ਦਸੂਹਾ (ਝਾਵਰ)— ਦਸੂਹਾ ਇਲਾਕੇ 'ਚ ਕੋਰੋਨਾ ਮਹਾਮਾਰੀ ਦਾ ਕਹਿਰ ਜਾਰੀ ਹੈ ਅਤੇ ਵੱਖ-ਵੱਖ ਪਿੰਡਾਂ 'ਚ 13 ਕੋਰੋਨਾ ਪਾਜ਼ੇਟਿਵ ਕੇਸ ਆਉਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਪ੍ਰਾਇਮਰੀ ਹੈਲਥ ਸੈਂਟਰ ਮੰਡ ਪੰਧੇਰ ਦੇ ਐੱਸ. ਐੱਮ. ਓ. ਡਾ. ਐੱਸ. ਪੀ. ਸਿੰਘ, ਬੀ. ਈ. ਈ. ਰਾਜੀਵ ਸ਼ਰਮਾ, ਘੋਗਰਾ ਹੈਲਥ ਸੈਂਟਰ ਦੇ ਅਧਿਕਾਰੀ ਪ੍ਰਮੋਦ ਗਿੱਲ ਨੇ ਦੱਸਿਆ ਕਿ ਦਸੂਹਾ-ਹਾਜੀਪੁਰ ਰੋਡ 'ਤੇ ਸਥਿਤ ਪਿੰਡ ਰਣਸੋਤਾ ਵਿਖੇ ਇਕ ਕੋਰੋਨਾ ਪਾਜ਼ੇਟਿਵ ਮਰੀਜ਼ ਆਉਣ ਨਾਲ ਉਸ ਦੇ ਪਰਿਵਾਰ ਦੇ 8 ਮੈਂਬਰ ਕੋਰੋਨਾ ਪਾਜ਼ੇਟਿਵ ਪਾਏ ਗਏ, ਜਿਨ੍ਹਾਂ ਦੇ ਟੈਸਟ ਮੰਡ ਪੰਧੇਰ ਹਸਪਤਾਲ ਵਿਖੇ ਲਏ ਗਏ ਸਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕਸਬਾ ਘੋਗਰਾ, ਨਰਾਇਣਗੜ੍ਹ, ਦੋਲੋਵਾਲ ਪਿੰਡ ਦੇ 3 ਵਿਅਕਤੀ ਕੋਰੋਨਾ ਪਾਜ਼ੇਟਿਵ ਪਾਏ ਗਏ ਅਤੇ 2 ਵਿਅਕਤੀ ਹੋਰ ਕੋਰੋਨਾ ਪਾਜ਼ੇਟਿਵ ਆਏ ਹਨ।
ਇਹ ਵੀ ਪੜ੍ਹੋ: ਦਸੂਹਾ 'ਚ ਵੱਡੀ ਵਾਰਦਾਤ: ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ, ਖੂਨ ਨਾਲ ਲਥਪਥ ਮਿਲੀ ਲਾਸ਼
ਉਨ੍ਹਾਂ ਕਿਹਾ ਕਿ ਰਣਸੋਤਾ ਵਿਖੇ ਪਰਿਵਾਰ ਦੇ 8 ਮੈਂਬਰ ਅਤੇ ਦੂਜੇ ਪਿੰਡਾਂ ਦੇ ਜੋ ਵਿਅਕਤੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ, ਉਨ੍ਹਾਂ ਨੂੰ ਸਿਹਤ ਮਹਿਕਮੇ ਵੱਲੋਂ ਆਈਸੋਲੇਸ਼ਨ ਸੈਂਟਰ ਭੇਜਿਆ ਜਾ ਰਿਹਾ ਹੈ।
ਜਿਹੜੇ ਵਿਅਕਤੀ ਕੋਰੋਨਾ ਪਾਜ਼ੇਟਿਵ ਪਾਏ ਗਏ, ਉਨ੍ਹਾਂ ਦੇ ਸੰਪਰਕ 'ਚ ਆਏ ਮੈਂਬਰਾਂ ਦੇ ਕੋਰੋਨਾ ਸੈਂਪਲ ਵੀ ਮੰਡ ਪੰਧੇਰ ਹਸਪਤਾਲ ਵਿਖੇ ਲਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਹਸਪਤਾਲ 'ਚ ਲਗਭਗ 60 ਕੋਰੋਨਾ ਨਮੂਨੇ ਲਏ ਗਏ। ਇਸ ਮੌਕੇ ਸਿਹਤ ਅਧਿਕਾਰੀ ਪ੍ਰਮੋਦ ਗਿੱਲ, ਬੀ. ਈ. ਈ. ਰਾਜੀਵ ਸ਼ਰਮਾ, ਅਮਰਜੀਤ ਸਿੰਘ ਅਤੇ ਹੋਰ ਹਾਜ਼ਰ ਸਨ।
ਇਹ ਵੀ ਪੜ੍ਹੋ: ਕਪੂਰਥਲਾ: 8 ਮਹੀਨੇ ਪਹਿਲਾਂ ਹੋਈ 'ਲਵ ਮੈਰਿਜ' ਦਾ ਖ਼ੌਫਨਾਕ ਅੰਤ, ਵਿਆਹੁਤਾ ਨੇ ਦਿੱਤੀ ਜਾਨ
ਇਹ ਵੀ ਪੜ੍ਹੋ: ਬੀਬੀ ਦੀ ਸ਼ਰਮਨਾਕ ਕਰਤੂਤ: ਕੁੜੀਆਂ ਤੋਂ ਕਰਵਾਉਂਦੀ ਸੀ ਦੇਹ ਵਪਾਰ ਦਾ ਧੰਦਾ, ਇੰਝ ਹੋਇਆ ਖੁਲਾਸਾ
ਕਪੂਰਥਲਾ: 8 ਮਹੀਨੇ ਪਹਿਲਾਂ ਹੋਈ 'ਲਵ ਮੈਰਿਜ' ਦਾ ਖ਼ੌਫਨਾਕ ਅੰਤ, ਵਿਆਹੁਤਾ ਨੇ ਦਿੱਤੀ ਜਾਨ
NEXT STORY