ਹੁਸ਼ਿਆਰਪੁਰ (ਘੁੰਮਣ)— ਹੁਸ਼ਿਆਰਪੁਰ ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ ਵੱਧਦਾ ਜਾ ਰਿਹਾ ਹੈ। ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਨੀਵਾਰ 1176 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਤੋਂ ਬਾਅਦ ਜ਼ਿਲ੍ਹੇ 'ਚ 34 ਨਵੇਂ ਪਾਜ਼ੇਟਿਵ ਕੇਸ ਆਏ ਹਨ। ਜਿਨ੍ਹਾਂ 'ਚ ਹੁਸ਼ਿਆਰਪੁਰ ਸ਼ਹਿਰ ਨਾਲ 7 ਕੇਸ ਸਬੰਧਤ ਹਨ। ਜਦਕਿ ਜ਼ਿਲ੍ਹੇ ਦੇ ਸਿਹਤ ਕੇਂਦਰਾਂ ਤੋਂ 27 ਪਾਜ਼ੇਟਿਵ ਮਰੀਜ਼ ਹਨ, ਜਿਸ ਨਾਲ ਕੁੱਲ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 5069 ਹੋ ਗਈ ਹੈ।
ਇਹ ਵੀ ਪੜ੍ਹੋ: ਕੈਪਟਨ ਨਾਲ ਪੰਗਾ ਲੈਣਾ ਨਵਜੋਤ ਸਿੰਘ ਸਿੱਧੂ ਨੂੰ ਪਿਆ ਭਾਰੀ, ਸਿਆਸਤ 'ਚ ਹਾਸ਼ੀਏ 'ਤੇ ਪੁੱਜੇ
ਇਸ ਤੋਂ ਇਲਾਵਾ ਜ਼ਿਲ੍ਹੇ 'ਚ 4 ਵਿਅਕਤੀਆਂ ਦੀ ਮੌਤ ਹੋਈ ਹੈ, ਜਿਨ੍ਹਾਂ 'ਚ 55 ਸਾਲਾ ਵਿਅਕਤੀ ਵਾਸੀ ਪੁਰੀਕਾ ਦੀ ਜਲੰਧਰ ਹਸਪਤਾਲ ਲੈ ਕੇ ਜਾਂਦੇ ਸਮੇਂ ਮੌਤ ਹੋ ਗਈ, 58 ਸਾਲਾ ਔਰਤ ਵਾਸੀ ਨਿਊ ਦੀਪ ਨਗਰ ਹੁਸ਼ਿਆਰਪੁਰ ਦੀ ਕਿਡਨੀ ਹਸਪਤਾਲ ਜਲੰਧਰ ਵਿਖੇ, ਇਕ 73 ਸਾਲਾ ਔਰਤ ਵਾਸੀ ਤਾਜੇਵਾਲ ਬਿਛੋਹੀ ਦੀ ਆਈ. ਵੀ. ਵਾਈ. ਹਸਪਤਾਲ ਹੁਸ਼ਿਆਪੁਰ ਵਿਖੇ ਅਤੇ 69 ਸਾਲਾ ਔਰਤ ਵਾਸੀ ਸਮੁੰਦੜਾ ਦੀ ਨਿੱਜੀ ਹਸਪਤਾਲ ਪੰਚਕੂਲਾ ਵਿਖੇ ਮੌਤ ਹੋ ਗਈ। ਇਹ ਚਾਰੇ ਮਰੀਜ਼ ਕੋਰੋਨਾ ਪਾਜ਼ੇਟਿਵ ਪਾਏ ਗਏ। ਇਨ੍ਹਾਂ ਮੌਤਾਂ ਤੋਂ ਬਾਅਦ ਜ਼ਿਲ੍ਹੇ 'ਚ ਮ੍ਰਿਤਕਾਂ ਦੀ ਕੁੱਲ ਗਿਣਤੀ 184 ਹੋ ਗਈ ਹੈ।
ਇਹ ਵੀ ਪੜ੍ਹੋ: ਜਲੰਧਰ ਦੀ ਬਹਾਦਰ ਕੁਸੁਮ ਨੂੰ ਅਕਾਲੀ ਦਲ ਨੇ ਕੀਤਾ ਸਨਮਾਨਤ, ਪੰਜਾਬ ਸਰਕਾਰ ਨੂੰ ਕੀਤੀ ਵੱਡੀ ਅਪੀਲ
ਉਨ੍ਹਾਂ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 916 ਨਵੇਂ ਸੈਂਪਲ ਲਏ ਗਏ, ਜਿਸ ਨਾਲ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 1,23,828 ਹੋ ਗਈ ਹੈ ਅਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 1,18,162 ਸੈਂਪਲ ਨੈਗੇਟਿਵ, 1100 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ, 127 ਸੈਂਪਲ ਇਨਵੈਲਿਡ ਹਨ, ਐਕਟਿਵ ਕੇਸਾਂ ਦੀ ਗਿਣਤੀ 424 ਹੈ। ਜਦਕਿ 4461 ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਹਨ। ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਬੀਮਾਰੀ ਦੇ ਲੱਛਣ ਦਿਸਣ 'ਤੇ ਆਪਣੀ ਸੈਂਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣ ਤਾਂ ਜੋ ਇਸ ਬੀਮਾਰੀ ਦਾ ਜਲਦ ਪਤਾ ਲੱਗਣ 'ਤੇ ਇਸ ਨੂੰ ਅੱਗੇ ਵਧਣ ਤੋਂ ਕੰਟਰੋਲ ਕੀਤਾ ਜਾ ਸਕੇ।
ਇਹ ਵੀ ਪੜ੍ਹੋ: ਮੰਗਲੀਕ ਹੋਣ 'ਤੇ ਸਹੁਰਿਆਂ ਤੋਂ ਮਿਲੇ ਅਜਿਹੇ ਤਾਅਨੇ ਕਿ ਮਜਬੂਰ ਹੋ ਕੁੜੀ ਨੇ ਚੁੱਕਿਆ ਹੈਰਾਨ ਕਰਦਾ ਕਦਮ
ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਦੇ ਬੱਚਿਆਂ ਲਈ ਖ਼ਾਸ ਤੋਹਫਾ, ਲਿਆ ਗਿਆ ਅਹਿਮ ਫ਼ੈਸਲਾ
NEXT STORY