ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ, ਜਸਵਿੰਦਰ)— ਟਾਂਡਾ ਬਲਾਕ ਦੇ ਪਿੰਡ ਕੰਧਾਲਾ ਸ਼ੇਖਾ ਨਾਲ ਸੰਬੰਧਤ ਇਕ ਬਜ਼ੁਰਗ ਵਿਅਕਤੀ ਦੀ ਮੌਤ ਤੋਂ ਬਾਅਦ ਉਸ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਲਗਭਗ 70 ਵਰ੍ਹਿਆਂ ਦੇ ਇਸ ਵਿਅਕਤੀ ਨੂੰ ਹੁਸ਼ਿਆਰਪੁਰ ਦੇ ਨਿੱਜੀ ਹਸਪਤਾਲ 'ਚ ਕਿਸੇ ਬੀਮਾਰੀ ਦੇ ਚਲਦੇ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ 7 ਅਗਸਤ ਨੂੰ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਵਿਦੇਸ਼ੀ ਧਰਤੀ ਨੇ ਖੋਹਿਆ ਮਾਪਿਆਂ ਦਾ ਇਕਲੌਤਾ ਕਮਾਊ ਪੁੱਤਰ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
ਇਸ ਦੌਰਾਨ ਸਰਕਾਰੀ ਤੰਤਰ ਅਤੇ ਨਿੱਜੀ ਹਸਪਤਾਲ ਦੀ ਲਾਪਰਵਾਹੀ ਦੇ ਚਲਦਿਆਂ ਬਜ਼ੁਰਗ ਦੇ ਕੋਰੋਨਾ ਟੈਸਟ ਲਈ ਲਏ ਗਏ ਨਮੂਨਿਆਂ ਦੀ ਰਿਪੋਰਟ ਆਉਣ ਤੋਂ ਪਹਿਲਾਂ ਹੀ ਲਾਸ਼ ਨੂੰ ਵਾਰਿਸਾਂ ਦੇ ਹਵਾਲੇ ਕਰ ਦਿੱਤਾ ਗਿਆ ਸੀ। ਉਸ ਦੇ ਪਰਿਵਾਰ ਨੇ ਉਸੇ ਦਿਨ ਅੰਤਿਮ ਸੰਸਕਾਰ ਵੀ ਕਰ ਦਿੱਤਾ ਗਿਆ ਜਦਕਿ ਕੋਰੋਨਾ ਪਾਜ਼ੇਟਿਵ ਮਰੀਜ਼ ਦਾ ਅੰਤਿਮ ਸੰਸਕਾਰ ਸਿਹਤ ਮਹਿਕਮੇ ਦੀ ਟੀਮ ਨੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਕਰਵਾਉਣਾ ਸੀ।
ਇਹ ਵੀ ਪੜ੍ਹੋ: ਪੰਜਾਬ ''ਚ ਹੋਟਲ-ਰੈਸਟੋਰੈਂਟ ਖੋਲ੍ਹਣ ਦਾ ਸਮਾਂ ਬਦਲਿਆ, ਜਾਰੀ ਹੋਏ ਨਵੇਂ ਹੁਕਮ
8 ਅਗਸਤ ਨੂੰ ਮੌਤ ਦਾ ਸ਼ਿਕਾਰ ਹੋਏ ਬਜ਼ੁਰਗ ਦੀ ਰਿਪੋਰਟ ਆਉਣ ਤੋਂ ਬਾਅਦ ਵਾਇਰਸ ਦੀ ਲਾਗ ਨੂੰ ਲੈ ਕੇ ਫਿਕਰ ਵਧ ਗਈ ਹੈ। ਡਾ. ਕੇ .ਆਰ. ਬਾਲੀ ਨੇ ਦੱਸਿਆ ਕਿ ਸਿਹਤ ਮਹਿਕਮੇ ਦੀ ਟੀਮ ਕੱਲ੍ਹ ਪਿੰਡ 'ਚ ਜਾ ਕੇ ਵਾਇਰਸ ਦੀ ਰੋਕਥਾਮ ਲਈ ਉੱਦਮ ਕਰੇਗੀ। ਉੱਧਰ ਹਲਾਤ ਇਹ ਹਨ ਅੱਜ ਦੁਪਹਿਰ ਤੱਕ ਵੀ ਸਿਹਤ ਮਹਿਕਮੇ ਕੋਲ ਕੋਰੋਨਾ ਪਾਜ਼ੇਟਿਵ ਆਏ ਇਸ ਮਰੀਜ਼ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਸੀ।
