਿਣਤੀ 13 ਹੋ ਗਈ ਹੈ। ਇਸ ਦੇ ਨਾਲ ਹੀ 18 ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਜਿਨ੍ਹਾਂ 'ਚੋਂ 6 ਮੁਕੇਰੀਆਂ ਦੇ ਇਕ ਮ੍ਰਿਤਕ ਦੇ ਪਰਿਵਾਰ ਨਾਲ ਸਬੰਧਤ ਹਨ, 2 ਪਿੰਡ ਮਹਿਤਾਬਪੁਰ ਦੇ, 2 ਪ੍ਰਾਇਮਰੀ ਹੈਲਥ ਸੈਂਟਰ ਚੱਕੋਵਾਲ ਨਾਲ ਸਬੰਧਤ ਮਜ਼ਦੂਰ ਹਨ। ਇਨ੍ਹਾਂ ਅੰਕੜਿਆਂ ਨਾਲ ਪਾਜ਼ੇਟਿਵ ਮਰੀਜ਼ਾਂ ਦੀ ਕੁਲ ਗਿਣਤੀ 408 ਹੋ ਗਈ ਹੈ।
ਇਹ ਵੀ ਪੜ੍ਹੋ: ਬਾਦਲਾਂ ਨੂੰ ਵੱਡਾ ਝਟਕਾ, ਸੀਨੀਅਰ ਆਗੂ ਰਣਜੀਤ ਸਿੰਘ ਤਲਵੰਡੀ ਢੀਂਡਸਾ ਧੜੇ 'ਚ ਹੋਏ ਸ਼ਾਮਲ
ਕੋਰੋਨਾ ਨਾਲ ਮਰਨ ਵਾਲੇ ਵਿਅਕਤੀ ਦੀ ਪਛਾਣ ਦਸੂਹਾ ਦੇ ਮੁਹੱਲਾ ਬੰਤਾ ਸਿੰਘ ਕਾਲੋਨੀ ਦੇ ਨਿਵਾਸੀ ਨਰਿੰਦਰ ਕੁਮਾਰ (61) ਪੁੱਤਰ ਚੇਲਾ ਰਾਮ ਵਜੋ ਹੋਈ ਹੈ। ਉਕਤ ਵਿਅਕਤੀ ਕੁਝ ਦਿਨਾਂ ਤੋਂ ਬੀਮਾਰ ਚਲਿਆ ਆ ਰਿਹਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਦੇ ਐੱਸ. ਐੱਮ. ਓ. ਡਾ. ਦਵਿੰਦਰ ਪੁਰੀ ਨੇ ਦੱਸਿਆ ਕਿ ਇਸ ਮਰੀਜ਼ ਦੀ ਕੋਰੋਨਾ ਪਾਜ਼ੇਟਿਵ ਰਿਪੋਰਟ ਆਈ ਸੀ। ਇਸ ਸਮੇਂ ਉਹ ਗੁਰੂ ਨਾਨਕ ਹਸਪਤਾਲ ਅੰਮ੍ਰਿਤਸਰ ਵਿਖੇ ਦਾਖ਼ਲ ਸੀ, ਜਿੱਥੇ ਬੀਤੇ ਦਿਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਸਿੱਖਾਂ ਨਾਲ ਪੰਗਾ ਲੈ ਕੇ ਕਸੂਤਾ ਫਸਿਆ ਨੀਟੂ ਸ਼ਟਰਾਂਵਾਲਾ, ਕੰਨਾਂ ਨੂੰ ਹੱਥ ਲਾ ਮੰਗੀ ਮੁਆਫੀ
ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਉਕਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਸ਼ੱਕੀ ਮਰੀਜ਼ਾਂ ਦੇ 289 ਨਵੇਂ ਸੈਂਪਲ ਲਏ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਜ਼ਿਲੇ ਵਿਚ ਹੁਣ ਤੱਕ ਸ਼ੱਕੀ ਮਰੀਜ਼ਾਂ ਦੇ ਲਏ ਗਏ 24,380 ਸੈਂਪਲਾਂ 'ਚੋਂ 22,813 ਦੀ ਰਿਪੋਰਟ ਨੈਗੇਟਿਵ ਆਈ ਹੈ ਜਦਕਿ 1163 ਸੈਂਪਲਾਂ ਦੀ ਰਿਪੋਰਟ ਦਾ ਅਜੇ ਇੰਤਜ਼ਾਰ ਹੈ। ਜ਼ਿਲ੍ਹੇ 'ਚ ਸਰਗਰਮ ਕੇਸਾਂ ਦੀ ਗਿਣਤੀ 174 ਹੋ ਗਈ ਹੈ।
ਇਹ ਵੀ ਪੜ੍ਹੋ: ਢੀਂਡਸਾ ਨੂੰ ਨਹੀਂ ਕੈਪਟਨ ਦੇ ਹੁਕਮਾਂ ਦੀ ਪਰਵਾਹ, ਸ਼ਕਤੀ ਪ੍ਰਦਰਸ਼ਨ ''ਚ ਭੁੱਲੇ ਕੋਰੋਨਾ ਨਿਯਮ (ਵੀਡੀਓ)
ਸਿਵਲ ਸਰਜਨ ਨੇ ਜ਼ਿਲਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ 10 ਸਾਲ ਤੱਕ ਦੀ ਉਮਰ ਦੇ ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦਿਓ। ਘਰ ਤੋਂ ਨਿਕਲਦੇ ਸਮੇਂ ਫੇਸ ਮਾਸਕ ਦਾ ਇਸਤੇਮਾਲ ਯਕੀਨੀ ਬਣਾਇਆ ਜਾਵੇ ਅਤੇ ਆਪਣੇ ਹੱਥਾਂ ਨੂੰ ਸਾਬਣ ਨਾਲ ਵਾਰ-ਵਾਰ ਧੋਵੋ। ਸਮਾਜਿਕ ਦੂਰੀ ਦਾ ਵੀ ਵਿਸ਼ੇਸ਼ ਧਿਆਨ ਰੱਖੋ ਤਾਂ ਕਿ ਕੋਰੋਨਾ ਵਾਇਰਸ ਦੀ ਅੱਗੇ ਵਧਦੀ ਚੇਨ ਨੂੰ ਤੋੜਿਆ ਜਾ ਸਕੇ।
ਇਹ ਵੀ ਪੜ੍ਹੋ: ਪ੍ਰੇਮਿਕਾ ਦੀ ਜ਼ਿੱਦ, ਪ੍ਰੇਮੀ ਦੇ ਘਰ ਬਾਹਰ ਲਾਇਆ ਧਰਨਾ, 'ਮੇਰਾ ਇਹਦੇ ਨਾਲ ਵਿਆਹ ਕਰਵਾਓ' (ਵੀਡੀਓ)
ਇਹ ਵੀ ਪੜ੍ਹੋ: ਪੰਜਾਬੀ ਵਿਸ਼ੇ ਖ਼ਿਲਾਫ਼ ਪੰਜਾਬ ਵਕਫ ਬੋਰਡ ਵੱਲੋਂ ਪਾਸ ਕੀਤਾ ਮਤਾ ਕੈਪਟਨ ਨੇ ਕੀਤਾ ਰੱਦ
'ਖੁਸਰਿਆਂ' ਹੱਥ ਚੜ੍ਹਿਆ ਸੂਟ ਪਾ ਕੇ ਵਧਾਈ ਮੰਗਣ ਵਾਲਾ ਨੌਜਵਾਨ, ਫਿਰ ਜੋ ਹੋਇਆ...
NEXT STORY