ਇਹ ਵੀ ਪੜ੍ਹੋ: ਜਲੰਧਰ: ਨਕੋਦਰ ਸਿਵਲ ਹਸਪਤਾਲ ਦੀ ਵੱਡੀ ਲਾਪਰਵਾਹੀ, 2 ਵਿਅਕਤੀਆਂ ਦੀਆਂ ਬਦਲੀਆਂ ਲਾਸ਼ਾਂ (ਤਸਵੀਰਾਂ)
ਇਸ ਦੌਰਾਨ ਸਰਕਾਰੀ ਹਸਪਤਾਲ ਟਾਂਡਾ ਦੀ ਟੀਮ ਡਾਕਟਰ ਕਰਨ ਵਿਰਕ, ਡਾ. ਰਵੀ ਕੁਮਾਰ, ਜਤਿੰਦਰ ਸਿੰਘ, ਗੁਰਜੀਤ ਸਿੰਘ, ਬਲਜੀਤ ਸਿੰਘ, ਸਨੇਹਦੀਪ ਕੌਰ, ਨਵਦੀਪ, ਚਰਨਜੀਤ, ਕਸ਼ਮੀਰ, ਗੱਜਣ ਸਿੰਘ ਨੇ ਪਿੰਡ ਮੂਨਕਾ 'ਚ ਕੋਰੋਨਾ ਪਾਜ਼ੇਟਿਵ ਆਈ ਔਰਤ ਦੇ ਸੰਪਰਕ 'ਚ ਆਏ ਪਰਿਵਾਰਿਕ ਮੈਂਬਰਾਂ ਅਤੇ ਹੋਰਨਾਂ ਦੇ 85 ਨਮੂਨੇ ਲਏ ਹਨ ਡਾ. ਬਾਲੀ ਨੇ ਦੱਸਿਆ ਕਿ 6 ਅਗਸਤ ਨੂੰ ਲਏ 12 ਨਮੂਨਿਆਂ ਦੀ ਰਿਪੋਰਟ ਨੇਗਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਸੀ. ਐੱਚ. ਸੀ. ਟਾਂਡਾ 'ਚ ਐੱਸ. ਐੱਮ. ਓ. ਮਹੇਸ਼ ਕੁਮਾਰ ਪ੍ਰਭਾਕਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਕੋਰੋਨਾ ਦੀ ਰੁਟੀਨ ਸੈਂਪਲਿੰਗ ਅਤੇ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਰਹੇਗੀ।
ਇਹ ਵੀ ਪੜ੍ਹੋ: ਦਸੂਹਾ 'ਚ ਵੱਡੀ ਵਾਰਦਾਤ: ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ, ਖੂਨ ਨਾਲ ਲਥਪਥ ਮਿਲੀ ਲਾਸ਼
ਇਹ ਵੀ ਪੜ੍ਹੋ: ਜਲੰਧਰ: ਖਾਲੀ ਪਲਾਟ 'ਚੋਂ ਮਿਲੇ ਨਵਜੰਮੇ ਬੱਚੇ ਨੇ ਤੋੜਿਆ ਦਮ, ਪ੍ਰੇਮੀ-ਪ੍ਰੇਮਿਕਾ ਬਾਰੇ ਹੋਏ ਵੱਡੇ ਖੁਲਾਸੇ
ਪੰਜਾਬ ਦੇ ਪਿੰਡਾਂ 'ਤੇ ਮਿਹਰਬਾਨ ਕੈਪਟਨ ਸਰਕਾਰ, ਦੇਵੇਗੀ ਇਹ ਖ਼ਾਸ ਸਹੂਲਤ
NEXT STORY